ਬੀਤੇ ਦਿਨ ਅੰਮ੍ਰਿਤਸਰ ’ਚ ਪੁਲਿਸ ਨਾਲ ਮੁੱਠਭੇੜ ਦੌਰਾਨ ਫੜੇ ਗਏ ਗੈਂਗਸਟਰਾਂ ਦਾ ਪੁਲਿਸ ਨੂੰ ਮਿਲਿਆ 5 ਦਿਨਾਂ ਦਾ ਰਿਮਾਂਡ
Published : Dec 2, 2022, 4:56 pm IST
Updated : Dec 2, 2022, 4:56 pm IST
SHARE ARTICLE
The gangsters who were caught during the encounter with the police in Amritsar yesterday were remanded to the police for 5 days.
The gangsters who were caught during the encounter with the police in Amritsar yesterday were remanded to the police for 5 days.

ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਸਨ

 

ਅੰਮ੍ਰਿਤਸਰ: ਬੀਤੇ ਦਿਨ ਥਾਣਾ ਛੇਹਰਟਾ ਦੇ ਅਧੀਨ ਪੈਂਦੇ ਇਲਾਕੇ ਨਰਾਇਣਗੜ੍ਹ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਹੋਈ ਸੀ। ਇਸ ਦੌਰਾਨ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਅਸਲੇ ਸਣੇ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਨਾਲ ਕਰਾਸ ਫਾਇਰਿੰਗ ਤੋਂ ਬਾਅਦ ਦੋ ਮੁਲਜ਼ਮ ਇਕ ਘਰ ਵਿਚ ਲੁਕ ਗਏ, ਜਦਕਿ ਚਾਰ ਭੱਜਣ ਵਿਚ ਕਾਮਯਾਬ ਹੋ ਗਏ ਸਨ। ਪੁਲਿਸ ਨੇ ਦੋ ਮੁਲਜ਼ਮਾਂ ਰਵੀ ਅਤੇ ਰਫ਼ੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਸੀ। ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਸਨ।

ਗ੍ਰਿਫ਼ਤਾਰ ਕੀਤੇ ਗਏ 2 ਗੈਂਗਸਟਰਾਂ ਨੂੰ ਅੱਜ ਅੰਮ੍ਰਿਤਸਰ ਦੀ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ।ਅਦਾਲਤ ਨੇ ਦੋਹਾਂ ਦਾ 5 ਦਿਨ ਦਾ ਰਿਮਾਂਡ ਪੁਲਸ ਨੂੰ ਦਿੱਤਾ।ਪੁਲਸ ਅਧਿਕਾਰੀ ਗੁਰਿੰਦਰ ਸਿੰਘ ਨੇ ਦੱਸਿਆ ਕਿ ਇਹਨਾਂ ਦੇ ਕੋਲੋ ਅਗਲੀ ਪੁਛਗਿਛ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਜਰਿਮ ਰਵੀ ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ

ਇਹ ਘਟਨਾ ਛੇਹਰਟਾ ਖੇਤਰ ਅਧੀਨ ਪੈਂਦੇ ਨਰਾਇਣਗੜ੍ਹ ਵਿਚ 40 ਫੁੱਟੀ ਗਲੀ ’ਤੇ ਵਾਪਰੀ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਕ ਕਾਰ ਵਿਚ ਕੁੱਝ ਗੈਂਗਸਟਰ ਆ ਰਹੇ ਹਨ। ਇਸ ਤੋਂ ਬਾਅਦ ਪੁਲਿਸ ਨੇ 40 ਫੁੱਟੀ ਫੁੱਟੀ’ਤੇ ਨਾਕਾ ਲਾਇਆ। ਜਦੋਂ ਨਾਕੇ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਗੈਂਗਸਟਰਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਦੀ ਜਵਾਬੀ ਕਾਰਵਾਈ ਨੂੰ ਦੇਖ ਕੇ ਮੁਲਜ਼ਮ ਕਾਰ ਉਥੇ ਹੀ ਛੱਡ ਕੇ ਭੱਜਣ ਲੱਗੇ। ਪੁਲਿਸ ਨੇ ਮੁਲਜ਼ਮਾਂ ਦਾ ਪਿੱਛਾ ਕੀਤਾ।

ਪੁਲਿਸ ਨੇ ਮੁਲਜ਼ਮਾਂ ਦੀ ਕਾਰ ਦੀ ਤਲਾਸ਼ੀ ਲਈ। ਮੁਲਜ਼ਮਾਂ ਕੋਲੋਂ 5 ਪਿਸਤੌਲ ਬਰਾਮਦ ਹੋਏ ਹਨ। ਇਸ ਦੇ ਨਾਲ ਹੀ ਦੋ ਦਰਜਨ ਤੋਂ ਵੱਧ ਗੋਲੀਆਂ ਵੀ ਬਰਾਮਦ ਹੋਈਆਂ ਸਨ। 

ਪੁਲਿਸ ਅਧਿਕਾਰੀ ਨੇ ਦੱਸਿਆ ਰਿਮਾਂਡ ਦੌਰਾਨ ਮੁਲਜ਼ਮ ਰਵੀ ਅਤੇ ਰਫ਼ੀ ਤੋਂ ਫਰਾਰ ਹੋਏ ਮੁਲਜ਼ਮਾਂ ਬਾਰੇ ਵੀ ਪੁੱਛਗਿੱਛ ਕੀਤੀ ਜਾਵੇਗੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement