ਜਲੰਧਰ ’ਚ 20 ਸਾਲਾ ਨੌਜਵਾਨ ਨੇ ਸ਼ੱਕੀ ਹਾਲਾਤ 'ਚ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ
Published : Dec 2, 2022, 2:03 pm IST
Updated : Dec 2, 2022, 2:03 pm IST
SHARE ARTICLE
A 20-year-old youth committed suicide by hanging in suspicious circumstances in Jalandhar
A 20-year-old youth committed suicide by hanging in suspicious circumstances in Jalandhar

ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕੀਤੀ ਕਾਰਵਾਈ

 

ਜਲੰਧਰ- ਪੰਜਾਬ ’ਚ ਰੋਜ਼ਾਨਾ ਕਿਸੇ ਨਾ ਕਿਸੇ ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਅਜਿਹੀ ਹੀ ਘਟਨਾ ਥਾਣਾ ਰਾਮਾ ਮੰਡੀ ਅਧੀਨ ਪੈਂਦੇ ਕਿਸ਼ਨਪੁਰਾ ਇਲਾਕੇ ਤੋਂ ਸਾਹਮਣੇ ਆਈ ਹੈ, ਜਿੱਥੇ ਇਕ 20 ਸਾਲਾ ਨੌਜਵਾਨ ਨੇ ਸ਼ੱਕੀ ਹਾਲਾਤ ਵਿਚ ਫਾਹਾ ਲਾ ਕੇ ਜੀਵਨ ਲੀਲਾ ਸਮਾਪਤ ਕਰ ਲਈ।

ਮ੍ਰਿਤਕ ਦੀ ਪਛਾਣ ਰਵੀ (20) ਪੁੱਤਰ ਸੁਖਦੇਵ ਵਾਸੀ ਕਿਸ਼ਨਪੁਰਾ ਵਜੋਂ ਹੋਈ। ਥਾਣਾ ਰਾਮਾ ਮੰਡੀ ਦੇ ਏ. ਐੱਸ. ਆਈ. ਰਘਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਵੇਰੇ ਮ੍ਰਿਤਕ ਦੀ ਵੱਡੀ ਭੈਣ ਮਮਤਾ ਉਸ ਨੂੰ ਚਾਹ ਦੇਣ ਲਈ ਛੱਤ ’ਤੇ ਉਸ ਦੇ ਕਮਰੇ ਵਿਚ ਗਈ। ਉਸ ਨੇ ਵੇਖਿਆ ਕਿ ਰਵੀ ਪੱਖੇ ਨਾਲ ਲਟਕ ਰਿਹਾ ਸੀ। ਭਰਾ ਨੂੰ ਪੱਖੇ ਨਾਲ ਲਟਕਦਾ ਵੇਖ ਕੇ ਮ੍ਰਿਤਕ ਦੀ ਭੈਣ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਆਸ-ਪਾਸ ਦੇ ਲੋਕ ਇਕੱਠਾ ਹੋ ਗਏ। 

ਹਾਦਸੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ, ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਭੇਜ ਦਿੱਤਾ। ਉਸ ਨੇ ਦੱਸਿਆ ਕਿ ਮ੍ਰਿਤਕ ਰਵੀ ਮਾਨਸਿਕ ਅਤੇ ਆਰਥਿਕ ਤੌਰ ’ਤੇ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਫਿਲਹਾਲ ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਕੀਤੀ ਹੈ।

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement