Khanna News: ਪੰਚਾਇਤੀ ਜ਼ਮੀਨ 'ਚ 60 ਲੱਖ ਦਾ ਘਪਲਾ, ਬੀਡੀਪੀਓ ਮੌਕੇ ਤੋਂ ਫਰਾਰ, ਸੌਂਧ ਨੇ ਸੀਐਮ ਨੂੰ ਸ਼ਿਕਾਇਤ ਕੀਤੀ
Published : Dec 2, 2023, 1:02 pm IST
Updated : Dec 2, 2023, 1:02 pm IST
SHARE ARTICLE
Tarunpreet Singh Sond MLA
Tarunpreet Singh Sond MLA

ਕਿਹਾ, 'ਅਮਲੋਹ ਅਤੇ ਖੰਨਾ ਵਿਚ 2 ਖਾਤੇ ਜੁਲਾਈ ਅਤੇ ਅਕਤੂਬਰ ਮਹੀਨੇ ਵਿਚ ਖੋਲ੍ਹੇ ਗਏ ਸਨ'

Khanna AAP MLA Tarunpreet Singh Sond News in Punjabi: ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਖੰਨਾ ਤੋਂ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਧ ਨੇ 60 ਲੱਖ ਰੁਪਏ ਦੇ ਘਪਲੇ ਦਾ ਪਰਦਾਫਾਸ਼ ਕੀਤਾ ਹੈ। ਕਾਂਗਰਸ ਬਲਾਕ ਸਮਿਤੀ ਦੇ ਚੇਅਰਮੈਨ ਸਤਨਾਮ ਸਿੰਘ ਸੋਨੀ ਨੇ ਇਸ ਘੁਟਾਲੇ ਦਾ ਪਰਦਾਫਾਸ਼ ਕਰਨ 'ਚ 'ਆਪ' ਵਿਧਾਇਕ ਦੀ ਮਦਦ ਕੀਤੀ। ਰਿਕਾਰਡ ਦੀ ਤਲਾਸ਼ੀ ਲਈ ਤਾਂ ਪਤਾ ਲਗਿਆ ਕਿ ਖੰਨਾ ਬੀ.ਡੀ.ਪੀ.ਓ. ਦਫ਼ਤਰ ਵਿਚ ਇਕ ਈ.ਓ.ਪੀ.ਐਸ. (ਕਾਰਜਕਾਰੀ ਅਧਿਕਾਰੀ ਪੰਚਾਇਤ ਸੰਮਤੀ) ਖਾਤਾ ਐਚ.ਡੀ.ਐਫ.ਸੀ. ਅਮਲੋਹ ਅਤੇ ਖੰਨਾ ਵਿਚ 2 ਖਾਤੇ ਜੁਲਾਈ ਅਤੇ ਅਕਤੂਬਰ ਮਹੀਨੇ ਵਿਚ ਖੋਲ੍ਹੇ ਗਏ ਸਨ।

ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ ਦੀ ਆਮਦਨ ਇਨ੍ਹਾਂ ਖਾਤਿਆਂ ਵਿਚ ਜਮ੍ਹਾਂ ਹੁੰਦੀ ਹੈ ਅਤੇ ਇਸ ਆਮਦਨ ਵਿਚੋਂ ਪੰਚਾਇਤ ਸਕੱਤਰ ਦੀ ਤਨਖਾਹ, ਠੇਕੇ ’ਤੇ ਰੱਖੇ ਮੁਲਾਜ਼ਮਾਂ ਦੀ ਤਨਖਾਹ ਅਤੇ ਚੇਅਰਮੈਨ ਦੀ ਕਾਰ ਦੇ ਖ਼ਰਚੇ ਸ਼ਾਮਲ ਹੁੰਦੇ ਹਨ। ਇਨ੍ਹਾਂ ਖਾਤਿਆਂ ਵਿਚ ਪਿੰਡ ਨਸਰਾਲੀ ਦੀ ਆਮਦਨ ਵਿਚੋਂ 40 ਲੱਖ ਰੁਪਏ ਅਤੇ ਪਿੰਡ ਬੁੱਲ੍ਹੇਪੁਰ ਦੀ ਆਮਦਨ ਵਿਚੋਂ 20 ਲੱਖ ਰੁਪਏ ਜਮ੍ਹਾਂ ਕਰਵਾਏ ਗਏ ਸਨ ਅਤੇ ਇਸ ਵਿਚੋਂ ਕੁਝ ਬੇਨਾਮੀ ਫਰਮਾਂ ਨੂੰ ਅਦਾਇਗੀ ਕੀਤੀ ਗਈ ਸੀ ਜਿਨ੍ਹਾਂ ਦੇ ਬੀ.ਡੀ.ਪੀ.ਓ. ਦਫ਼ਤਰ ਵਿਚ ਕੋਈ ਰਿਕਾਰਡ ਨਹੀਂ ਰੱਖਿਆ ਗਿਆ।


ਦੋਵੇਂ ਆਗੂਆਂ ਨੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਭ੍ਰਿਸ਼ਟਾਚਾਰ ਵਿਰੁੱਧ ਜਾਲ ਵਿਛਾ ਦਿੱਤਾ, ਜਿਸ ਵਿਚ ਉਹ ਸਫਲ ਰਹੇ। ਵਿਧਾਇਕ ਨੇ ਇਹ ਮਾਮਲਾ ਸੀਐਮ ਭਗਵੰਤ ਮਾਨ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਤੱਕ ਪਹੁੰਚਾਇਆ ਹੈ। ਸਬੰਧਤ ਬੀਡੀਪੀਓ ਮੌਕੇ ਤੋਂ ਫਰਾਰ ਦੱਸਿਆ ਗਿਆ, ਜਿਸ ਦੇ ਖ਼ਿਲਾਫ ਜਾਂਚ ਦੀ ਮੰਗ ਕੀਤੀ ਗਈ ਹੈ।

ਸੌਂਧ ਨੇ ਦੱਸਿਆ ਕਿ ਇਸ ਸਾਰੀ ਘਟਨਾ ਦੀ ਜਾਣਕਾਰੀ ਐੱਸ.ਡੀ.ਐੱਮ. ਖੰਨਾ, ਜ਼ਿਲਾ ਮੈਜਿਸਟ੍ਰੇਟ ਲੁਧਿਆਣਾ ਅਤੇ ਵਿਭਾਗ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਦਿੱਤੀ, ਜਿਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਅਤੇ ਹਰ ਸਰਕਾਰੀ ਰੁਪਇਆ ਵਾਪਸ ਲੈ ਕੇ ਦੋਸ਼ੀਆਂ ਖ਼ਿਲਾਫ ਕਾਰਵਾਈ ਕੀਤੀ ਜਾਵੇਗੀ।

(For more news apart from Aap MLA Tarunpreet Singh Sond caught scam of panchayiti land, stay tuned to Rozana Spokesman)

SHARE ARTICLE

ਏਜੰਸੀ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement