ਸਿਰਸਾ ਪਿੱਛੋਂ ਬਿਕਰਮ ਮਜੀਠੀਆ ਵੀ ਜੇ BJP ‘ਚ ਚਲਾ ਜਾਵੇ ਤਾਂ ਕੋਈ ਹੈਰਾਨੀ ਵਾਲੀ ਗੱਲ ਨਹੀਂ : ਵੜਿੰਗ
Published : Dec 2, 2021, 5:33 pm IST
Updated : Dec 2, 2021, 5:33 pm IST
SHARE ARTICLE
Raja Warring at Kharar
Raja Warring at Kharar

ਦਿੱਲੀ ਦੇ ਉੱਪ ਮੁੱਖ ਮੰਤਰੀ ਨੂੰ ਘਬਰਾਉਣ ਦੀ ਥਾਂ ਚੰਨੀ ਦੇ ਕੰਮਾਂ ਤੋਂ ਸੇਧ ਲੈਣ ਦੀ ਦਿੱਤੀ ਸਲਾਹ

ਖਰੜ/ਚੰਡੀਗੜ੍ਹ:  ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ ਵਿਚ ਸ਼ਾਮਲ ਹੋਣ ਪਿੱਛੋਂ ਅਕਾਲੀ ਦਲ ਦੀ ਭਾਜਪਾ ਨਾਲ ਸਾਂਝ ਦਾ ਪਰਦਾਫਾਸ਼ ਕਰਦਿਆਂ ਰਾਜਾ ਵੜਿੰਗ ਨੇ ਵੀਰਵਾਰ ਨੂੰ ਕਿਹਾ ਕਿ ਜੇਕਰ ਬਿਕਰਮ ਮਜੀਠੀਆ ਵੀ ਉਹੀ ਰਾਹ ਫੜਦਿਆਂ ਭਾਜਪਾ ਵਿਚ ਸ਼ਾਮਲ ਹੋ ਜਾਂਦੇ ਹਨ ਤਾਂ ਇਹ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੋਵੇਗੀ। ਵੜਿੰਗ ਨੇ ਅਕਾਲੀ ਆਗੂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ  ਕਿਸੇ ਵੀ ਸਮੇਂ ਮਜੀਠੀਆ ਦੀ ਭਾਜਪਾ ਵਿੱਚ ਸ਼ਾਮਲ ਹੋਣ ਦੀ ਖਬਰ ਆ ਸਕਦੀ ਹੈ। ਸਿਰਸਾ ਦੀ ਬਰਖਾਸਤਗੀ ‘ਤੇ ਅਕਾਲੀਆਂ ਵਲੋਂ ਹੁਣ ਝੂਠੇ ਹੰਝੂ ਵਹਾਉਣਾ ਇੱਕ ਸ਼ਰਮਨਾਕ ਗੱਲ ਹੈ ਜਿਸ ਤੋਂ ਪੰਜਾਬ ਦੇ ਲੋਕ ਭਲੀਭਾਂਤ ਜਾਣੂ ਹਨ।

Raja Warring at KhararRaja Warring at Kharar

ਅੱਜ ਸਵੇਰੇ ਇੱਥੇ ਮਾਡਰਨ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰਾਂਸਪੋਰਟ ਮੰਤਰੀ ਨੇ ‘ਆਪ’ ਦੇ ਢਕਵੰਜਾਂ ‘ਤੇ ਪ੍ਰਤੀਕਿਰਿਆ ਪ੍ਰਗਟਾਉਂਦਿਆਂ ਕਿਹਾ ਕਿ ਸਮੁੱਚੀ ਵਿਰੋਧੀ ਧਿਰ ਬੁਰੀ ਤਰਾਂ ਬੁਖ਼ਲਾਈ ਹੋਈ ਹੈ।  ਦਿੱਲੀ ਦੇ ਉਪ ਮੁੱਖ ਮੰਤਰੀ ‘ਤੇ ਨਿਸ਼ਾਨਾ ਸਾਧਦੇ ਹੋਏ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸਿਸੋਦੀਆ ਵਰਗੇ ਆਗੂ ਸਕੂਲ ‘ਚ ਟਾਇਲਟ ਦਾ ਨਿਰੀਖਣ ਕਰਨ ਜਹੇ ਦਿਖਾਵੇ ਕਰਨ ਲਈ ਮਜਬੂਰ ਹਨ। ਵੜਿੰਗ ਨੇ ਕਿਹਾ, “ਸ਼੍ਰੋਮਣੀ ਅਕਾਲੀ ਦਲ ਪਾਟੋ-ਧਾੜ ਹੋ ਗਿਆ ਹੈ ਅਤੇ ਤੁਸੀਂ ਦੇਖੋਗੇ ਕਿ ਉਹ ਵੀ  ਪੰਜਾਬ ਵਿੱਚ ਕੇਜਰੀਵਾਲ ਦੇ ਝਾੜੂ ਵਾਂਗ ਖਿੱਲਰ ਜਾਵੇਗਾ।’’

Raja Warring at KhararRaja Warring at Kharar

 ਲੋਕਾਂ ਨੂੰ 2022 ਵਿੱਚ ਪੰਜਾਬ ਦੀ ਸੇਵਾ ਕਰਦੇ ਰਹਿਣ ਲਈ ਕਾਂਗਰਸ ਨੂੰ ਮੁੜ ਸੱਤਾ ਸੌਂਪਣ ਦੀ ਅਪੀਲ ਕਰਦਿਆਂ ਵੜਿੰਗ ਨੇ ਕਿਹਾ ਕਿ ਪੂਰੀ ਦੁਨੀਆ ਸਾਡੇ ਮੁੱਖ ਮੰਤਰੀ ਦੇ ਦੋ ਮਹੀਨਿਆਂ ਵਿੱਚ ਕੀਤੇ ਕੰਮਾਂ ਦਾ ਜ਼ਿਕਰ ਕਰ ਰਹੀ ਹੈ ,ਪਰ  ਸਾਰੀਆਂ ਵਿਰੋਧੀ ਪਾਰਟੀਆਂ ਚਿੰਤਤ ਹਨ ਕਿਉਂਕਿ ਚਰਨਜੀਤ ਸਿੰਘ ਚੰਨੀ ਨੇ ਉਹਨਾਂ ਕੋਲ ਕਾਂਗਰਸ ਵਿਰੋਧ ਕਰਨ ਲਈ ਕੋਈ ਵੀ ਮੁੱਦਾ ਬਾਕੀ ਨਹੀਂ ਛੱਡਿਆ।  ਉਹਨਾਂ ਕਿਹਾ ਕਿ ਆਮ ਆਦਮੀ ਲਈ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਵਿੱਚ ਕਟੌਤੀ ਹੋਵੇ ਜਾਂ ਬਿਜਲੀ ਦੇ ਖਰਚੇ ਘਟਾਉਣ ਅਤੇ ਪੀਪੀਏਜ਼ ‘ਤੇ ਸਖਤ ਕਾਰਵਾਈ ਹੋਵੇ, ਮੁੱਖ ਮੰਤਰੀ ਨੇ ਸਾਰੇ ਪੰਜਾਬੀਆਂ ਨੂੰ ਰਾਹਤ ਦੇਣ ਦਾ ਸੰਕਲਪ ਪੇਸ਼ ਕੀਤਾ  ਹੈ।

Raja Warring at KhararRaja Warring at Kharar

ਉਹਨਾਂ ਅੱਗੇ ਕਿਹਾ ਕਿ  ਮੁੱਖ ਮੰਤਰੀ ਨੇ ਬਾਦਲਾਂ ਵਰਗੇ ਟੈਕਸ ਅਪਰਾਧੀਆਂ ਨੂੰ ਕਾਬੂ ਕਰਨ ਦੀ ਖੁੱਲ ਦਿੱਤੀ ਹੈ ਤਾਂ ਜੋ ਸੂਬਾ ਸਰਕਾਰ ਦੇ ਮਾਲੀਏ ਵਿੱਚ ਵਾਧੇ ਨੂੰ ਯਕੀਨੀ ਬਣਾਇਆ ਜਾ ਸਕੇ। ਮੰਤਰੀ ਨੇ ਕਿਹਾ ਕਿ ਉਹਨਾਂ ਦਾ ਉਦੇਸ਼  ਵਿਭਾਗ ਦੇ ਪ੍ਰਤੀ ਦਿਨ ਮਾਲੀਏ ਨੂੰ 1.05 ਕਰੋੜ ਤੋਂ ਵਧਾ ਕੇ 1.50 ਕਰੋੜ(ਪ੍ਰਤੀ ਦਿਨ) ਕਰਨਾ ਹੈ। ਵੜਿੰਗ ਨੇ ਕਿਹਾ ਕਿ ਵਿਭਾਗ ਨੇ ਬਾਦਲਾਂ ਦੀ 70 ਬੱਸਾਂ ਸਮੇਤ 400 ਬੱਸਾਂ ਨੂੰ ਜ਼ਬਤ ਕੀਤਾ ਹੈ, ਜਿਨਾਂ ਨੇ ਰਾਜ ਨੂੰ ਬੁਰੀ ਤਰਾਂ ਲੁੱਟਿਆ ਹੈ। ਉਹਨਾਂ ਕਿਹਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement