
ਮਨੀ ਲਾਂਡਰਿੰਗ ਮਾਮਲੇ 'ਚ ਹਲਕਾ ਭੁਲੱਥ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਫਿਲਹਾਲ ਕੋਈ ਰਾਹਤ ਨਹੀਂ ਮਿਲੀ ਹੈ।
ਚੰਡੀਗੜ੍ਹ: ਮਨੀ ਲਾਂਡਰਿੰਗ ਮਾਮਲੇ 'ਚ ਹਲਕਾ ਭੁਲੱਥ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਫਿਲਹਾਲ ਕੋਈ ਰਾਹਤ ਨਹੀਂ ਮਿਲੀ ਹੈ। ਮੁਹਾਲੀ ਅਦਾਲਤ ਨੇ ਉਹਨਾਂ ਦਾ ਜੁਡੀਸ਼ੀਅਲ ਰਿਮਾਂਡ 16 ਦਸੰਬਰ ਤੱਕ ਵਧਾ ਦਿੱਤਾ ਹੈ। ਹੁਣ ਉਹਨਾਂ ਨੂੰ ਪਟਿਆਲਾ ਜੇਲ੍ਹ ਵਿਚ ਦਿਨ ਕੱਟਣੇ ਪੈਣਗੇ।
Sukhpal Khaira
ਦੱਸ ਦਈਏ ਕਿ ਕਾਂਗਰਸ ਨੇਤਾ ਸੁਖਪਾਲ ਖਹਿਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ 7 ਦਿਨ ਦੇ ਈਡੀ ਰਿਮਾਂਡ 'ਤੇ ਭੇਜ ਦਿੱਤਾ ਗਿਆ ਅਤੇ ਉਸ ਤੋਂ ਬਾਅਦ ਉਸ ਨੂੰ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ।
Sukhpal Khaira
ਸੁਖਪਾਲ ਖਹਿਰਾ 'ਤੇ ਕਰੀਬ 1 ਲੱਖ ਅਮਰੀਕੀ ਡਾਲਰ ਲਿਆਉਣ ਦਾ ਦੋਸ਼ ਹੈ। ਹਾਲਾਂਕਿ ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਉਹ ਆਮ ਆਦਮੀ ਪਾਰਟੀ 'ਚ ਸਨ ਤਾਂ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਦੇ ਕਹਿਣ 'ਤੇ ਅਮਰੀਕਾ ਗਏ ਸਨ। ਉਥੇ ਜੋ ਵੀ ਫੰਡ ਇਕੱਠਾ ਹੋਇਆ, ਉਹ ਪਾਰਟੀ ਨੂੰ ਦਿੱਤਾ ਗਿਆ।