ਕਿਹਾ, PM ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਲਾਵਾ ਕਿਸੇ ਹੋਰ ਆਗੂ ਦੀ ਭਾਜਪਾ ਵਿੱਚ ਕੋਈ ਰਾਇ ਨਹੀਂ ਹੈ
ਚੰਡੀਗੜ੍ਹ: ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਵਿਧਾਇਕ ਪਰਗਟ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਦੇ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਸਬੰਧੀ ਬਿਆਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਲਾਵਾ ਕਿਸੇ ਹੋਰ ਆਗੂ ਦੀ ਭਾਜਪਾ ਵਿੱਚ ਕੋਈ ਰਾਇ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ, ਭਾਵੇਂ ਇਹ ਕਿਸਾਨਾਂ ਦੇ ਮੁੱਦੇ 'ਤੇ ਹੋਵੇ, ਚੰਡੀਗੜ੍ਹ ਦੇ ਮੁੱਦੇ 'ਤੇ ਹੋਵੇ ਜਾਂ ਪੰਜਾਬ ਯੂਨੀਵਰਸਿਟੀ ਦੇ ਮੁੱਦੇ 'ਤੇ।
ਉਨ੍ਹਾਂ ਕਿਹਾ ਕਿ ਭਾਜਪਾ ਹਰ ਚੀਜ਼ ਨੂੰ ਕੇਂਦਰੀਕਰਨ ਕਰਨਾ ਚਾਹੁੰਦੀ ਹੈ, ਜਦੋਂ ਕਿ ਅਕਾਲੀ ਦਲ ਇੱਕ ਖੇਤਰੀ ਪਾਰਟੀ ਹੈ। ਪਹਿਲਾਂ ਵੀ, ਜਦੋਂ ਦੋਵੇਂ ਪਾਰਟੀਆਂ ਗੱਠਜੋੜ ਵਿੱਚ ਸਨ, ਉਹ ਪੰਜਾਬ ਦੀ ਸਦਭਾਵਨਾ ਬਾਰੇ ਗੱਲ ਕਰਨ ਤੋਂ ਅਸਮਰੱਥ ਸਨ।
