
Sangrur Meritorious School News: ਸਰਕਾਰੀ ਹਸਪਤਾਲ ਕਰਵਾਇਆ ਦਾਖਲ
Children's health deteriorated after eating meritorious school food in Sangrur: ਸੰਗਰੂਰ ਦੇ ਘਾਬਦਾਂ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਹੋਸਟਲ ਦਾ ਖਾਣਾ ਖਾਣ ਤੋਂ ਬਾਅਦ ਮੈਰੀਟੋਰੀਅਸ ਸਕੂਲ ਦੇ ਬੱਚਿਆਂ ਦੀ ਸਿਹਤ ਵਿਗੜ ਗਈ। ਬੱਚਿਆਂ ਨੂੰ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਐਮਐਲਏ ਨਰਿੰਦਰ ਕੌਰ ਭਰਾਜ ਵੀ ਮੌਕੇ 'ਤੇ ਪਹੁੰਚ ਗਏ ਹਨ।
ਇਹ ਵੀ ਪੜ੍ਹੋ: Sangrur Meritorious School News: ਸੰਗਰੂਰ 'ਚ ਮੈਰੀਟੋਰੀਅਸ ਸਕੂਲ ਦਾ ਖਾਣਾ ਖਾਣ ਤੋਂ ਬਾਅਦ ਵਿਗੜੀ ਬੱਚਿਆਂ ਦੀ ਸਿਹਤ
ਮਿਲੀ ਜਾਣਕਾਰੀ ਅਨੁਸਾਰ ਬੱਚਿਆਂ ਨੂੰ ਹੋਸਟਲ ਦਾ ਖਾਣਾ ਖਾਣ ਤੋਂ ਬਾਅਦ ਬੱਚਿਆਂ ਨੂੰ ਉਲਟੀਆਂ ਤੇ ਪੇਟ ਦਰਦ ਦੀ ਸਮੱਸਿਆ ਹੋ ਗਈ। ਬੱਚਿਆਂ ਦੀ ਹਾਲਤ ਵਿਗੜੀ ਦੇਖ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਡਾਕਟਰ ਨੇ ਦੱਸਿਆ ਕਿ 20 ਬੱਚੇ ਕੱਲ੍ਹ ਰਾਤ ਹਸਪਤਾਲ ਪਹੁੰਚੇ ਅਤੇ 35 ਬੱਚੇ ਅੱਜ ਹਸਪਤਾਲ ਪਹੁੰਚੇ। 14 ਬੱਚਿਆਂ ਨੂੰ ਛੁੱਟੀ ਦੇ ਕੇ ਘਰ ਭੇਜਿਆ ਗਿਆ। ਬੱਚਿਆਂ ਦੀ ਖਰਾਬ ਹਾਲਤ ਦੀ ਸੂਚਨਾ ਮਿਲਦੇ ਹੀ ਮਾਪੇ ਸਕੂਲ ਪਹੁੰਚ ਗਏ।
ਇਹ ਵੀ ਪੜ੍ਹੋ: Haryana News: ਹਿਸਾਰ 'ਚ ਸ਼ਰਾਬ ਦੇ ਠੇਕੇਦਾਰ ਨੂੰ ਗੋਲੀਆਂ ਨਾਲ ਭੁੰਨਿਆਂ, ਮੌਤ
ਮਾਮਲੇ ਵਿਚ ਕਾਰਵਾਈ ਕਰਦੇ ਹੋਏ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਹੋਸਟਲ ਦੀ ਕੰਟੀਨ ਦਾ ਠੇਕਾ ਰੱਦ ਕਰ ਦਿਤਾ ਹੈ। ਇਸ ਦੇ ਨਾਲ ਹੀ ਜਾਂਚ ਕਮੇਟੀ ਬਣਾ 24 ਘੰਟਿਆਂ ਵਿਚ ਰਿਪੋਰਟ ਮੰਗੀ ਹੈ। ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।