ਗੁਰਦਾਸਪੁਰ 'ਚ ਵਾਪਰਿਆ ਵੱਡਾ ਹਾਦਸਾ, ਸਵਾਰੀਆਂ ਨਾਲ ਭਰਿਆ ਆਟੋ ਪਲਟਿਆ
Published : Dec 2, 2022, 4:03 pm IST
Updated : Dec 2, 2022, 5:09 pm IST
SHARE ARTICLE
Accident
Accident

ਦਿਹਾੜੀ ਮਜ਼ਦੂਰੀ ਕਰਨ ਜਾ ਔਰਤਾਂ ਹੋਈਆਂ ਹਾਦਸੇ ਦਾ ਸ਼ਿਕਾਰ 

ਗੁਰਦਾਸਪੁਰ (ਅਵਤਾਰ ਸਿੰਘ): ਗੁਰਦਾਸਪੁਰ ਦੇ ਕਸਬਾ ਕਲਾਨੋਰ ਦੇ ਪਿੰਡ ਵਡਾਲਾ ਬਾਂਗਰ ਨੇੜੇ 25 ਤੋਂ 30 ਔਰਤਾਂ ਨਾਲ ਭਰਿਆ ਆਟੋ ਹਾਦਸਾਗ੍ਰਸਤ ਹੋ ਗਿਆ। ਜਾਣਕਾਰੀ ਅਨੁਸਾਰ ਇਹ ਆਟੋ ਆਪਣਾ ਸੰਤੁਲਨ ਗੁਆਚਣ ਕਾਰਨ ਪਲਟ ਗਿਆ।

ਹਾਦਸੇ ਕਾਰਨ ਡਰਾਈਵਰ ਸਮੇਤ 20 ਤੋਂ 25 ਸਵਾਰੀਆਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈਆਂ ਹਨ ਜਿਨ੍ਹਾਂ ਨੂੰ ਇਲਾਜ ਲਈ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਸਿਵਲ ਹਸਪਤਾਲ ਗੁਰਦਾਸਪੁਰ ਪਹੁੰਚੇ ਜ਼ਖਮੀਆਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਇਹ ਸਾਰੀਆਂ ਔਰਤਾਂ ਪਿੰਡ ਖੁਸ਼ੀਪੁਰ ਦੀਆਂ ਵਸਨੀਕ ਹਨ ਜੋ ਦਿਹਾੜੀ ਮਜ਼ਦੂਰੀ ਕਰਦੀਆਂ ਹਨ ਅਤੇ ਅੱਜ ਵੀ ਉਹ ਦਿਹਾੜੀ  ਕਰਨ ਲਈ ਪਿੰਡ ਪਗੋਵਾਲ ਜਾ ਰਹੀਆ ਸਨ। ਜਦੋਂ ਇਨ੍ਹਾਂ ਸਵਾਰੀਆਂ ਨੂੰ ਲਿਜਾ ਰਿਹਾ ਆਟੋ ਵਡਾਲਾ ਬਾਂਗਰ ਨੇੜੇ ਪਹੁੰਚਿਆ ਤਾਂ ਆਪਣਾ ਸੰਤੁਲਨ ਖੋਹ ਕੇ ਪਲਟ ਗਿਆ ਅਤੇ ਇਹ ਹਾਦਸਾ ਵਾਪਰਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement