ਰਾਜਾ ਵੜਿੰਗ ਨੇ 6.57 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਬੱਸ ਸਟੈਂਡ ਖਰੜ ਦਾ ਰੱਖਿਆ ਨੀਂਹ ਪੱਥਰ
Published : Dec 2, 2021, 6:34 pm IST
Updated : Dec 2, 2021, 6:34 pm IST
SHARE ARTICLE
Raja Warring Lays Foundation Stone Of Modern Bus Stand Kharar To Be Built At A Cost Of 6.57 Crores
Raja Warring Lays Foundation Stone Of Modern Bus Stand Kharar To Be Built At A Cost Of 6.57 Crores

ਮੁੱਖ ਮੰਤਰੀ ਦੇ ਪ੍ਰਾਜੈਕਟ ਲਈ ਫੰਡਾਂ ਦੀ ਕੋਈ ਕਮੀ ਨਾ ਹੋਣ ਦੇ ਵਾਅਦੇ ਨੂੰ ਦੁਹਰਾਇਆ, ਦੁਕਾਨਦਾਰਾਂ ਨੂੰ ਬਣਨ ਵਾਲੇ ਕੰਪਲੈਕਸ ਵਿੱਚ ਐਡਜਸਟ ਕਰਨ ਦਾ ਭਰੋਸਾ ਵੀ ਦਿੱਤਾ

ਖਰੜ/ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦਿੰਦੇ ਹੋਏ ਇੱਥੇ 6.57 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਸੁਪਨਮਈ ਪ੍ਰੋਜੈਕਟ ਹਾਈ-ਟੈਕ ਬੱਸ ਸਟੈਂਡ, ਜੋ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ, ਸ਼ਹਿਰ ਦੇ ਮੱਧ ਵਿਚ ਪੰਚਾਇਤ ਸੰਮਤੀ ਦੀ ਜ਼ਮੀਨ ਦੀ 16 ਕਨਾਲ ਜ਼ਮੀਨ 'ਤੇ ਵਿਕਸਤ ਕੀਤਾ ਜਾਵੇਗਾ।

Raja Warring Lays Foundation Stone Of Modern Bus Stand Kharar To Be Built At A Cost Of 6.57 CroresRaja Warring Lays Foundation Stone Of Modern Bus Stand Kharar To Be Built At A Cost Of 6.57 Crores

ਪਿਛਲੇ ਸਾਢੇ ਚਾਰ ਸਾਲਾਂ ਤੋਂ ਲਟਕ ਰਹੇ ਇਸ ਅਤਿ ਲੋੜੀਂਦੇ ਪ੍ਰਾਜੈਕਟ ਨੂੰ ਮੁੜ ਸੁਰਜੀਤ ਕਰਨ ਦਾ ਸਿਹਰਾ ਮੁੱਖ ਮੰਤਰੀ ਨੂੰ ਦਿੰਦਿਆਂ ਵੜਿੰਗ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਬਹੁਤ ਹੀ ਨਿਮਰ ਪਿਛੋਕੜ ਵਾਲੇ ਹਨ ਅਤੇ ਉਹ ਆਮ ਲੋਕਾਂ ਦੀਆਂ ਚਿੰਤਾਵਾਂ ਅਤੇ ਇੱਛਾਵਾਂ ਨੂੰ ਮੰਨਦੇ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੇਰੇ ਨਾਲ ਸਾਂਝਾ ਕੀਤਾ ਸੀ ਕਿ ਉਹ ਇੱਕ ਵਾਰ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਬੱਸ ਰਾਹੀਂ ਖਰੜ ਗਏ ਸਨ ਅਤੇ ਉਸ ਸਮੇਂ ਖਰੜ ਵਿੱਚ ਬੱਸਾਂ ਨਹੀਂ ਰੁਕੀਆਂ ਸਨ। ਵੜਿੰਗ ਨੇ ਮੁੱਖ ਮੰਤਰੀ ਦੇ ਭਰਾਵਾਂ ਮਨਮੋਹਨ ਸਿੰਘ ਅਤੇ ਡਾ: ਮਨੋਹਰ ਸਿੰਘ ਦੀ ਮੌਜੂਦਗੀ ਵਿੱਚ ਮਾਡਰਨ ਬੱਸ ਸਟੈਂਡ ਦਾ ਉਦਘਾਟਨ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਉਦੋਂ ਸ਼ਹਿਰ ਨੂੰ ਇੱਕ ਢੁੱਕਵਾਂ ਬੱਸ ਸਟੈਂਡ ਬਣਾਉਣ ਨੂੰ ਯਕੀਨੀ ਬਣਾਉਣ ਲਈ ਫੈਸਲਾ ਕੀਤਾ ਸੀ ਅਤੇ ਲੋਕਾਂ ਨੂੰ ਹੋਰ ਕੋਈ ਦਿੱਕਤ ਨਾ ਆਵੇ।

Raja Warring Lays Foundation Stone Of Modern Bus Stand Kharar To Be Built At A Cost Of 6.57 CroresRaja Warring Lays Foundation Stone Of Modern Bus Stand Kharar To Be Built At A Cost Of 6.57 Crores

ਨਵੇਂ ਬੱਸ ਸਟੈਂਡ ਵਿੱਚ ਖਾਸ ਤੌਰ 'ਤੇ ਬਜ਼ੁਰਗਾਂ ਲਈ ਬੱਸਾਂ ਵਿੱਚ ਯਾਤਰੀਆਂ ਦੇ ਦਾਖਲੇ ਨੂੰ ਸੁਚਾਰੂ ਬਣਾਉਣ ਲਈ 5 ਬੇਅ ਹੋਣਗੇ, 34 ਦੁਕਾਨਾਂ ਤੋਂ ਇਲਾਵਾ ਇੱਕ ਕੈਫੇਟੇਰੀਆ, ਪੀਣ ਵਾਲੇ ਸਾਫ਼ ਪਾਣੀ ਅਤੇ ਟਾਇਲਟ ਦੀਆਂ ਸਾਰੀਆਂ ਲੋੜੀਂਦੀਆਂ ਸਹੂਲਤਾਂ ਤੋਂ ਇਲਾਵਾ ਵੱਖ-ਵੱਖ ਮਰਦ ਅਤੇ ਔਰਤਾਂ ਲਈ ਆਰਾਮ ਕਰਨ ਲਈ ਕਮਰੇ ਅਤੇ ਸਹੀ ਸੰਕੇਤਾਂ ਵਾਲੇ ਕੈਬਿਨ ਹੋਣਗੇ। ਵੜਿੰਗ ਨੇ ਐਲਾਨ ਕੀਤਾ ਕਿ ਇਸ ਪ੍ਰੋਜੈਕਟ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੋਵੇਗੀ ਅਤੇ ਮੈਂ ਇਹ ਯਕੀਨੀ ਬਣਾਵਾਂਗਾ ਕਿ ਇਹ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਹੋਵੇ।

Raja Warring Lays Foundation Stone Of Modern Bus Stand Kharar To Be Built At A Cost Of 6.57 CroresRaja Warring Lays Foundation Stone Of Modern Bus Stand Kharar To Be Built At A Cost Of 6.57 Crores

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਇਹ ਯਕੀਨੀ ਬਣਾਉਣ ਲਈ ਮੈਨੂੰ ਖੁੱਲ੍ਹਾ ਹੱਥ ਦਿੱਤਾ ਹੈ ਕਿ ਅਸੀਂ ਬਾਦਲਾਂ ਵਰਗੇ ਟੈਕਸ ਡਿਫਾਲਟਰਾਂ ਨੂੰ ਫੜ ਕੇ ਸੂਬਾ ਸਰਕਾਰ ਦੇ ਮਾਲੀਏ ਵਿੱਚ ਵਾਧਾ ਕਰ ਸਕੀਏ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਉਦੇਸ਼ ਰੋਜ਼ਾਨਾ ਵਿਭਾਗ ਦੇ ਮਾਲੀਏ ਨੂੰ 1.50 ਕਰੋੜ ਰੋਜ਼ਾਨਾ ਕਰਨਾ ਹੈ ਜੋ ਅੱਜ 1.05 ਕਰੋੜ ਰੋਜ਼ਾਨਾ ਹੈ। ਉਨ੍ਹਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਦੇ ਹੋਏ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਵੀ ਦੁਕਾਨਦਾਰਾਂ ਨੂੰ ਭਰੋਸਾ ਦਿਵਾਇਆ ਕਿ ਕਿਸੇ ਦਾ ਕਾਰੋਬਾਰ ਪ੍ਰਭਾਵਿਤ ਨਹੀਂ ਹੋਵੇਗਾ ਅਤੇ ਉਨ੍ਹਾਂ ਨੂੰ ਉਥੇ ਬਣਨ ਵਾਲੇ ਕੰਪਲੈਕਸ ਦੇ ਅੰਦਰ ਢੁਕਵਾਂ ਪ੍ਰਬੰਧ ਕੀਤਾ ਜਾਵੇਗਾ।

ਇਸ ਮੌਕੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੇ ਛੋਟੇ ਭਰਾ ਡਾ: ਮਨੋਹਰ ਸਿੰਘ ਨੇ ਕਿਹਾ ਕਿ ਖਰੜ ਵਿਖੇ ਬੱਸ ਸਟੈਂਡ ਦੀ ਉਸਾਰੀ ਮੁੱਖ ਮੰਤਰੀ ਦਾ ਸੁਪਨਮਈ ਪ੍ਰੋਜੈਕਟ ਹੈ। ਉਨ੍ਹਾਂ ਟਰਾਂਸਪੋਰਟ ਮੰਤਰੀ ਦੇ ਪੰਜਾਬ ਦੀ ਸੇਵਾ ਕਰਨ ਦੇ ਜੋਸ਼ ਅਤੇ ਜਜ਼ਬੇ ਦੀ ਸ਼ਲਾਘਾ ਕੀਤੀ।  ਉਨ੍ਹਾਂ ਕਿਹਾ ਕਿ ਉਹ ਸਾਰੇ ਦੁਕਾਨਦਾਰਾਂ ਨੂੰ ਸਰਕਾਰ ਵੱਲੋਂ ਭਰੋਸਾ ਦਿਵਾਉਂਦੇ ਹਨ ਕਿ ਉਨ੍ਹਾਂ ਨੂੰ ਨਵੇਂ ਬੱਸ ਅੱਡੇ ’ਤੇ ਦੁਕਾਨਾਂ ਮੁਹੱਈਆ ਕਰਵਾਈਆਂ ਜਾਣਗੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement