Punjab News: ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਨੂੰ ਲੈ ਕੇ ਘਿਰੀ ਪੰਜਾਬ ਸਰਕਾਰ, ਹਾਈਕੋਰਟ ਨੇ ਨੋਟਿਸ ਜਾਰੀ ਕਰਕੇ 12 ਤਰੀਕ ਤੱਕ ਮੰਗਿਆ ਜਵਾਬ

By : GAGANDEEP

Published : Dec 2, 2023, 1:06 pm IST
Updated : Dec 2, 2023, 1:06 pm IST
SHARE ARTICLE
Punjab government surrounded by Chief Minister's Pilgrimage Scheme
Punjab government surrounded by Chief Minister's Pilgrimage Scheme

Punjab News: ਸੋਸ਼ਲ ਵਰਕਰ ਨੇ ਪੈਸੇ ਦੀ ਦੁਰਵਰਤੋਂ ਦਾ ਦੋਸ਼ ਲਾਉਂਦਿਆਂ ਪਟੀਸ਼ਨ ਕੀਤੀ ਸੀ ਦਾਇਰ

Punjab government surrounded by Chief Minister's Pilgrimage Scheme: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿਚ ਹਾਲ ਹੀ ਵਿਚ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਦੱਸ ਦੇਈਏ ਕਿ ਇਸ ਮਾਮਲੇ ਨੂੰ ਲੈ ਕੇ ਹੁਸ਼ਿਆਰਪੁਰ ਦੇ ਰਹਿਣ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਕਿੱਤਣਾ ਨੇ ਵਕੀਲ ਐਚਸੀ ਅਰੋੜਾ ਰਾਹੀਂ ਬੀਤੇ ਦਿਨ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਸਬੰਧੀ ਅੱਜ ਯਾਨੀ ਸ਼ਨੀਵਾਰ ਨੂੰ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਇਸ ਦਾ ਜਵਾਬ ਮੰਗਿਆ।

ਇਹ ਵੀ ਪੜ੍ਹੋ: Animal Film Earing: ਫਿਲਮ 'Animal' ਨੇ ਤੋੜ ਦਿਤੇ ਸਾਰੇ ਰਿਕਾਰਡ, ਪਹਿਲੇ ਦਿਨ ਵਿਸ਼ਵ ਭਰ ਵਿੱਚ ਕਮਾਏ 116 ਕਰੋੜ 

ਪ੍ਰਾਪਤ ਜਾਣਕਾਰੀ ਅਨੁਸਾਰ ਸ਼ਰਧਾਲੂ ਬੱਸਾਂ ਰਾਹੀਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਦਮਦਮਾ ਸਾਹਿਬ, ਸ੍ਰੀ ਵੈਸ਼ਨੋ ਦੇਵੀ, ਮਾਤਾ ਚਿੰਤਪੁਰਨੀ, ਮਾਤਾ ਨੈਣਾ ਦੇਵੀ, ਮਾਤਾ ਜਵਾਲਾ ਜੀ, ਸਾਲਾਸਰ ਧਾਮ, ਖਾਟੂ ਸ਼ਿਆਮ ਆਦਿ ਥਾਵਾਂ ਦੇ ਦਰਸ਼ਨ ਕਰਨਗੇ। ਇਸ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਪੰਜਾਬ ਇਕ ਧਰਮ ਨਿਰਪੱਖ ਸੂਬਾ ਹੈ, ਜਿੱਥੇ ਨਫ਼ਰਤ ਤੋਂ ਇਲਾਵਾ ਹਰ ਕਿਸਮ ਦਾ ਬੀਜ ਉਗ ਸਕਦਾ ਹੈ।

ਇਹ ਵੀ ਪੜ੍ਹੋ: Haryana News: ਹਿਸਾਰ 'ਚ ਸ਼ਰਾਬ ਦੇ ਠੇਕੇਦਾਰ ਨੂੰ ਗੋਲੀਆਂ ਨਾਲ ਭੁੰਨਿਆਂ, ਮੌਤ 

ਇਹ ਭਾਈਚਾਰਕ ਸਾਂਝ, ਆਪਸੀ ਭਾਈਚਾਰੇ, ਪਿਆਰ ਅਤੇ ਸ਼ਾਂਤੀ ਦੀ ਧਰਤੀ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਸੀ ਕਿ ਇੱਕ ਹੋਰ ਬੇਮਿਸਾਲ ਪਹਿਲ ਕਰਦਿਆਂ ਸੂਬਾ ਸਰਕਾਰ ਨੇ ਵੀ ਲੋਕਾਂ ਨੂੰ ਘਰ-ਘਰ ਅਨਾਜ ਦੀ ਸਪਲਾਈ ਸ਼ੁਰੂ ਕਰ ਦਿੱਤੀ ਹੈ। ਇਹ ਯਾਤਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ 'ਤੇ ਸ਼ੁਰੂ ਕੀਤੀ ਗਈ ਸੀ। ਇਸ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਮਹਾਨ ਗੁਰੂਆਂ ਦੇ ਦਰਸਾਏ ਮਾਰਗ 'ਤੇ ਚੱਲ ਕੇ ਦਿੱਲੀ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਕਰ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement