ਸਰਕਾਰੀ ਕਾਲਜਾਂ ਲਈ ਨਵੇਂ ਭਰਤੀ ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਨੂੰ ਨਿਯੁਕਤੀ ਪੱਤਰ ਸੌਂਪੇ
Published : Dec 2, 2021, 7:08 pm IST
Updated : Dec 2, 2021, 7:08 pm IST
SHARE ARTICLE
Pargat Singh hands appointment letters to newly recruited Assistant Professors & Librarians for Government Colleges
Pargat Singh hands appointment letters to newly recruited Assistant Professors & Librarians for Government Colleges

25 ਸਾਲਾਂ ਬਾਅਦ ਰੈਗੂਲਰ ਭਰਤੀ ਉੱਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਤਿਆਰ: ਪਰਗਟ ਸਿੰਘ

ਚੰਡੀਗੜ੍ਹ : ਆਪਣੇ ਵਾਅਦੇ 'ਤੇ ਖਰਾ ਉਤਰਦਿਆਂ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਪਰਗਟ ਸਿੰਘ ਨੇ ਅੱਜ ਸੂਬੇ ਦੇ ਸਰਕਾਰੀ ਕਾਲਜਾਂ ਲਈ ਨਵੇਂ ਭਰਤੀ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪਰਗਟ ਸਿੰਘ ਨੇ ਦੱਸਿਆ ਕਿ ਇਹ ਸੂਬੇ ਵਿੱਚ ਉਚੇਰੀ ਸਿੱਖਿਆ ਦੇ ਖੇਤਰ ਲਈ ਇੱਕ ਮਹੱਤਵਪੂਰਨ ਪਲ ਹੈ ਕਿਉਂਕਿ 1996 ਤੋਂ ਬਾਅਦ ਭਾਵ 25 ਸਾਲਾਂ ਦੇ ਲੰਬੇ ਅਰਸੇ ਤੋਂ ਬਾਅਦ ਰੈਗੂਲਰ ਨਿਯੁਕਤੀਆਂ ਕੀਤੀਆਂ ਗਈਆਂ ਹਨ।

Pargat Singh hands appointment letters to newly recruited Assistant Professors & Librarians for Government CollegesPargat Singh hands appointment letters to newly recruited Assistant Professors & Librarians for Government Colleges

ਉਚੇਰੀ ਸਿੱਖਿਆ ਮੰਤਰੀ ਨੇ 19 ਅਕਤੂਬਰ ਨੂੰ ਸਰਕਾਰੀ ਕਾਲਜਾਂ ਵਿੱਚ ਟੀਚਿੰਗ ਕਾਡਰ ਦੀਆਂ 1091 ਅਤੇ ਲਾਇਬ੍ਰੇਰੀਅਨ ਦੀਆਂ 67 ਅਸਾਮੀਆਂ ਸਮੇਤ 1158 ਅਸਾਮੀਆਂ 'ਤੇ 45 ਦਿਨਾਂ ਦੇ ਅੰਦਰ-ਅੰਦਰ ਭਰਤੀ ਕਰਨ ਦਾ ਵਾਅਦਾ ਕੀਤਾ ਸੀ। ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਇਕ ਸਮਾਗਮ ਦੌਰਾਨ ਪਰਗਟ ਸਿੰਘ ਨੇ 125 ਨਵੇਂ ਭਰਤੀ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਦਕਿ ਬਾਕੀ ਰਹਿੰਦੇ ਸਹਾਇਕ ਪ੍ਰੋਫੈਸਰਾਂ ਨੂੰ ਵੀ ਜਲਦ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ।

Pargat Singh hands appointment letters to newly recruited Assistant Professors & Librarians for Government CollegesPargat Singh hands appointment letters to newly recruited Assistant Professors & Librarians for Government Colleges

ਪਰਗਟ ਸਿੰਘ ਨੇ ਕਿਹਾ, “ਮੈਂ ਨਵ-ਨਿਯੁਕਤ ਅਧਿਆਪਕਾਂ ਨੂੰ ਸ਼ੁੱਭਕਾਮਨਾਵਾਂ ਦਿੰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਉਹ ਪੰਜਾਬ ਦੀ ਉਚੇਰੀ ਸਿੱਖਿਆ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਣਗੇ।” ਉਨ੍ਹਾਂ ਇਸ ਭਰਤੀ ਪ੍ਰਕਿਰਿਆ ਨੂੰ ਰਿਕਾਰਡ ਸਮੇਂ ਵਿੱਚ ਨੇਪਰੇ ਚਾੜ੍ਹਨ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਸਮੁੱਚੀ ਟੀਮ ਅਤੇ ਉਚੇਰੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਵਧਾਈ ਦਿੱਤੀ। ਉਹਨਾਂ ਅੱਗੇ ਕਿਹਾ ਕਿ ਇਹ ਪੂਰੀ ਭਰਤੀ ਯੂਜੀਸੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ ਹੈ।

Pargat Singh hands appointment letters to newly recruited Assistant Professors & Librarians for Government CollegesPargat Singh hands appointment letters to newly recruited Assistant Professors & Librarians for Government Colleges

ਜ਼ਿਕਰਯੋਗ ਹੈ ਕਿ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਢਾਈ ਦਹਾਕਿਆਂ ਬਾਅਦ ਸਹਾਇਕ ਪ੍ਰੋਫੈਸਰਾਂ ਦੀਆਂ ਅਸਾਮੀਆਂ ਭਰੀਆਂ ਜਾ ਰਹੀਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ ਉਚੇਰੀ ਸਿੱਖਿਆ ਕ੍ਰਿਸ਼ਨ ਕੁਮਾਰ, ਡੀਪੀਆਈ (ਕਾਲਜਾਂ) ਉਪਕਾਰ ਸਿੰਘ, ਡੀਪੀਆਈ (ਸੈਕੰਡਰੀ ਸਿੱਖਿਆ) ਸੁਖਜੀਤ ਪਾਲ ਸਿੰਘ ਅਤੇ ਸਹਾਇਕ ਡਾਇਰੈਕਟਰ ਉਚੇਰੀ ਸਿੱਖਿਆ ਡਾ. ਗੁਰਦਰਸ਼ਨ ਸਿੰਘ ਬਰਾੜ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement