15 ਦਸੰਬਰ ਤੋਂ ਦੇਸ਼ ਵਿਚ ਸ਼ੁਰੂ ਹੋਣ ਵਾਲੀਆਂ ਅੰਤਰਰਾਸ਼ਟਰੀ ਉਡਾਣਾਂ ਨੂੰ ਕੀਤਾ ਮੁਲਤਵੀ
Published : Dec 2, 2021, 7:28 am IST
Updated : Dec 2, 2021, 7:28 am IST
SHARE ARTICLE
image
image

15 ਦਸੰਬਰ ਤੋਂ ਦੇਸ਼ ਵਿਚ ਸ਼ੁਰੂ ਹੋਣ ਵਾਲੀਆਂ ਅੰਤਰਰਾਸ਼ਟਰੀ ਉਡਾਣਾਂ ਨੂੰ ਕੀਤਾ ਮੁਲਤਵੀ

 

ਨਵੀਂ ਦਿੱਲੀ, 1 ਦਸੰਬਰ : ਦੇਸ਼ ਵਿਚ ਪਹਿਲਾਂ ਦੀ ਤਰ੍ਹਾਂ ਹੀ ਅੰਤਰਰਾਸਟਰੀ ਉਡਾਣਾਂ ਚਲਾਈਆਂ ਜਾਣਗੀਆਂ | ਹਾਲ ਹੀ ਵਿਚ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਸੀ ਕਿ ਦਸੰਬਰ ਦੇ ਤੀਜੇ ਹਫ਼ਤੇ ਭਾਵ 15 ਦਸੰਬਰ ਤੋਂ ਅੰਤਰਰਾਸਟਰੀ ਉਡਾਣਾਂ ਮੁੜ ਸ਼ੁਰੂ ਕੀਤੀਆਂ ਜਾ ਸਕਦੀਆਂ ਹਨ ਪਰ ਅੱਜ ਡੀਜੀਸੀਏ ਨੇ 15 ਦਸੰਬਰ ਤੋਂ ਕੌਮਾਂਤਰੀ ਉਡਾਣਾਂ ਨੂੰ  ਬਹਾਲ ਕੀਤੇ ਜਾਣ ਨੂੰ  ਮੁਲਤਵੀ ਕਰਨ ਦਾ ਫ਼ੈਸਲਾ ਕੀਤਾ |
ਬੀਤੇ ਸਾਲ 23 ਮਾਰਚ ਤੋਂ ਦੇਸ਼ ਵਿਚ ਅੰਤਰਰਾਸਟਰੀ ਉਡਾਣਾਂ ਨੂੰ  ਰੱਦ ਕਰ ਦਿਤਾ ਗਿਆ ਹੈ | ਜ਼ਿਕਰਯੋਗ ਹੈ ਕਿ ਭਾਰਤ ਤੋਂ ਪਿਛਲੇ ਸਾਲ ਜੁਲਾਈ ਤੋਂ ਲਗਭਗ 28 ਦੇਸ਼ਾਂ ਨਾਲ ਏਅਰ ਬਬਲ ਵਿਵਸਥਾ ਦੇ ਤਹਿਤ ਵਿਸ਼ੇਸ਼ ਅੰਤਰਰਾਸਟਰੀ ਯਾਤਰੀ ਉਡਾਣਾਂ ਚਲਾਈਆਂ ਜਾ ਰਹੀਆਂ ਹਨ | ਬੀਤੇ ਸ਼ੁਕਰਵਾਰ ਨੂੰ  ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਸੀ ਕਿ ਗ੍ਰਹਿ ਮੰਤਰਾਲੇ, ਵਿਦੇਸ਼ ਮੰਤਰਾਲੇ ਤੇ ਸਿਹਤ-ਪਰਵਾਰ ਕਲਿਆਣ ਮੰਤਰਾਲਾ ਵਪਾਰਕ ਅੰਤਰਰਾਸ਼ਟਰੀ ਉਡਾਣਾਂ ਨੂੰ  ਮੁੜ ਸ਼ੁਰੂ ਕਰਨ ਦੇ ਮੁੱਦੇ 'ਤੇ ਸਹਿਮਤ ਹੋ ਗਏ ਹਨ | ਜਿਸ ਤੋਂ ਬਾਅਦ 15 ਦਸੰਬਰ ਤੋਂ ਅੰਤਰਰਾਸ਼ਟਰੀ ਉਡਾਣਾਂ ਦਾ ਸੰਚਾਲਨ ਸ਼ੁਰੂ ਹੋਣ ਦੀ ਸੰਭਾਵਨਾ ਸੀ ਪਰ ਫਿਲਹਾਲ, ਇਸ ਮਾਮਲੇ ਵਿਚ ਹਾਲਾਤ ਮੌਜੂਦਾ ਵਿਵਸਥਾ ਦੇ ਅਨੁਸਾਰ ਜਾਰੀ ਰਹਿਣ ਦੀ ਸੰਭਾਵਨਾ ਹੈ | ਇਸ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸਬੰਧਤ ਮੰਤਰਾਲੇ ਤੇ ਅਧਿਕਾਰੀਆਂ ਨੂੰ  ਮਾਮਲੇ ਦੀ ਸਮੀਖਿਆ ਕਰਨ ਲਈ ਕਿਹਾ ਸੀ |     (ਏਜੰਸੀ)

SHARE ARTICLE

ਏਜੰਸੀ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement