ਬਿਜਲੀ ਮੰਤਰੀ ਵਲੋਂ ਚੱਲ ਰਹੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਉਣ ਲਈ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ
Published : Dec 2, 2022, 4:19 pm IST
Updated : Dec 2, 2022, 4:19 pm IST
SHARE ARTICLE
Harbhajan Singh ETO
Harbhajan Singh ETO

ਫੰਡਾਂ ਦੀ ਸਹੀ ਅਤੇ ਪਾਰਦਰਸ਼ੀ ਤਰੀਕੇ ਨਾਲ ਵਰਤੋਂ ਕੀਤੀ ਜਾਵੇ



 

ਚੰਡੀਗੜ੍ਹ :  ਸੂਬੇ ਵਿਚ ਚੱਲ ਰਹੇ ਵਿਕਾਸ ਕਾਰਜ਼ਾਂ ਦੀ ਗਤੀ ਨੂੰ ਤੇਜ਼ ਕਰਨ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਾਰੇ ਵਿਭਾਗਾਂ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜ਼ਾਂ ਦੀ ਨਿਰੰਤਰ ਨਜਰਸਾਨੀ ਕੀਤੀ ਜਾ ਰਹੀ ਹੈ।ਅੱਜ ਇੱਥੇ ਮੁੱਖ ਮੰਤਰੀ ਦੀਆਂ ਹਦਾਇਤਾਂ ਦੇ ਤਹਿਤ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ (ਈ.ਟੀ.ਓ.) ਦੀ ਪ੍ਰਧਾਨਗੀ ਹੇਠ ਵਿਭਾਗ ਦੇ ਸਮੂਹ ਮੁੱਖ ਇੰਜੀਨੀਅਰਾਂ ਨਾਲ ਮੀਟਿੰਗ ਕੀਤੀ ਗਈ, ਇਸ ਮੌਕੇ ਸਕਤਾਰ ਸਿੰਘ ਬੱਲ, ਸੰਯੁਕਤ, ਸਕੱਤਰ ਲੋਕ ਨਿਰਮਾਣ ਵਿਭਾਗ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਲੋਕ ਨਿਰਮਾਣ ਮੰਤਰੀ ਹਰਭਜਨ ਸਿਮਘ ਈ.ਟੀ.ਓ ਨੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਸੂਬੇ ਵਿਚ ਚੱਲ ਰਹੇ ਵਿਕਾਸ ਕਾਰਜ਼ਾਂ ਵਿਚ ਤੇਜ਼ੀ ਲਿਆਂਦੀ ਜਾਵੇ।ਉਨ੍ਹਾਂ ਨਾਲ ਹੀ ਕਿਹਾ ਕਿ ਕੰਮ ਦੇ ਮਿਆਰ ਨੂੰ ਯਕੀਨੀ ਬਣਾਇਆ ਜਾਵੇ ਅਤੇ ਸਰਕਾਰੀ ਪੈਸੇ ਦੀ ਵਿਕਾਸ ਕਾਰਜਾਂ ਲਈ ਸਹੀ ਅਤੇ ਪੂਰੀ ਪਾਰਦਰਸ਼ਤਾ ਨਾਲ ਵਰਤੋ ਕੀਤੀ ਜਾਵੇ।ਇਸ ਦੇ ਨਾਲ ਹੀ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਸਰਕਾਰ ਕੋਲ ਲੋਕ ਭਲਾਈ ਅਤੇ ਵਿਕਾਸ ਕਾਰਜ਼ਾਂ ਦੇ ਕੰਮਾਂ ਲਈ ਫੰਡਜ਼ ਦੀ ਕੋਈ ਘਾਟ ਨਹੀਂ ਹੈ।

ਮੰਤਰੀ ਨੇ ਮੰਟਿੰਗ ਦੌਰਾਨ ਨਵੇਂ ਕੰਮਾਂ ਦੇ ਟੈਂਡਰਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਅਤੇ ਕੰਮ ਛੇਤੀ ਅਲਾਟ ਕਰਨ ਸਬੰਦੀ ਹਦਾਇਤਾਂ ਜਾਰੀ ਕੀਤੀਆਂ ਤਾਂ ਜੋ ਉਪਲਬਧ ਫੰਡਾਂ ਨੂੰ ਇਸਤੇਮਾਲ ਕਰਕੇ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾ ਸਕੇ। ਇਸ ਦੇ ਨਾਲ ਹੀ ਪਹਿਲਾਂ ਤੋਂ ਚੱਲ ਰਹੇ ਕੰਮਾਂ ਵਿੱਚ ਹੋ ਰਹੀ ਦੇਰੀ ਦੇ ਕਾਰਨਾਂ ਦੀ ਸਮੀਖਿਆ ਵੀ ਕੀਤੀ ਗਈ। ਮਹਿਕਮੇ ਦੇ ਅਧਿਕਾਰੀਆਂ ਵੱਲੋਂ ਨਿਰਮਾਣ ਸਮੱਗਰੀ ਜਿਵੇਂ ਕਿ ਰੇਤਾ, ਬਜਰੀ, ਗਟਕਾ ਆਦਿ ਦੀ ਘੱਟ ਉਪਲਬਧਤਾ ਅਤੇ ਪ੍ਰਸ਼ਾਸਕੀ ਪ੍ਰਵਾਨਗੀ ਦੀ ਲੰਬੀ ਪ੍ਰਕਿਿਰਆ ਸਬੰਧੀ ਲੋਕ ਨਿਰਮਾਣ ਮੰਤਰੀ ਦੇ ਧਿਆਨ ਵਿਚ ਲਿਆਂਦਾ। ਜਿ ‘ਤੇ ਤੁਰੰਤ ਕਾਰਵਾਈ ਕਰਦਿਆਂ ਮੰਤਰੀ ਵੱਲੋਂ ਪ੍ਰਸ਼ਾਸਕੀ ਪ੍ਰਵਾਨਗੀ ਨੂੰ ਸਰਲ ਕਰਨ ਅਤੇ ਕਾਰਜਕਾਰੀ ਇੰਜੀਨੀਅਰ ਦੇ ਲੈਵਲ ਤੱਕ ਵੀ ਤੱਤਕਾਲੀ ਕੰਮਾਂ ਲਈ ਕੁੱਝ ਫੰਡ ਮੁਹੱਈਆ ਕਰਵਾਉਣ ਦੀ ਤਜਵੀਜ਼ ਭੇਜਣ ਲਈ ਹੁਕਮ ਜਾਰੀ ਕੀਤੇ।

SHARE ARTICLE

ਏਜੰਸੀ

Advertisement

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM
Advertisement