
ਅੱਜ ਫਿਰ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ 'ਤੇ ਹਨ।
ਚੰਡੀਗੜ੍ਹ - ਪੰਜਾਬ 'ਚ 2022 ਦੀਆਂ ਚੋਣਾਂ ਨੂੰ ਲੈ ਕੇ ਲਗਾਤਾਰ ਵਾਅਦੇ ਕੀਤੇ ਜਾ ਰਹੇ ਹਨ। ਇਹਨਾਂ ਵਾਅਦਿਆਂ ਨੂੰ ਲੈ ਕੇ ਪੰਜਾਬ ਸਰਕਾਰ 'ਚ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ (ਆਪ) 'ਤੇ ਨਿਸ਼ਾਨਾ ਸਾਧਿਆ ਹੈ। ਰਾਜਾ ਵੜਿੰਗ ਨੇ ਕਿਹਾ ਕਿ ਪਹਿਲੀ ਤੇ ਆਖ਼ਰੀ ਗਰੰਟੀ ਇਹੀ ਹੈ ਕਿ 2022 ਵਿਚ ਪੰਜਾਬ ਆਮ ਆਦਮੀ ਪਾਰਟੀ ਦਾ ਸਫਾਇਆ ਕਰ ਦੇਵੇਗਾ।
ਦੱਸ ਦਈਏ ਕਿ ਪੰਜਾਬ ਕਾਂਗਰਸ ਤੇ ਆਮ ਆਦਮੀ ਪਾਰਟੀ ਲਗਾਤਾਰ ਚੋਣ ਪ੍ਰਚਾਰ ਕਰ ਰਹੀ ਹੈ ਤੇ ਅਰਵਿੰਦ ਕੇਜਰੀਵਾਲ ਆਏ ਦਿਨ ਪੰਜਾਬ ਫੇਰੀ 'ਤੇ ਆ ਕੇ ਕਈ ਵੱਡੇ ਐਲਾਨ ਕਰ ਜਾਂਦੇ ਹਨ। ਇਹਨਾਂ ਐਲਾਨਾਂ ਨੂੰ ਲੈ ਕੇ ਕਾਂਗਰਸ ਤੇ ਆਪ ਵਿਚ ਟਵਿੱਟਰ ਵਾਰ ਵੀ ਛਿੜ ਗਈ ਸੀ।