ਪੰਜਾਬ ਦੀਆਂ ਜ਼ਿਮਨੀ ਚੋਣਾਂ ਜਿੱਤਣ ਵਾਲੇ ਤਿੰਨ ਵਿਧਾਇਕਾਂ ਨੇ ਚੁੱਕੀ ਸਹੁੰ, CM ਭਗਵੰਤ ਮਾਨ ਵੀ ਰਹੇ ਹਾਜ਼ਰ
Published : Dec 2, 2024, 12:05 pm IST
Updated : Dec 2, 2024, 12:29 pm IST
SHARE ARTICLE
Newly elected MLAs took oath News
Newly elected MLAs took oath News

ਕਾਂਗਰਸ ਦਾ ਵਿਧਾਇਕ 4 ਦਸੰਬਰ ਨੂੰ ਚੁੱਕੇਗਾ ਸਹੁੰ

Newly elected MLAs took oath News : ਪੰਜਾਬ ਵਿਧਾਨ ਸਭਾ ਉਪ ਚੋਣ ਵਿੱਚ ਜਿੱਤੇ ਚਾਰ ਵਿਧਾਇਕਾਂ ਵਿੱਚੋਂ ਆਮ ਆਦਮੀ ਪਾਰਟੀ (ਆਪ) ਦੇ ਤਿੰਨ ਵਿਧਾਇਕਾਂ ਨੇ ਅੱਜ ਸਹੁੰ ਚੁੱਕੀ। ਇਸ ਮੌਕੇ ਵਿਧਾਨ ਸਭਾ ਵਿੱਚ ਸਮਾਗਮ ਕਰਵਾਇਆ ਗਿਆ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਹੁੰ ਚੁਕਾਈ। ਇਸ ਦੇ ਨਾਲ ਹੀ ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਪੰਜਾਬ ਪ੍ਰਧਾਨ ਅਮਨ ਅਰੋੜਾ ਵੀ ਮੌਜੂਦ ਸਨ।

ਜਦਕਿ ਬਰਨਾਲਾ ਤੋਂ ਚੋਣ ਜਿੱਤਣ ਵਾਲੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ 4 ਦਸੰਬਰ ਨੂੰ ਸਹੁੰ ਚੁੱਕਣਗੇ। ਉਨ੍ਹਾਂ ਇਸ ਸਬੰਧੀ ਵਿਧਾਨ ਸਭਾ ਨੂੰ ਸੂਚਿਤ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਦੀ ਪਾਰਟੀ ਦੇ ਸੀਨੀਅਰ ਆਗੂ ਵੀ ਮੌਜੂਦ ਰਹਿਣਗੇ। ਇਸ ਦੌਰਾਨ ਸਭ ਤੋਂ ਪਹਿਲਾਂ ਚੱਬੇਵਾਲ ਤੋਂ ਵਿਧਾਇਕ ਬਣੇ ਡਾ.ਇਸ਼ਾਕ ਚੱਬੇਵਾਲ ਨੇ ਸਹੁੰ ਚੁੱਕੀ। ਅੰਤ ਵਿੱਚ ਉਨ੍ਹਾਂ ਜੈ ਭੀਮ, ਜੈ ਭਾਰਤ ਅਤੇ ਇੰਕਲਾਬ ਜ਼ਿੰਦਾਬਾਦ ਦੇ ਨਾਅਰੇ ਲਾਏ। ਇਸ ਤੋਂ ਬਾਅਦ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸਹੁੰ ਚੁੱਕੀ। ਅੰਤ ਵਿੱਚ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਗਿੱਦਵਬਾਹਾ ਦੇ ਨਵੇਂ ਚੁਣੇ ਗਏ ਵਿਧਾਇਕ ਵਜੋਂ ਚੁੱਕੀ ਸਹੁੰ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ, ਬਰਨਾਲਾ ਅਤੇ ਗਿੱਦੜਬਾਹਾ ਲਈ ਨਵੰਬਰ ਮਹੀਨੇ ਵਿੱਚ ਜ਼ਿਮਨੀ ਚੋਣਾਂ ਹੋਈਆਂ ਸਨ ਕਿਉਂਕਿ ਇਨ੍ਹਾਂ ਸੀਟਾਂ ਦੇ ਵਿਧਾਇਕ ਸੰਸਦ ਮੈਂਬਰ ਬਣ ਚੁੱਕੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।
ਇਸ ਦੌਰਾਨ ਹੋਈਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਵਿੱਚ ਡੇਰਾ ਬਾਬਾ ਨਾਨਕ ਸੀਟ ਤੋਂ ਗੁਰਦੀਪ ਸਿੰਘ ਰੰਧਾਵਾ, ਚੱਬੇਵਾਲ ਤੋਂ ਡਾ.ਇਸ਼ਾਂਕ ਚੱਬੇਵਾਲ ਅਤੇ ਗਿੱਦੜਬਾਹਾ ਸੀਟ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਚੋਣ ਜਿੱਤ ਗਏ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement