ਲੁਧਿਆਣਾ ਬੰਬ ਬਲਾਸਟ ਮਾਮਲਾ : NIA ਨੇ ਮੁੱਖ ਸਾਜ਼ਿਸ਼ਘਾੜੇ ਹਰਪ੍ਰੀਤ ਸਿੰਘ ਨੂੰ ਕੀਤਾ ਗ੍ਰਿਫ਼ਤਾਰ 
Published : Dec 2, 2022, 1:49 pm IST
Updated : Dec 2, 2022, 1:50 pm IST
SHARE ARTICLE
Conspirator Harpreet Singh
Conspirator Harpreet Singh

ਧਮਾਕੇ ਵਿਚ ਇੱਕ ਦੀ ਮੌਤ ਤੇ ਅੱਧਾ ਦਰਜਨ ਦੇ ਕਰੀਬ ਲੋਕ ਹੋਏ ਸਨ ਜ਼ਖਮੀ 

ਲੁਧਿਆਣਾ: ਦਸੰਬਰ 2021 ਨੂੰ ਲੁਧਿਆਣਾ ਅਦਾਲਤ ‘ਚ ਬੰਬ ਬਲਾਸਟ ਕਰ ਕੇ ਫਰਾਰ ਹੋਏ ਮੋਸਟ ਵਾਂਟੇਡ ਹਰਪ੍ਰੀਤ ਸਿੰਘ ਉਰਫ ਹੈਪੀ ਮਲੇਸ਼ੀਆ ਨੂੰ ਇਸ ਸ਼ੁਕਰਵਾਰ ਐਨ.ਆਈ.ਏ ਨੇ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਧਮਾਕੇ ਵਿੱਚ ਪੰਜਾਬ ਪੁਲਿਸ ਦਾ ਬਰਖ਼ਾਸਤ ਮੁਲਾਜ਼ਮ ਗਗਨਦੀਪ ਸਿੰਘ ਮਾਰਿਆ ਗਿਆ ਸੀ ਅਤੇ ਇਸ ਦੇ ਨਾਲ 6 ਹੋਰ ਲੋਕ ਜ਼ਖ਼ਮੀ ਹੋਏ ਸੀ। 

ਜ਼ਿਕਰਯੋਗ ਹੈ ਕਿ ਹਰਪ੍ਰੀਤ ਸਿੰਘ ਲੁਧਿਆਣਾ ਅਦਾਲਤ ਬੰਬ ਬਲਾਸਟ ਕੇਸ ਦਾ ਮੁੱਖ ਸਾਜ਼ਿਸ਼ਕਰਤਾ ਹੈ। ਇਹ ਮਾਮਲਾ 23 ਦਸੰਬਰ ਨੂੰ ਜ਼ਿਲ੍ਹਾ ਲੁਧਿਆਣਾ ਕਮਿਸ਼ਨਰੇਟ ਦੇ ਥਾਣਾ ਡਵੀਜ਼ਨ 'ਚ ਦਰਜ ਕੀਤਾ ਗਿਆ ਸੀ ਪਰ ਇਸ ਦੇ ਨਾਲ ਹੀ ਐਨਆਈਏ ਵਲੋਂ 13 ਜਨਵਰੀ ਨੂੰ ਕੇਸ ਦੁਬਾਰਾ ਦਰਜ ਕੀਤਾ ਗੀਆ ਸੀ। ਐੱਨ.ਆਈ.ਏ. ਦੇ ਬੁਲਾਰੇ ਨੇ ਦੱਸਿਆ ਕਿ ਹਰਪ੍ਰੀਤ ਸਿੰਘ ‘ਤੇ 10 ਲੱਖ ਦਾ ਇਨਾਮ ਰੱਖਿਆ ਗਿਆ ਸੀ।

ਇਸ ਦੀ ਜਾਂਚ ਵਿਚ ਪਤਾ ਲੱਗਾ ਕਿ ਹਰਪ੍ਰੀਤ ਸਿੰਘ ਦੇ ਨਾਲ ਪਾਕਿਸਤਾਨ ਸਥਿਤ ਸੰਗਠਨ ਇੰਟਰਨੈਸ਼ਨਲ ਸਿੱਖ ਯੂਥ ਫੈੱਡਰੇਸ਼ਨ (ਆਈ. ਐੱਸ. ਵਾਈ. ਐੱਫ.) ਦੇ ਮੁਖੀ ਲਖਬੀਰ ਸਿੰਘ ਰੋਡੇ ਵੀ ਇਸ ਹਾਦਸੇ ਵਿਚ ਸ਼ਾਮਲ ਸੀ। ਰੋਡੇ ਦੇ ਨਿਰਦੇਸ਼ਾਂ 'ਤੇ ਕਾਰਵਾਈ ਕਰਦੇ ਹੋਏ ਹੈਪੀ ਨੇ ਕਸਟਮ-ਮੇਡ ਆਈ.ਈ.ਡੀ. ਭੇਜੀ ਸੀ। ਇਸ ਤੋਂ ਇਲਾਵਾ ਐੱਨ.ਆਈ.ਏ. ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਵਿਸਫੋਟਕਾਂ, ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਮੇਤ ਕਈ ਮਾਮਲਿਆਂ ਵਿੱਚ ਵੀ ਸ਼ਾਮਲ ਸੀ।
 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement