ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨ- ਪੰਜਾਬ ਵਿਚ ਕੋਵਿਡ ਵੈਕਸੀਨ ਦਾ ਪਹਿਲਾ ਟੀਕਾ ਮੈਂ ਲੁਆਵਾਂਗਾ
Published : Dec 2, 2020, 6:14 pm IST
Updated : Dec 2, 2020, 6:14 pm IST
SHARE ARTICLE
Captain Amarinder Singh
Captain Amarinder Singh

ਕੈਬਨਿਟ ਮੀਟਿੰਗ ਦੌਰਾਨ ਪੰਜਾਬ 'ਚ ਕੋਵਿਡ ਦੀ ਸਥਿਤੀ ਅਤੇ ਵੈਕਸੀਨ ਲਈ ਸੂਬੇ ਦੀਆਂ ਤਿਆਰੀਆਂ ਬਾਰੇ ਵਿਚਾਰ-ਚਰਚਾ ਕੀਤੀ ਗਈ

ਚੰਡੀਗੜ੍ਹ: ਭਾਰਤ ਵਿਚ ਕੋਵਿਡ ਵੈਕਸੀਨ ਦੀ ਵਰਤੋਂ ਸ਼ੁਰੂ ਹੋਣ ਦੇ ਅੰਤਮ ਪੜਾਅ ਉਤੇ ਪਹੁੰਚਣ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਭਾਰਤੀ ਮੈਡੀਕਲ ਖੋਜ ਕੌਂਸਲ (ਆਈ.ਸੀ.ਐਮ.ਆਰ.) ਦੀ ਇਕ ਵਾਰ ਪ੍ਰਵਾਨਗੀ ਮਿਲਣ 'ਤੇ ਪੰਜਾਬ ਵਿੱਚ ਵੈਕਸੀਨ ਦਾ ਪਹਿਲਾ ਟੀਕਾ ਉਹ ਲਵਾਉਣਗੇ।

Punjab CabinetPunjab Cabinet

ਮੁੱਖ ਮੰਤਰੀ ਨੇ ਇਹ ਐਲਾਨ ਵਰਚੁਅਲ ਕੈਬਨਿਟ ਮੀਟਿੰਗ ਦੌਰਾਨ ਕੀਤਾ ਜਿਸ ਵਿੱਚ ਪੰਜਾਬ 'ਚ ਕੋਵਿਡ ਦੀ ਸਥਿਤੀ ਅਤੇ ਵੈਕਸੀਨ ਲਈ ਸੂਬੇ ਦੀਆਂ ਤਿਆਰੀਆਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਦੱਸਿਆ ਗਿਆ ਕਿ ਕਰੋਨਾ ਦੀ ਵੈਕਸੀਨ ਲਈ ਭਾਰਤ ਸਰਕਾਰ ਦੀ ਰਣਨੀਤੀ ਦੀ ਤਰਜ਼ ਉਤੇ ਪੰਜਾਬ ਨੇ ਸਿਹਤ ਕਾਮਿਆਂ, ਫਰੰਟਲਾਈਨ ਵਰਕਰਾਂ, ਵੱਡੀ ਉਮਰ ਦੀ ਵਸੋਂ (50 ਸਾਲ ਤੋਂ ਉਪਰ) ਅਤੇ ਹੋਰ ਬਿਮਾਰੀਆਂ ਨਾਲ ਪੀੜਤ ਲੋਕ (50 ਸਾਲ ਜਾਂ ਘੱਟ ਉਮਰ) ਨੂੰ ਤਰਜੀਹੀ ਵਰਗ ਵਿੱਚ ਸ਼ਾਮਲ ਕੀਤਾ ਹੈ।

Captian Amrinder singhCaptian Amrinder singh

ਪੰਜਾਬ ਦੇ ਸਿਹਤ ਸਕੱਤਰ ਹੁਸਨ ਲਾਲ ਮੁਤਾਬਕ ਸੂਬੇ ਨੇ 1.25 ਲੱਖ ਸਰਕਾਰੀ ਅਤੇ ਪ੍ਰਾਈਵੇਟ ਸਿਹਤ ਕਾਮਿਆਂ ਦਾ ਡਾਟਾ ਤਿਆਰ ਕੀਤਾ ਹੈ ਜਿਨ੍ਹਾਂ ਨੂੰ ਪਹਿਲੇ ਪੜਾਅ ਵਿੱਚ ਵੈਕਸੀਨ ਲਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀਆਂ ਵੈਕਸੀਨ ਲਈ ਮਿੱਥੀਆਂ ਤਰਜੀਹਾਂ ਦੇ ਹਿਸਾਬ ਨਾਲ ਸੂਬੇ ਦੀ ਲਗਪਗ 3 ਕਰੋੜ ਦੀ ਆਬਾਦੀ ਵਿੱਚੋਂ ਸੂਬੇ ਦੀ ਤਕਰੀਬਨ 23 ਫੀਸਦੀ ਵਸੋਂ (70 ਲੱਖ) ਇਸ ਦੇ ਘੇਰੇ ਵਿੱਚ ਆਉਂਦੀ ਹੈ।

Corona VaccineCorona Vaccine

ਵੈਕਸੀਨ ਦੀ ਸੁਚਾਰੂ ਢੰਗ ਨਾਲ ਵਰਤੋਂ ਨੂੰ ਯਕੀਨੀ ਬਣਾਉਣ ਲਈ ਸੂਬੇ ਦੀ ਸੰਚਾਲਨ ਕਮੇਟੀ, ਕੌਮੀ ਸੰਚਾਲਨ ਕਮੇਟੀ ਨਾਲ ਨੇੜਿਓਂ ਤਾਲਮੇਲ ਰੱਖ ਰਹੀ ਹੈ ਜਦਕਿ ਸੂਬਾਈ ਟਾਸਕ ਫੋਰਸ ਵੱਲੋਂ ਇਸ ਲਈ ਜ਼ਿਲ੍ਹਾ ਅਤੇ ਬਲਾਕ ਪੱਧਰ ਦੀਆਂ ਕਮੇਟੀਆਂ ਨਾਲ ਮਿਲ ਕੇ ਕੰਮ ਕੀਤਾ ਜਾਵੇਗਾ। ਵਿਸ਼ਵ ਸਿਹਤ ਸੰਸਥਾ, ਯੂ.ਐਨ.ਡੀ.ਪੀ. ਵਰਗੀਆਂ ਸੰਸਥਾਵਾਂ ਇਸ ਪ੍ਰਕ੍ਰਿਆ ਵਿੱਚ ਵਿਕਾਸਮੁਖੀ ਸਹਿਯੋਗੀਆਂ ਵਜੋਂ ਕੰਮ ਕਰ ਰਹੀਆਂ ਹਨ।

Corona VirusCorona Virus

ਮੌਜੂਦਾ ਸਹੂਲਤਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਸੂਬੇ ਨੇ ਕੇਂਦਰ ਸਰਕਾਰ ਨੂੰ ਵੈਕਸੀਨ ਵੈਨਾਂ, ਫਰੀਜ਼ਰ, ਰੈਫਰੀਜ੍ਰੇਟਰ, ਕੋਲਡ ਬੌਕਸ, ਵੈਕਸੀਨ ਕੈਰੀਅਰ, ਆਈਸ ਪੈਕ, ਥਰਮੋਮੀਟਰ ਅਤੇ ਸਟੈਬਲਾਈਜ਼ਰ ਸਮੇਤ ਹੋਰ ਕੋਲਡ ਚੇਨ ਸਾਜ਼ੋ-ਸਾਮਾਨ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement