ਫਿਰੌਤੀ ਮੰਗਣ ਦੇ ਮਾਮਲੇ ’ਚ ਮੁਲਜ਼ਮਾਂ ਦੀ ਭਾਲ ਕਰ ਰਹੀ ਸੀ ਪੁਲਿਸ
ਤਰਨਤਾਰਨ: ਤਰਨਤਾਰਨ 'ਚ ਪੁਲਿਸ ਤੇ ਮੁਲਜ਼ਮਾਂ ਵਿਚਾਲੇ ਮੁਕਾਬਲੇ ਦੌਰਾਨ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਬੀਤੀ ਤਿੰਨ ਨਵੰਬਰ ਨੂੰ ਲੰਡਾ ਹਰੀਕੇ ਦੇ ਨਾਮ ਤੋਂ ਕਰਨ ਨਾਮਕ ਨੌਜਵਾਨ ਵੱਲੋਂ ਇੱਕ ਵਿਅਕਤੀ ਪਾਸੋਂ 10 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਪ੍ਰੰਤੂ ਜਦ ਉਕਤ ਵਿਅਕਤੀ ਵੱਲੋਂ ਫਰੋਤੀ ਨਹੀਂ ਦਿੱਤੀ ਗਈ ਤਾਂ ਉਸਦੇ ਘਰ ਉੱਪਰ ਫਿਰੌਤੀ ਨਾਂ ਦੇਣ ਦੇ ਚਲਦਿਆਂ ਪੈਟਰੋਲ ਬੰਬ ਨਾਲ ਹਮਲਾ ਕੀਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਇਸ ਮਾਮਲੇ ਸਬੰਧੀ ਜਦੋਂ ਕਾਰਵਾਈ ਕਰਦਿਆਂ ਜਾਂਚ ਸ਼ੁਰੂ ਕੀਤੀ ਗਈ। ਜਿਸ ਵਿੱਚ ਸੀਸੀਟੀਵੀ ਫੁਟੇਜ ਅਤੇ ਹਿਊਮਨ ਟੈਕਨੀਕਲ ਸੋਰਸਾਰ ਦਾ ਸਹਾਰਾ ਲਿਆ ਗਿਆ।
ਇਸ ਮਾਮਲੇ ਸੰਬੰਧੀ ਮੀਡੀਆ ਨੂੰ ਜਾਣਕਾਰੀ ਦਿੰਦੇ ਐਸਐਸਪੀ ਸੁਰਿੰਦਰ ਲਾਂਬਾ ਨੇ ਕਿਹਾ ਕਿ ਅੱਜ ਸ਼ੇਰੋਂ ਨਜਦੀਕ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਗਈ ਸੀ, ਜਿਸ ਵਿੱਚ ਮੋਟਰਸਾਈਕਲ ਤੇ ਸਵਾਰ ਹੋ ਕੇ ਆ ਰਹੇ ਨੌਜਵਾਨ ਨੂੰ ਜਦੋਂ ਰੁਕਣ ਦਾ ਇਸ਼ਾਰਾ ਕੀਤਾ ਗਿਆ, ਤਾਂ ਉਕਤ ਨੌਜਵਾਨਾਂ ਨੇ ਮੋਟਰਸਾਈਕਲ ਨੂੰ ਰੋਕਣ ਦੀ ਬਜਾਏ ਪੁਲਿਸ ਪਾਰਟੀ ਉੱਪਰ ਫਾਇਰਿੰਗ ਕਰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ਵਿੱਚ ਇੱਕ ਨੌਜਵਾਨ ਦੀ ਲੱਤ ਵਿੱਚ ਗੋਲੀ ਲੱਗਣ ਨਾਲ ਉਹ ਜ਼ਖਮੀ ਹੋ ਗਿਆ। ਮੁਲਜ਼ਮ ਦੀ ਪਹਿਚਾਣ ਅਕਾਸ਼ਦੀਪ ਸਿੰਘ ਵਜੋਂ ਹੋਈ ਹੈ।
