Punjab News: ਜ਼ਹਿਰੀਲੀ ਸਰਾਬ ਪੀਣ ਨਾਲ 51 ਸਾਲਾ ਵਿਅਕਤੀ ਦੀ ਮੌਤ
Published : Dec 2, 2024, 8:06 am IST
Updated : Dec 2, 2024, 8:06 am IST
SHARE ARTICLE
A 51-year-old man died after drinking poisonous liquor
A 51-year-old man died after drinking poisonous liquor

Punjab News: ਪਿੰਡ ਦੇ ਮੋਹਤਬਰਾਂ ਨੇ ਦੱਸਿਆ- ਪਿੰਡ ਵਿੱਚ ਪਹਿਲਾਂ ਵੀ ਜ਼ਹਿਰੀਲੀ ਸ਼ਰਾਬ ਪੀਣ ਲੋਕਾਂ ਦੀ ਜਾ ਚੁੱਕੀ ਹੈ ਜਾਨ

 

Punjab News: ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਹਰੂਵਾਲ ਵਿਖੇ ਜ਼ਹਰੀਲੀ ਸ਼ਰਾਬ ਪੀਣ ਨਾਲ ਅੱਜ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੇ ਭਰਾ ਜਗੀਰ ਸਿੰਘ ਤੇ ਕਸ਼ਮੀਰ ਸਿੰਘ ਵਾਸੀ ਹਰੂਵਾਲ ਨੇ ਦਸਿਆ ਕਿ ਉਸ ਦੇ ਭਰਾ ਰਣਧੀਰ ਸਿੰਘ (51) ਦੀ ਬੀਤੀ ਰਾਤ ਪਿੰਡ ਵਿਚ ਸਰੇਆਮ ਵਿਕ ਰਹੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਹੋ ਗਈ ਹੈ ਜਿਸ ਨਾਲ ਸਾਡੇ ਪਰਵਾਰ ਨੂੰ ਨਾ ਪੂਰਾ ਹੋਣ ਵਾਲਾ ਵੱਡਾ ਘਾਟਾ ਪਿਆ। 

ਇਸ ਮੌਕੇ ਪਿੰਡ ਦੇ ਮੋਹਤਬਰ ਵਿਅਕਤੀ ਹਰਦੇਵ ਸਿੰਘ, ਬਾਬਾ ਸੁਖਦੇਵ ਸਿੰਘ, ਤਰਸੇਮ ਸਿੰਘ, ਸਾਬਕਾ ਸਰਪੰਚ ਨਿਰਮਲ ਸਿੰਘ, ਪਰਮਿੰਦਰ ਸਿੰਘ, ਬਾਬਾ ਸਤਨਾਮ ਸਿੰਘ ਤੇ ਤਰਜਿੰਦਰ ਸਿੰਘ ਆਦਿ ਨੇ ਦਸਿਆ ਕਿ ਪਿੰਡ ਹਰੂਵਾਲ ਵਿਚ ਸ਼ਰਾਬ ਨਾਲ ਹੋਣ ਵਾਲੀ ਇਹ ਕੋਈ ਪਹਿਲੀ ਮੌਤ ਨਹੀਂ ਹੈ। ਉਨ੍ਹਾਂ ਦਸਿਆ ਕਿ ਇਸ ਤੋਂ ਪਹਿਲਾਂ ਵੀ ਹੁਣ ਤਕ ਅਨੇਕਾਂ ਮੌਤਾਂ ਨਾਜਾਇਜ਼ ਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋ ਚੁਕੀਆਂ ਹਨ ਪਰ ਇਹ ਧੰਦਾ ਉਵੇਂ ਦਾ ਉਵੇਂ ਹੀ ਸਰੇਆਮ ਚੱਲ ਰਿਹਾ ਹੈ।

ਉਨ੍ਹਾਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਤੇ ਪੁਲਿਸ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਹੈ ਕਿ ਪਿੰਡ ਹਰੂਵਾਲ ਵਿਚ ਚੱਲ ਰਹੇ ਇਸ ਨਜਾਇਜ਼ ਸ਼ਰਾਬ ਦੇ ਧੰਦੇ ਨੂੰ ਤੁਰਤ ਬੰਦ ਕਰਵਾਇਆ ਜਾਵੇ ਤੇ ਜਹਰੀਲੀ ਸ਼ਰਾਬ ਬਣਾ ਕੇ ਵੇਚਣ ਵਾਲਿਆਂ ਵਿਰੁਧ ਸਖ਼ਤ ਕਾਵਾਈ ਕੀਤੀ ਜਾਵੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਥਾਣਾ ਡੇਰਾ ਬਾਬਾ ਨਾਨਕ ਦੇ ਡੀਐਸਪੀ ਜੋਗਾ ਸਿੰਘ ਨੇ ਕਿਹਾ ਕਿ ਜ਼ਹਿਰੀਲੀ ਸਰਾਬ ਨਾਲ ਮੌਤ ਹੋਣ ਸਬੰਧੀ ਉਨ੍ਹਾਂ ਨੂੰ ਕੋਈ ਵੀ ਲਿਖਤੀ ਦਰਖ਼ਾਸਤ ਪ੍ਰਾਪਤ ਨਹੀਂ ਹੋਈ ਪਰ ਫਿਰ ਵੀ ਪਿੰਡ ਦੇ ਲੋਕਾਂ ਤੋਂ ਤਫ਼ਤੀਸ਼ ਕਰ ਕੇ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਵਿਰੁਧ ਪਰਚੇ ਦਰਜ ਕਰ ਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

(For more Punjabi news apart from.A 51-year-old man died after drinking poisonous liquor, stay tuned to Rozana Spokesman)


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement