33 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ’ਚ ਬਣੇਗਾ ਅੰਤਰਰਾਸ਼ਟਰੀ ਪੱਧਰ ਦਾ ਡਰਾਈਵਿੰਗ ਟਰੇਨਿੰਗ ਇੰਸਟੀਚਿਊਟ
Published : Dec 2, 2022, 4:08 pm IST
Updated : Dec 2, 2022, 4:08 pm IST
SHARE ARTICLE
An international level driving training institute will be built in Ludhiana at a cost of Rs 33 crore
An international level driving training institute will be built in Ludhiana at a cost of Rs 33 crore

ਇਹ ਸੰਸਥਾ ਦੋਰਾਹਾ ਨੇੜੇ 27 ਏਕੜ ਰਕਬੇ ਵਿੱਚ ਸਥਾਪਿਤ ਕੀਤੀ ਜਾਵੇਗੀ।

 

ਲੁਧਿਆਣਾ: ਕੇਂਦਰੀ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਅਤੇ ਪੰਜਾਬ ਸਰਕਾਰ ਨੇ ਦੋਰਾਹਾ, ਲੁਧਿਆਣਾ ਵਿਖੇ ਅੰਤਰਰਾਸ਼ਟਰੀ ਪੱਧਰ ਦੀ ਡਰਾਈਵਿੰਗ ਸਿਖਲਾਈ ਸੰਸਥਾ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਸ ਪ੍ਰੋਜੈਕਟ ਦੇ ਸਬੰਧ ਵਿੱਚ ਕੇਂਦਰੀ ਮੰਤਰਾਲੇ ਦੀ ਡਿਪਟੀ ਡਾਇਰੈਕਟਰ ਜਨਰਲ ਸੰਧਿਆ ਸਲਵਾਨ ਅਤੇ ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਡਾਇਰੈਕਟਰ ਡੀਪੀਐਸ ਖਰਬੰਦਾ ਨੇ ਮੰਗਲਵਾਰ ਨੂੰ ਆਈਟੀਆਈ ਕਾਲਜ ਵਿੱਚ ਕਾਰੋਬਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਕਾਰੋਬਾਰੀਆਂ ਨੇ ਵੀ ਆਪਣੀ ਰਾਏ ਦਿੰਦਿਆਂ ਕਿਹਾ ਕਿ ਇਹ ਪ੍ਰੋਜੈਕਟ ਪੰਜਾਬ ਲਈ ਬਹੁਤ ਮਹੱਤਵਪੂਰਨ ਹੈ।

ਡਾਇਰੈਕਟਰ ਡੀ.ਪੀ.ਐਸ.ਖਰਬੰਦਾ ਨੇ ਦੱਸਿਆ ਕਿ ਇਹ ਸੰਸਥਾ ਦੋਰਾਹਾ ਨੇੜੇ 27 ਏਕੜ ਰਕਬੇ ਵਿੱਚ ਸਥਾਪਿਤ ਕੀਤੀ ਜਾਵੇਗੀ। ਹਾਲਾਂਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਸਰਕਾਰ ਵੇਲੇ ਇਹ ਜ਼ਮੀਨ ਕਿਸੇ ਹੋਰ ਪ੍ਰਾਜੈਕਟ ਲਈ ਐਕੁਆਇਰ ਕੀਤੀ ਗਈ ਸੀ। ਇਸ 'ਤੇ 32.86 ਕਰੋੜ ਰੁਪਏ ਦੀ ਲਾਗਤ ਆਵੇਗੀ। ਇੱਥੇ ਹਰ ਸਾਲ 3600 ਨੌਜਵਾਨਾਂ ਨੂੰ ਲਾਈਟ ਟਰਾਂਸਪੋਰਟ ਵਹੀਕਲ, ਹੈਵੀ ਟਰਾਂਸਪੋਰਟ ਵਹੀਕਲ, ਹੈਵੀ ਉਪਕਰਣ ਚਲਾਉਣ ਦੀ ਟ੍ਰੇਨਿੰਗ ਦਿੱਤੀ ਜਾਵੇਗੀ।

10ਵੀਂ ਪਾਸ ਕਰਨ ਵਾਲੇ ਨੌਜਵਾਨਾਂ ਨੂੰ ਇੱਥੇ ਸਿਖਲਾਈ ਦਿੱਤੀ ਜਾਵੇਗੀ। ਇਸ ਸੰਸਥਾ ਵਿੱਚ ਸਿਖਲਾਈ ਲੈ ਰਹੇ ਨੌਜਵਾਨਾਂ ਲਈ ਅੰਤਰਰਾਸ਼ਟਰੀ ਲਾਇਸੈਂਸ ਪ੍ਰਾਪਤ ਕਰਨਾ ਬਹੁਤ ਆਸਾਨ ਹੋਵੇਗਾ। ਇਸ ਦੇ ਨਾਲ ਹੀ ਡਰਾਈਵਰਾਂ ਦੀ ਬਿਹਤਰ ਸਿਖਲਾਈ ਨਾਲ ਸੜਕ ਹਾਦਸਿਆਂ ਵਿੱਚ ਵੀ ਕਮੀ ਆਵੇਗੀ, ਕਿਉਂਕਿ ਕਿਸੇ ਵਧੀਆ ਸਿਖਲਾਈ ਸੰਸਥਾ ਤੋਂ ਸਿੱਖਿਆ ਪ੍ਰਾਪਤ ਕਰਕੇ ਲੋਕ ਨਿਯਮਾਂ ਅਨੁਸਾਰ ਵਾਹਨ ਚਲਾਉਣਗੇ।

ਸੰਸਥਾ ਵਿੱਚ ਚੰਗੀ ਤਰ੍ਹਾਂ ਨਾਲ ਲੈਸ ਕਲਾਸ ਰੂਮ, ਅਧਿਆਪਨ ਸਟਾਫ, ਟੈਸਟਿੰਗ ਉਪਕਰਣ, ਸਿਖਲਾਈ ਵਾਹਨ, ਵਰਕਸ਼ਾਪਾਂ ਹਨ। ਇੱਥੇ ਇੱਕ ਲੈਬ, ਇੱਕ ਲਾਇਬ੍ਰੇਰੀ ਇੰਟਰਨ, ਟਰੈਕ ਅਤੇ ਡਰਾਈਵਿੰਗ ਰੇਂਜ, ਸਿਮੂਲੇਟਰ ਅਤੇ ਕੰਟਰੋਲ ਰੂਮ ਦੀ ਸਹੂਲਤ ਹੋਵੇਗੀ।

ਸੰਸਥਾ ਵਿੱਚ ਸਿਖਲਾਈ ਲੈ ਰਹੇ ਨੌਜਵਾਨਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਦਿੱਤੀ ਜਾਵੇਗੀ। ਇਸ ਵਿੱਚ ਟੈਕਸੀ ਡਰਾਈਵਰ, ਵਪਾਰਕ ਵਾਹਨ ਚਾਲਕ, ਫੋਰਕਲਿਫਟ ਆਪਰੇਟਰ, ਐਂਬੂਲੈਂਸ ਡਰਾਈਵਰ, ਆਟੋ-ਈ ਰਿਕਸ਼ਾ ਚਾਲਕ ਸ਼ਾਮਲ ਹੋਣਗੇ। ਇਸ ਨਾਲ ਸਥਾਨਕ ਪੱਧਰ 'ਤੇ ਵੀ ਟਰੈਂਡ ਡਰਾਈਵਰਾਂ ਦੀ ਮੰਗ ਨੂੰ ਪੂਰਾ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਜੂਨੀਅਰ ਬੈਕਹੋ ਲੋਡਰ ਆਪਰੇਟਰ, ਜੂਨੀਅਰ ਐਕਸੈਵੇਟਰ ਆਪਰੇਟਰ, ਜੂਨੀਅਰ ਇੰਜਨ ਮਕੈਨਿਕ ਦੀ ਸਿਖਲਾਈ ਵੀ ਹੋਵੇਗੀ। ਇਨ੍ਹਾਂ ਲੋਕਾਂ ਦੀ ਅੰਤਰਰਾਸ਼ਟਰੀ ਪੱਧਰ 'ਤੇ ਬਹੁਤ ਮੰਗ ਹੈ। ਇੱਥੋਂ ਸਿਖਲਾਈ ਲੈ ਕੇ ਉਨ੍ਹਾਂ ਨੂੰ ਰੁਜ਼ਗਾਰ ਵਿੱਚ ਵੀ ਮਦਦ ਮਿਲੇਗੀ।
 

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement