BSF ਦੀ ਕਾਰਵਾਈ ਭਾਰਤ-ਪਾਕਿ ਸਰਹੱਦ 'ਤੇ ਡਰੋਨ ਕੀਤਾ ਢੇਰ, 5 ਕਿਲੋ ਹੈਰੋਇਨ ਬਰਾਮਦ

By : GAGANDEEP

Published : Dec 2, 2022, 12:48 pm IST
Updated : Dec 2, 2022, 12:48 pm IST
SHARE ARTICLE
Drone
Drone

ਪਾਕਿ ਆਪਣੀਆਂ ਨਾਪਾਕ ਹਰਕਤਾਂ ਤੋਂ ਨਹੀਂ ਆ ਰਿਹਾ ਬਾਜ਼

 

ਤਰਨਤਾਰਨ: ਸਰਹੱਦੀ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਅਤੇ ਪੰਜਾਬ ਪੁਲਿਸ ਨੇ ਤਰਨਤਾਰਨ 'ਚ ਅੰਤਰਰਾਸ਼ਟਰੀ ਸਰਹੱਦ 'ਤੇ ਪਾਕਿਸਤਾਨ ਵੱਲੋਂ ਹੈਰੋਇਨ ਦੀ ਤਸਕਰੀ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਏ ਪਾਕਿਸਤਾਨੀ ਡਰੋਨ ਨੂੰ ਢੇਰ ਕਰ ਦਿੱਤਾ। ਡਾਊਨ ਕੀਤੇ ਗਏ ਡਰੋਨ 'ਚੋਂ ਕਰੀਬ 5 ਕਿਲੋ ਹੈਰੋਇਨ ਬਰਾਮਦ ਹੋਈ ਹੈ।

ਬੀਐਸਐਫ ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਤਰਨਤਾਰਨ ਪੁਲਿਸ ਦੇ ਬੀਐਸਐਫ ਨਾਲ ਸਾਂਝੇ ਖੋਜ ਅਭਿਆਨ ਵਿੱਚ ਸਰਹੱਦ ਦੇ ਨਾਲ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਭਾਰਤ-ਪਾਕਿਸਤਾਨ ਸਰਹੱਦ ਨੇੜੇ ਪੈਂਦੇ ਖੇਤਰ ਵਿੱਚ ਪਾਕਿਸਤਾਨ ਤੋਂ ਭਾਰਤੀ ਖੇਤਰ ਵਿੱਚ ਦਾਖਲ ਹੋਣ ਵਾਲੇ ਇੱਕ ਸ਼ੱਕੀ ਡਰੋਨ ਦੀ ਗੂੰਜ ਸੁਣੀ ਸੀ। 

ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਡੀਜੀਪੀ ਨੇ ਦੱਸਿਆ ਕਿ ਬੀਐਸਐਫ ਨਾਲ ਸਾਂਝੇ ਸਰਚ ਅਭਿਆਨ ਵਿੱਚ ਤਰਨਤਾਰਨ ਪੁਲਿਸ ਨੇ ਭਾਰਤ-ਪਾਕਿਸਤਾਨ ਸਰਹੱਦ ਨੇੜੇ ਖੇਤਾਂ ਵਿੱਚੋਂ ਆਧੁਨਿਕ ਤਕਨੀਕ ਨਾਲ ਲੈਸ  ਡਰੋਨ ਅਤੇ 5 ਕਿਲੋ ਹੈਰੋਇਨ ਵਾਲਾ ਇੱਕ ਪੈਕੇਟ ਬਰਾਮਦ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement