ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਵਾਲੇ ਸੇਵਾਮੁਕਤ ਐਸਐਮਓ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ

By : GAGANDEEP

Published : Dec 2, 2022, 9:15 am IST
Updated : Dec 2, 2022, 9:37 am IST
SHARE ARTICLE
FIR
FIR

ਮਜੀਠਾ ਤੋਂ ਰਿਟਾਇਰ ਹੋ ਚੁੱਕਾ ਹੈ SMO

 

ਮੁਹਾਲੀ: ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ) ਡਾ. ਸਤਨਾਮ ਸਿੰਘ (ਹੁਣ ਸੇਵਾਮੁਕਤ) ਵਿਰੁੱਧ 1,15,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਐਸ.ਐਮ.ਓ, ਵਾਸੀ ਫਰੈਂਡਜ਼ ਐਵੀਨਿਊ, ਅੰਮ੍ਰਿਤਸਰ ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਮਲਕੀਅਤ ਸਿੰਘ ਵਾਸੀ ਪਿੰਡ ਅਠਵਾਲ, ਜ਼ਿਲ੍ਹਾ ਅੰਮ੍ਰਿਤਸਰ ਨੇ ਦੱਸਿਆ ਕਿ ਉਕਤ ਐਸ.ਐਮ.ਓ ਨੇ ਇੱਕ ਪੁਲਿਸ ਕੇਸ ਸਬੰਧੀ ਡਾਕਟਰੀ ਰਿਪੋਰਟ ਦੇਣ ਬਦਲੇ 1,15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਪ੍ਰਾਪਤ ਵੀ ਕੀਤੀ ।

ਬੁਲਾਰੇ ਨੇ ਅੱਗੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਰਿਸ਼ਵਤ ਦੀ ਰਕਮ ਮੰਗਣ ਅਤੇ ਸਵੀਕਾਰ ਕਰਨ ਦੇ ਦੋਸ਼ੀ ਪਾਏ ਜਾਣ ਤੋਂ ਬਾਅਦ ਹੀ ਉਕਤ ਸਾਬਕਾ ਐਸ.ਐਮ.ਓ ਦੇ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement