ਫ਼ੌਜ ਤੇ ਪੁਲੀਸ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਦੇਵਾਂਗੇ 1 ਕਰੋੜ ਰੁਪਏ ਸਨਮਾਨ ਰਾਸ਼ੀ: ਕੇਜਰੀਵਾਲ
Published : Dec 2, 2021, 6:47 pm IST
Updated : Dec 2, 2021, 6:47 pm IST
SHARE ARTICLE
Arvind Kejriwal
Arvind Kejriwal

-ਕੇਜਰੀਵਾਲ ਨੇ ਫ਼ੌਜ ਅਤੇ ਪੁਲੀਸ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤੀ ਪੰਜਵੀਂ ਗਰੰਟੀ

ਪਠਾਨਕੋਟ/ਚੰਡੀਗੜ - ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 'ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਸਨਮਾਨ ਰਾਸ਼ੀ' ਦੇਣ ਦੀ ਪੰਜਵੀਂ ਗਰੰਟੀ ਪੰਜਾਬ ਵਾਸੀਆਂ ਨੂੰ ਦਿੱਤੀ। ਇਸ ਗਰੰਟੀ ਤਹਿਤ ਪੰਜਾਬ ਦੇ ਫ਼ੌਜੀ ਜਵਾਨ ਅਤੇ ਪੁਲੀਸ ਦੇ ਜਵਾਨ ਦੀ ਕਿਸੇ ਵੀ ਓਪਰੇਸ਼ਨ ਵਿੱਚ ਸ਼ਹਾਦਤ ਹੋਣ 'ਤੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਰਾਸ਼ੀ ਸਨਮਾਨ ਵਜੋਂ ਦੇਣ ਲਈ 'ਆਪ' ਦੀ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ।

 Pathankot painted in Kejriwal's 'Tricolor Yatra'Kejriwal

ਵੀਰਵਾਰ ਨੂੰ ਪਠਾਨਕੋਟ ਵਿਖੇ ਤਿਰੰਗਾ ਯਾਤਰਾ ਦੌਰਾਨ ਅਰਵਿੰਦ ਕੇਜਰੀਵਾਲ ਨੇ ਆਪਣੀ ਪੰਜਵੀਂ ਗਰੰਟੀ ਦਾ ਐਲਾਨ ਕੀਤਾ। ਕੇਜਰੀਵਾਲ ਨੇ ਕਿਹਾ ਕਿ ਇਹ ਸ਼ਹੀਦਾਂ ਅਤੇ ਸੂਰਬੀਰਾਂ ਦੀ ਧਰਤੀ ਹੈ। ਭਾਰਤੀ ਫ਼ੌਜ ਵਿੱਚ ਸਭ ਤੋਂ ਜ਼ਿਆਦਾ ਜਵਾਨ ਇਸ ਧਰਤੀ ਤੋਂ ਭਰਤੀ ਹੁੰਦੇ ਹਨ। ਦੇਸ਼ ਦੀ ਸੁਰੱਖਿਆ ਅਤੇ ਸ਼ਾਂਤੀ ਵਿਵਸਥਾ ਲਈ ਫ਼ੌਜ ਦੇ ਜਵਾਨ ਅਤੇ ਪੁਲਿਸ ਦੇ ਜਵਾਨ ਕੁਰਬਾਨੀਆਂ ਦਿੰਦੇ ਹਨ ਅਤੇ ਇਨਾਂ ਕੁਰਬਾਨ ਹੋਣ ਵਾਲੇ ਯੋਧਿਆਂ ਦਾ ਸਨਮਾਨ ਕਰਨਾ 'ਆਪ' ਸਰਕਾਰ ਦੀ ਜ਼ਿੰਮੇਵਾਰੀ ਹੋਵੇਗੀ।

Arvind Kejriwal Arvind Kejriwal

ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਫ਼ੌਜੀ ਜਵਾਨ, ਪੁਲੀਸ ਦੇ ਜਵਾਨ ਅਤੇ ਸਰਕਾਰੀ ਮੁਲਾਜ਼ਮ ਦੀ ਡਿਊਟੀ ਦੌਰਾਨ ਮੌਤ ਹੋਣ 'ਤੇ ਉਨਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਸਨਮਾਨ ਰਾਸ਼ੀ ਵਜੋਂ ਦਿੰਦੀ ਹੈ। ਇਸ ਲਈ ਉਨਾਂ (ਕੇਜਰੀਵਾਲ) ਦੀ ਪੰਜਾਬ ਵਾਸੀਆਂ ਨੂੰ ਪੰਜਵੀਂ ਗਰੰਟੀ ਹੈ ਕਿ ਪੰਜਾਬ ਦੇ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨੂੰ ਇੱਕ- ਇੱਕ ਕਰੋੜ ਰੁਪਏ ਸਨਮਾਨ ਰਾਸ਼ੀ ਵਜੋਂ ਦਿੱਤੇ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement