
ਪਿੰਡ ਕੋਟਦੁਨਾ ਦੇ ਬੱਸ ਸਟੈਂਡ ਕੋਲ ਕਿਸੇ ਅਣਪਛਾਤੇ ਵਾਹਨ ਨੇ ਮਾਰੀ ਟੱਕਰ
ਧਨੌਲਾ: ਪਿੰਡ ਕੋਟਦੁਨਾ ਵਿਖੇ ਇੱਕ ਅਜਿਹਾ ਦਰਦਨਾਕ ਸੜਕ ਹਾਦਸਾ ਵਾਪਰਿਆ ਜਿਸ ’ਚ ਇਕੋ ਪਰਿਵਾਰ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਜਿੱਥੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਉੱਥੇ ਹੀ ਇਲਾਕੇ ਚ ਵੀ ਗਮ ਤੇ ਸੋਗ ਦੀ ਲਹਿਰ ਹੈ।
ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ (24) ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਪੰਧੇਰ ਅਤੇ ਜਸਪ੍ਰੀਤ ਸਿੰਘ (19) ਪੁੱਤਰ ਅੰਗਪਾਲ ਸਿੰਘ ਵਾਸੀ ਪੰਧੇਰ ਆਪਣੇ ਬੁਲੇਟ ਮੋਟਰਸਾਈਕਲ ਰਾਹੀਂ ਦੇਰ ਸ਼ਾਮ ਕਰੀਬ 8 ਕੁ ਵਜੇ ਧਨੌਲਾ ਤੋਂ ਆਪਣੇ ਪਿੰਡ ਪੰਧੇਰ ਜਾ ਰਹੇ ਸਨ। ਉਨ੍ਹਾਂ ਨੂੰ ਪਿੰਡ ਕੋਟਦੁਨਾ ਦੇ ਬੱਸ ਸਟੈਂਡ ਕੋਲ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਜ਼ਖ਼ਮੀ ਹੋਏ ਦੋਵੇਂ ਨੌਜਵਾਨਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਥਾਣਾ ਮੁਖੀ ਧਨੌਲਾ ਲਖਵਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਨੂੰ ਅੰਜਾਮ ਦੇਣ ਵਾਲੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕਾਰਵਾਈ ਆਰੰਭ ਦਿੱਤੀ ਗਈ ਹੈ ਜਿਸ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।