ਪੰਜਾਬ 'ਚ ਇਸ ਵਾਰ ਨਹੀਂ ਪਏਗੀ ਕੜਾਕੇ ਦੀ ਠੰਢ, ਮੌਸਮ ਵਿਭਾਗ ਨੇ ਕੀਤੀ ਇਹ ਭਵਿੱਖਬਾਣੀ 
Published : Dec 2, 2022, 3:50 pm IST
Updated : Dec 2, 2022, 3:51 pm IST
SHARE ARTICLE
 Severe cold will not fall in Punjab this time, the weather department has predicted this
Severe cold will not fall in Punjab this time, the weather department has predicted this

ਆਉਣ ਵਾਲੇ 10 ਦਿਨਾਂ ਤੱਕ ਪੰਜਾਬ ਦੇ ਇਲਾਕਿਆਂ 'ਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।

 

ਲੁਧਿਆਣਾ  : ਇਸ ਵਾਰ ਦਸੰਬਰ ਦਾ ਮਹੀਨਾ ਵੀ ਸ਼ੁਰੂ ਹੋ ਗਿਆ ਪਰ ਪੰਜਾਬ ਵਿਚ ਅਜੇ ਤੱਕ ਕੜਾਕੇ ਵਾਲੀ ਠੰਢ ਸ਼ੁਰੂ ਵੀ ਨਹੀਂ ਹੋਈ ਹੈ। ਪੰਜਾਬ 'ਚ ਕੜਾਕੇ ਦੀ ਠੰਡ ਇਸ ਵਾਰ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਇਹ ਭਵਿੱਖਬਾਣੀ ਕੀਤੀ ਗਈ ਹੈ ਕਿ ਇਸ ਵਾਰ ਸੂਬੇ ਦੇ ਲੋਕਾਂ ਨੂੰ ਠੰਡ ਜ਼ਿਆਦਾ ਨਹੀਂ ਝੱਲਣੀ ਪਵੇਗੀ। ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਦਸੰਬਰ ਮਹੀਨੇ ਦੌਰਾਨ ਦਿਨ ਅਤੇ ਰਾਤ ਦਾ ਤਾਪਮਾਨ ਆਮ ਰਹਿਣ ਦੀ ਸੰਭਾਵਨਾ ਹੈ। ਆਉਣ ਵਾਲੇ 10 ਦਿਨਾਂ ਤੱਕ ਪੰਜਾਬ ਦੇ ਇਲਾਕਿਆਂ 'ਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।

ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਦੱਸਿਆ ਹੈ ਕਿ ਅੰਮ੍ਰਿਤਸਰ, ਪਠਾਨਕੋਟ ਅਤੇ ਹੋਰ ਜ਼ਿਲ੍ਹਿਆਂ 'ਚ 1-2 ਦਿਨਾਂ ਅੰਦਰ ਧੁੰਦ ਪੈਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਦੱਸਿਆ ਕਿ ਸੂਬੇ 'ਚ ਪਿਛਲੇ ਸਾਲਾਂ ਦੇ ਮੁਕਾਬਲੇ ਠੰਡ ਜ਼ਿਆਦਾ ਪੈਣ ਦੀ ਸੰਭਾਵਨਾ ਨਹੀਂ ਹੈ। ਇਸ ਵਾਰ ਨਵੰਬਰ ਮਹੀਨੇ 'ਚ ਰਾਤਾਂ ਠੰਡੀਆਂ ਰਹੀਆਂ, ਜਦੋਂ ਕਿ ਦਿਨ 'ਚ ਮੌਸਮ ਗਰਮਾਹਟ ਵਾਲਾ ਰਿਹਾ, ਜਿਸ ਕਾਰਨ ਲੋਕਾਂ ਨੂੰ ਠੰਡ ਦਾ ਜ਼ਿਆਦਾ ਅਹਿਸਾਸ ਨਹੀਂ ਹੋਇਆ।

ਨਵੰਬਰ 'ਚ ਦਿਨ-ਰਾਤ ਦੇ ਤਾਪਮਾਨ 'ਚ ਜ਼ਿਆਦਾ ਫ਼ਰਕ ਰਹਿਣ ਦਾ ਇਹ ਲਗਾਤਾਰ ਦੂਜਾ ਸਾਲ ਰਿਹਾ। ਮੌਸਮ ਵਿਭਾਗ ਦੇ ਮਾਹਿਰਾਂ ਮੁਤਾਬਕ ਜੇਕਰ ਇਸ ਸਾਲ ਵੀ ਅਜਿਹਾ ਹੀ ਰਿਹਾ ਤਾਂ ਕਿਹਾ ਜਾ ਸਕਦਾ ਹੈ ਕਿ ਠੰਡ ਦੇ ਰਿਕਾਰਡ 'ਚ ਬਦਲਾਅ ਆ ਚੁੱਕਾ ਹੈ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement