ਪੰਜਾਬ 'ਚ ਪੈਦਾ ਹੋਣ ਵਾਲੇ ਹਰ ਬੱਚੇ ਨੂੰ ਮੁਫ਼ਤ ਅਤੇ ਬਿਹਤਰੀਨ ਸਿੱਖਿਆ ਦੇਵੇਗੀ AAP ਸਰਕਾਰ: ਕੇਜਰੀਵਾਲ
Published : Dec 2, 2021, 6:54 pm IST
Updated : Dec 2, 2021, 6:54 pm IST
SHARE ARTICLE
Arvind Kejriwal
Arvind Kejriwal

ਕੇਜਰੀਵਾਲ ਨੇ ਸਿੱਖਿਆ ਬਾਰੇ ਪੰਜਾਬੀਆਂ ਨੂੰ ਦਿੱਤੀ ਚੌਥੀ ਗਰੰਟੀ, ਕਿਹਾ- ਅਧਿਆਪਕਾਂ ਨੂੰ ਪੱਕੀ ਨੌਕਰੀ ਅਤੇ ਇੱਜ਼ਤ ਵਾਲੀ ਤਨਖ਼ਾਹ ਦੇਵਾਂਗੇ

ਪਠਾਨਕੋਟ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਠਾਨਕੋਟ ਵਿੱਚ ਪੰਜਾਬ ਵਾਸੀਆਂ ਨੂੰ 'ਚੰਗੀ ਅਤੇ ਮੁਫ਼ਤ ਸਿੱਖਿਆ' ਦੀ ਚੌਥੀ ਗਰੰਟੀ ਦਿੱਤੀ, ਜਿਸ ਤਹਿਤ ਪੰਜਾਬ 'ਚ ਪੈਦਾ ਹੋਣ ਵਾਲੇ ਹਰ ਬੱਚੇ ਨੂੰ ਮੁਫ਼ਤ ਅਤੇ ਬਿਹਤਰੀਨ ਸਰਕਾਰੀ ਸਿੱਖਿਆ ਦੇਣ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ। ਸਿੱਖਿਆ ਬਾਰੇ ਚੌਥੀ ਗਰੰਟੀ ਦਾ ਐਲਾਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, ''ਦਿੱਲੀ ਦੀ ਤਰਾਂ ਪੰਜਾਬ ਵਿੱਚ ਵੀ ਬਿਹਤਰੀਨ ਅਤੇ ਮੁਫ਼ਤ ਸਰਕਾਰੀ ਸਿੱਖਿਆ ਦਿੱਤੀ ਜਾਵੇਗੀ। ਅਮੀਰ ਅਤੇ ਗ਼ਰੀਬ ਦੇ ਬੱਚੇ ਨੂੰ ਇੱਕੋ ਜਿਹੀ ਸਿੱਖਿਆ ਮਿਲੇਗੀ। ਪੰਜਾਬ ਅਤੇ ਦੇਸ਼ ਦੇ ਨਿਰਮਾਣ ਦੀ ਗੱਲ ਤਾਂ ਅੱਗੇ ਵਧੇਗੀ, ਜੇ ਬੱਚਿਆਂ ਨੂੰ ਬਿਹਤਰੀਨ ਅਤੇ ਮੁਫ਼ਤ ਸਿੱਖਿਆ ਮਿਲੇਗੀ।''

Arvind Kejriwal Arvind Kejriwal

ਉਹਨਾਂ ਕਿਹਾ ਕਿ ਦਿੱਲੀ ਵਿੱਚ ਸਰਕਾਰੀ ਬਜਟ 'ਚੋਂ 25 ਫ਼ੀਸਦੀ ਬਜਟ ਸਿੱਖਿਆ 'ਤੇ ਖ਼ਰਚਿਆਂ ਜਾਂਦਾ ਹੈ। ਇਸ ਕਾਰਨ ਉੱਥੇ ਸਰਕਾਰੀ ਸਕੂਲ ਸਿੱਖਿਆ ਬਿਹਤਰ ਹੋਈ ਹੈ ਅਤੇ ਕਰੀਬ 2. 50 ਲੱਖ ਬੱਚੇ ਸਰਕਾਰੀ ਸਕੂਲਾਂ ਵਿੱਚ ਹੋਰ ਦਾਖ਼ਲ ਹੋਏ ਹਨ, ਜਿਹੜੇ ਪਹਿਲਾਂ ਪ੍ਰਾਈਵੇਟ ਤੇ ਮਹਿੰਗੇ ਸਕੂਲਾਂ ਵਿੱਚ ਪੜਦੇ ਸਨ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਸਰਕਾਰੀ ਸਕੂਲਾਂ ਦੇ ਬੱਚੇ 99.97 ਫ਼ੀਸਦੀ ਪਾਸ ਹੋਏ ਹਨ ਅਤੇ ਇਨਾਂ ਸਕੂਲਾਂ ਵਿਚੋਂ ਪਾਸ ਹੋਣ ਵਾਲੇ ਬੱਚਿਆਂ ਨੇ ਡਾਕਟਰੀ, ਇੰਜੀਨੀਅਰਿੰਗ ਦੇ ਕੋਰਸਾਂ ਵਿੱਚ ਦਾਖ਼ਲੇ ਪ੍ਰਾਪਤ ਕੀਤੇ ਹਨ। ਉਹਨਾਂ ਕਿਹਾ ਕਿ ਦਿੱਲੀ ਵਿੱਚ ਵੀ ਪਹਿਲਾਂ ਸਰਕਾਰੀ ਸਕੂਲ ਸਿੱਖਿਆ ਬਹੁਤ ਮਾੜੀ ਸੀ, ਜਿਸ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਠੀਕ ਕੀਤਾ ਹੈ। ਸਿੱਖਿਆ ਵਿਵਸਥਾ ਠੀਕ ਹੋਣ ਦੀ ਖ਼ਬਰ ਸੁਣ ਕੇ ਅਮਰੀਕਾ ਦੇ ਤਤਕਾਲੀ ਰਾਸ਼ਟਰਪਤੀ ਡੋਨਲ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਵੀ ਦਿੱਲੀ ਦੇ ਸਰਕਾਰੀ ਸਕੂਲ ਦੇਖਣ ਲਈ ਆਈ ਸੀ, ਭਾਵੇਂ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਹਨਾਂ ਨੂੰ ਰੋਕਣ ਦੇ ਯਤਨ ਕੀਤੇ ਸਨ।

Arvind kejriwalArvind kejriwal

ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਸਰਕਾਰੀ ਸਿੱਖਿਆ ਵਿਵਸਥਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ 'ਚ ਅਧਿਆਪਕ ਦੁਖੀ ਹਨ ਕਿਉਂਕਿ ਉਹਨਾਂ ਨੂੰ ਪੱਕਾ (ਰੈਗੂਲਰ) ਨਹੀਂ ਕੀਤਾ ਜਾਂਦਾ ਅਤੇ ਇੱਜ਼ਤ ਵਾਲੀ ਤਨਖ਼ਾਹ ਨਹੀਂ ਦਿੱਤੀ ਜਾਂਦੀ। ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਸੂਬੇ 'ਚ 'ਆਪ' ਦੀ ਸਰਕਾਰ ਬਣਨ 'ਤੇ ਮੁਫ਼ਤ ਅਤੇ ਬਿਹਤਰੀਨ ਸਰਕਾਰੀ ਸਿੱਖਿਆ ਦਾ ਪ੍ਰਬੰਧ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੋਵੇਗੀ। ਨਵੇਂ ਸਕੂਲ ਬਣਾਏ ਜਾਣਗੇ ਅਤੇ ਪੁਰਾਣੀਆਂ ਇਮਾਰਤਾਂ ਦਾ ਨਵਨਿਰਮਾਣ ਕੀਤਾ ਜਾਵੇਗਾ। ਅਧਿਆਪਕਾਂ ਨੂੰ ਪੱਕੀਆਂ ਨੌਕਰੀਆਂ ਦਿੱਤੀਆਂ ਜਾਣਗੀਆਂ ਅਤੇ ਇੱਜ਼ਤ ਵਾਲੀ ਤਨਖ਼ਾਹ ਦਿੱਤੀ ਜਾਵੇਗੀ। ਪੰਜਾਬ ਦੀ ਸਰਕਾਰੀ ਸਿੱਖਿਆ ਵਿਵਸਥਾ ਨੂੰ ਵੀ ਅਮਰੀਕਾ, ਲੰਡਨ, ਕੈਨੇਡਾ ਤੋਂ ਦੇਖਣ ਲਈ ਲੋਕ ਆਇਆ ਕਰਨਗੇ।

Manish Sisodia Manish Sisodia

ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ ਦੇ ਸਰਕਾਰੀ ਸਕੂਲਾਂ ਦੀ ਤਰਸਯੋਗ ਹਾਲਤ ਚੰਨੀ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਦਾਅਵਿਆਂ ਦੀ ਫ਼ੂਕ ਕੱਢ ਰਹੀ ਹੈ, ਜਿੱਥੇ 6 ਹਜ਼ਾਰ ਰੁਪਏ ਮਹੀਨਾ ਤਨਖ਼ਾਹ ਵਾਲਾ ਕੱਚਾ ਅਧਿਆਪਕ 5 ਕਲਾਸਾਂ ਸੰਭਾਲ ਰਿਹਾ ਹੈ। ਨਤੀਜੇ ਵਜੋਂ ਮਾਪਿਆਂ ਨੇ ਆਪਣੇ ਬੱਚੇ ਹਟਾ ਲਏ ਅਤੇ ਸਿਰਫ਼ 30 ਬੱਚੇ ਹੀ ਰਹਿ ਗਏ। ਸਿਸੋਦੀਆ ਨੇ ਕਿਹਾ ਕਿ ਸਿਰਫ਼ 2 ਮਹੀਨਿਆਂ ਦੀ ਗੱਲ ਹੈ, 'ਆਪ' ਦੀ ਸਰਕਾਰ ਬਣਦਿਆਂ ਹੀ ਸਕੂਲਾਂ ਨੂੰ ਲੱਗੇ ਤਾਲੇ ਖੁੱਲ ਜਾਣਗੇ, ਜਾਲੇ ਸਾਫ਼ ਹੋ ਜਾਣਗੇ ਅਤੇ ਸਮੁੱਚੀ ਸਕੂਲ ਵਿਵਸਥਾ ਦਾ ਕਾਇਆਂ-ਕਲਪ ਕਰ ਦਿੱਤਾ ਜਾਵੇਗਾ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਸਰਕਾਰੀ ਸਕੂਲਾਂ ਦੇ ਗੇਟਾਂ ਅਤੇ ਕੰਧਾਂ 'ਤੇ ਮਾਪਿਆਂ, ਮਾਸਟਰਾਂ ਅਤੇ ਦਾਨੀਆਂ ਦੇ ਪੈਸਿਆਂ ਨਾਲ ਕਲੀ-ਪੋਚਾ ਕਰਵਾ ਕੇ ਇਨਾਂ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਦੱਸ ਰਹੀ ਹੈ। ਇਸ ਦਾ ਪਰਦਾਫਾਸ਼ ਦਿੱਲੀ ਦੇ ਸਿੱਖਿਆ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮੁੱਖ ਮੰਤਰੀ ਚੰਨੀ ਦੇ ਇਲਾਕੇ ਦੇ ਸਕੂਲਾਂ ਦਾ ਪਹਿਲਾ ਦੌਰਾ ਕਰ ਕੇ ਕਰ ਦਿੱਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Congress Leader Raja Warring Wife Amrita Warring Interview | Lok Sabha Election 2024

14 May 2024 8:47 AM

Gurpreet Ghuggi Gets Emotional Remembering Surjit Patar | ਬੋਲੇ, "ਪਾਤਰ ਸਾਬ੍ਹ ਪੰਜਾਬ ਦੇ ਵਿਰਸੇ ਦੇ ਆਖ਼ਰੀ

13 May 2024 2:56 PM

Surjit Patar ਦੇ ਸ਼ੇਅਰ ਸੁਣਾ ਕੇ ਭਾਵੁਕ ਹੋ ਗਏ CM MANN, ਯਾਦ 'ਚ ਬਣਾਵਾਂਗੇ ਯਾਦਗਾਰ" | LIVE

13 May 2024 1:33 PM

Congress Leader Raja Warring Wife Amrita Warring Interview | Lok Sabha Election 2024

13 May 2024 1:28 PM

AAP ਉਮੀਦਵਾਰ Pawan Tinu ਨੂੰ ਅੱਜ ਵੀ ਲੱਗਦਾ ਹੈ Akali Dal ਚੰਗਾ ! 'ਚਰਨਜੀਤ ਚੰਨੀ ਨੇ ਡੇਰਾ ਬੱਲਾਂ ਨੂੰ ਨਕਲੀ ਚੈੱਕ

13 May 2024 9:15 AM
Advertisement