ਮੇਰਾ ਰੰਗ ਜ਼ਰੂਰ ਕਾਲ਼ਾ ਹੈ, ਪਰ ਨੀਅਤ ਬੜੀ ਸਾਫ਼ ਹੈ: ਅਰਵਿੰਦ ਕੇਜਰੀਵਾਲ
Published : Dec 2, 2021, 6:13 pm IST
Updated : Dec 2, 2021, 6:13 pm IST
SHARE ARTICLE
Arvind Kejriwal
Arvind Kejriwal

ਜਦੋਂ ਤੋਂ ਉਨਾਂ ਨੇ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਹੈ, ਉਦੋਂ ਤੋਂ ਹੀ ਮੁੱਖ ਮੰਤਰੀ ਚੰਨੀ ਉਨਾਂ ਨੂੰ ਗਾਲ਼ਾਂ ਕੱਢ ਰਹੇ ਹਨ

 

ਚੰਡੀਗੜ੍ਹ/ਸ੍ਰੀ ਅੰਮ੍ਰਿਤਸਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਾਲ਼ਾ ਅੰਗਰੇਜ਼ ਕਹੇ ਜਾਣ 'ਤੇ ਕੇਜਰੀਵਾਲ ਨੇ ਕਿਹਾ, '' ਪੰਜਾਬ ਦੀਆਂ ਮਾਵਾਂ ਨੂੰ ਆਪਣਾ ਕਾਲ਼ਾ ਪੁੱਤਰ ਕੇਜਰੀਵਾਲ ਅਤੇ ਭੈਣਾਂ ਨੂੰ ਕਾਲ਼ਾ ਭਰਾ ਪਸੰਦ ਹੈ।'' ਵੀਰਵਾਰ ਨੂੰ ਚੌਥੀ ਗਰੰਟੀ ਦੇਣ ਲਈ ਪਠਾਨਕੋਟ ਜਾ ਰਹੇ ਅਰਵਿੰਦ ਕੇਜਰੀਵਾਲ ਸ੍ਰੀ ਅੰਮ੍ਰਿਤਸਰ ਦੇ ਏਅਰਪੋਰਟ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

Arvind kejriwalArvind kejriwal

ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ, ''ਇਸ ਵਾਰ ਪੰਜਾਬ ਵਿੱਚ ਸਾਡੀ (ਆਪ)  ਸਰਕਾਰ ਬਣੇਗੀ ਅਤੇ ਇਹ ਕਾਲ਼ਾ ਬੰਦਾ (ਕੇਜਰੀਵਾਲ) ਆਪਣੇ ਸਾਰੇ ਵਾਅਦੇ ਪੂਰੇ ਕਰੇਗਾ। ਮੈਂ ਝੂਠੇ ਐਲਾਨ ਨਹੀਂ ਕਰਦਾ, ਕਿਉਂਕਿ ਮੇਰੀ ਨੀਅਤ ਕਾਲੀ ਨਹੀਂ ਅਤੇ ਮੇਰੀ ਨੀਅਤ ਸਾਫ਼ ਹੈ। ਸਭ ਨੂੰ ਪਤਾ ਹੈ ਕਿਸ ਦੀ ਨੀਅਤ ਕਾਲ਼ੀ ਹੈ।''

arvind kejriwal arvind kejriwal

ਕੇਜਰੀਵਾਲ ਨੇ ਆਪਣੇ ਜਵਾਬ 'ਚ ਕਿਹਾ ਕਿ ਜਦੋਂ ਤੋਂ ਉਨਾਂ ਕੇਜਰੀਵਾਲ ਨੇ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਹੈ, ਉਦੋਂ ਤੋਂ ਹੀ ਮੁੱਖ ਮੰਤਰੀ ਚੰਨੀ ਉਨਾਂ ਨੂੰ ਗਾਲ਼ਾਂ ਕੱਢ ਰਹੇ ਹਨ। ਸਸਤੇ ਕੱਪੜੇ ਪਾਉਣ ਵਾਲਾ ਅਤੇ ਕਾਲ਼ੇ ਰੰਗ ਦਾ ਬੰਦਾ ਕਹਿ ਰਹੇ ਹਨ। 'ਆਪ' ਸੁਪਰੀਮੋਂ ਨੇ ਕਿਹਾ, ''ਮੇਰਾ ਰੰਗ ਕਾਲ਼ਾ ਹੈ।

ਪਿੰਡ ਪਿੰਡ ਧੁੱਭ 'ਚ ਘੁੰਮ ਕੇ ਮੇਰਾ ਰੰਗ ਕਾਲ਼ਾ ਹੋ ਗਿਆ ਹੈ। ਮੈਂ ਚੰਨੀ ਸਾਬ ਦੀ ਤਰਾਂ ਹੈਲੀਕਾਪਟਰ ਵਿੱਚ ਨਹੀਂ ਘੁੰਮਦਾ। ਆਸਮਾਨ 'ਚ ਨਹੀਂ ਉਡਦਾ। ਪਰ ਨੀਅਤ ਕਾਲ਼ੀ ਨਹੀਂ ਹੈ।'' ਇਸ ਮੌਕੇ ਭਗਵੰਤ ਮਾਨ, ਰਾਘਵ ਚੱਢਾ, ਹਰਪਾਲ ਸਿੰਘ ਚੀਮਾ, ਕੁਲਤਾਰ ਸਿੰਘ ਸੰਧਵਾਂ, ਜੈ ਸਿੰਘ ਰੋੜੀ, ਕੁੰਵਰ ਵਿਜੈ ਪ੍ਰਤਾਪ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਮਾਸਟਰ ਬਲਦੇਵ ਸਿੰਘ ਅਤੇ ਜੀਵਨਜੋਤ ਕੌਰ ਨੇ 'ਆਪ' ਸੁਪਰੀਮੋਂ ਕੇਜਰੀਵਾਲ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement