ਪੰਜਾਬ ਦੇ 261 ਸਕੂਲਾਂ ਨੂੰ ਦਿਤਾ ਜਾ ਰਿਹਾ ਹੈ ਸਮਾਰਟ ਸਕੂਲਾਂ ਦਾ ਰੂਪ: ਸੋਨੀ
Published : Jan 3, 2019, 7:18 pm IST
Updated : Jan 3, 2019, 7:20 pm IST
SHARE ARTICLE
261 Smart Schools are being set up in Punjab : Soni
261 Smart Schools are being set up in Punjab : Soni

ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ 'ਤੇ ਚੰਗੇ ਪੱਧਰ ਦੀ ਸਿੱਖਿਆ...

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ 'ਤੇ ਚੰਗੇ ਪੱਧਰ ਦੀ ਸਿੱਖਿਆ ਮੁਹੱਈਆ ਕਰਵਾਉਣ ਦੇ ਇਰਾਦੇ ਨਾਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਸੂਬੇ ਦੇ ਕਈ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਬਦਲਿਆ ਜਾ ਰਿਹਾ ਹੈ। ਇਸ ਸਾਰੀ ਪ੍ਰਕਿਰਿਆ ਦਾ ਮੁੱਖ ਉਦੇਸ਼ ਚੰਗੇ ਪੱਧਰ ਦੀ ਸਿੱਖਿਆ ਪ੍ਰਦਾਨ ਕਰਵਾ ਕੇ ਸਿੱਖਿਆ ਪ੍ਰਣਾਲੀ ਨੂੰ ਕਾਰਗਰ ਤੇ ਸੁਖਾਲਾ ਬਣਾਉਣਾ ਹੈ।

Smart SchoolsSmart Schoolsਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ, ਪੰਜਾਬ, ਸ੍ਰੀ ਓ.ਪੀ. ਸੋਨੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਸਮੁੱਚੇ ਸੂਬੇ ਵਿਚ ਖਾਸ ਤੌਰ 'ਤੇ ਪੇਂਡੂ ਖੇਤਰ ਵਿੱਚ 261 ਸਮਾਰਟ ਸਕੂਲ ਬਣਾਏ ਜਾ ਰਹੇ ਹਨ। ਇਹ ਸਕੂਲ ਮਾਡਲ ਸਕੂਲਾਂ ਵਜੋਂ ਬਣਾਏ ਜਾਣਗੇ ਜਿੱਥੇ ਚੰਗੇ ਪੱਧਰ ਦੀ ਸਿੱਖਿਆ ਮੁਹੱਈਆ ਕਰਾਉਣ ਲਈ ਸਾਰੀਆਂ ਲੋੜੀਂਦੀਆਂ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ। ਸਮਾਰਟ ਕਲਾਸ ਰੂਮ, ਸੂਰਜੀ ਊਰਜਾ ਅਤੇ ਅਤਿ-ਆਧੁਨਿਕ ਖੇਡ ਸਹੂਲਤਾਂ ਵੀ ਇਨ੍ਹਾਂ ਸਕੂਲਾਂ ਦੀਆਂ ਹੋਰ ਵਿਸ਼ੇਸ਼ਤਾਵਾਂ ਹੋਣਗੀਆਂ।

Smart SchoolsSmart Schoolsਹੋਰ ਜਾਣਕਾਰੀ ਦਿੰਦੇ ਹੋਏ ਸ੍ਰੀ ਸੋਨੀ ਦੱਸਿਆ ਕਿ ਉਕਤ ਮੰਤਵ ਦੀ ਪੂਰਤੀ ਲਈ ਹੁਣ ਤੱਕ ਕੁੱਲ 2769.09  ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਸਕੂਲਾਂ ਵਿਚ 21000 ਦੇ ਕਰੀਬ ਸਮਾਰਟ ਕਲਾਸ ਰੂਮ ਬਣਾਏ ਜਾ ਰਹੇ ਹਨ ਜਿੱਥੇ ਪ੍ਰੋਜੈਕਟਰ ਆਦਿ ਵਰਗੇ ਕਈ ਆਧੁਨਿਕ ਆਈ.ਸੀ.ਟੀ ਉਪਕਰਣਾਂ ਦੀ ਸਹਾਇਤਾ ਨਾਲ ਉੱਚ ਪੱਧਰੀ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ। ਇਸ ਸਬੰਧੀ ਸਕੂਲਾਂ ਨੂੰ ਈ-ਕੰਟੈਂਟ ਭੇਜਿਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਪੀ.ਆਈ.ਸੀ.ਟੀ.ਈ.ਐਸ., (ਇਕ ਕਾਰਜਕਾਰੀ ਏਜੰਸੀ) ਵੱਲੋਂ 21319 ਕਲਾਸ ਰੂਮਾਂ ਨੂੰ ਡਿਜੀਟਲ ਕਲਾਸ ਰੂਮਾਂ ਵਿਚ ਬਦਲਣ ਲਈ ਟੈਂਡਰ ਮੰਗੇ ਗਏ ਹਨ। ਸਿੱਖਿਆ ਦੇ ਨਵੀਨੀਕਰਨ ਦੀ ਇਸ ਪਹਿਲ ਤਹਿਤ 53731ਸਰਕਾਰੀ ਸਕੂਲ ਜਿੰਨਾਂ ਵਿਚੋਂ 3000 ਸਰਕਾਰੀ ਪ੍ਰਾਇਮਰੀ ਸਕੂਲ ਅਤੇ 2371 ਸਰਕਾਰੀ ਹਾਈ/ਸੈਕੰਡਰੀ ਸਕੂਲ ਸ਼ਾਮਲ ਹਨ, ਕਵਰ ਕੀਤੇ ਜਾਣਗੇ। ਸਰਕਾਰੀ ਸਕੂਲਾਂ ਵਿਚ ਵਾਈ-ਫਾਈ ਇੰਟਰਨੈੱਟ ਸਹੂਲਤ ਦੇਣ ਦੇ ਮੱਦੇਨਜ਼ਰ ਦਿਲਚਸਪੀ ਦੇ ਪ੍ਰਗਟਾਵੇ ਮੰਗੇ ਗਏ ਹਨ ਅਤੇ 6 ਕੰਪਨੀਆਂ ਵੱਲੋਂ ਅਪਣੇ ਮਤੇ ਜਮ੍ਹਾਂ ਕਰਵਾਏ ਗਏ ਹਨ।

Smart SchoolsSmart Schoolsਸਿੱਖਿਆ ਮੰਤਰੀ ਨੇ ਦੱਸਿਆ ਕਿ ਇਹ ਪੰਜਾਬ ਸਿੱਖਿਆ ਵਿਭਾਗ ਦਾ ਇਕ ਮਹੱਤਵਪੂਰਨ ਪ੍ਰੋਜੈਕਟ ਹੈ ਜੋ ਕਿ ਸਿੱਖਿਆ ਪ੍ਰਣਾਲੀ ਦੇ ਢਾਂਚੇ ਨੂੰ ਅਪਗਰੇਡ ਕਰਨ ਦੇ ਉਦੇਸ਼ ਨਾਲ ਵਿੱਢਿਆ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਚੰਗੇ ਪੱਧਰ ਦੀ ਸਿੱਖਿਆ ਪ੍ਰਦਾਨ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਸੂਬੇ ਵਿਚ ਵੱਧਦੇ ਜਾ ਰਹੇ ਪ੍ਰਾਈਵੇਟ ਸਕੂਲਾਂ ਦੇ ਹੜ੍ਹਾਂ ਨਾਲ ਨਜਿੱਠਣ ਵਿਚ ਸਹਾਇਤਾ ਮਿਲੇਗੀ। ਉਹਨਾਂ ਕਿਹਾ ਕਿ ਇਨ੍ਹਾਂ ਸਮਾਰਟ ਕਲਾਸਾਂ ਤੋਂ ਸਿੱਖਿਆ ਹਾਸਲ ਕਰਨ ਵਾਲੇ ਵਿਦਿਆਰਥੀ ਮੁਕਾਬਲਾ ਪ੍ਰੀਖਿਆਵਾਂ ਵਿਚ ਭਾਗ ਲੈਣ ਦੇ ਸਮਰੱਥ ਹੋਣਗੇ।

ਸ੍ਰੀ ਸੋਨੀ ਨੇ ਦੱਸਿਆ ਕਿ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ ਅਤੇ 3 ਤੋਂ 6 ਸਾਲ ਦੇ ਬੱਚਿਆਂ ਲਈ ਨਵੇਂ ਦਾਖਲੇ ਸ਼ੁਰੂ ਕੀਤੇ ਜਾ ਚੁੱਕੇ ਹਨ। 1.73 ਲੱਖ ਵਿਦਿਆਰਥੀ ਵੱਖ ਵੱਖ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਸੈਕਸ਼ਨਾਂ ਵਿਚ ਦਾਖ਼ਲਾ ਲੈ ਚੁੱਕੇ ਹਨ। ਵਿਭਾਗ ਵੱਲੋਂ ਸਾਰੇ ਸਰਕਾਰੀ ਸਕੂਲਾਂ ਵਿਚ ਪਹਿਲੀ ਤੋਂ ਅੱਠਵੀਂ ਦੇ ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਹੋਰ ਵਧਾਉਣ ਲਈ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਨਾਂ ਦਾ ਪ੍ਰੋਗਰਾਮ ਵੀ ਸ਼ੁਰੂ ਕੀਤਾ ਗਿਆ ਹੈ। ਸੂਬੇ ਦੇ 2387 ਸਰਕਾਰੀ ਮਿਡਲ, ਹਾਈ ਤੇ ਸੈਕੰਡਰੀ ਸਕੂਲਾਂ ਵਿਚ ਅੰਗਰੇਜ਼ੀ ਨੂੰ ਮੁੱਖ ਮਾਧਿਅਮ ਵਜੋਂ ਲਾਗੂ ਕੀਤਾ ਗਿਆ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਅੰਗਰੇਜ਼ੀ 'ਤੇ ਵਿਦਿਆਰਥੀਆਂ ਦੀ ਪਕੜ ਨੂੰ ਹੋਰ ਮਜ਼ਬੂਤ ਕਰਨ ਲਈ ਸਰਕਾਰੀ ਸਕੂਲਾਂ ਦੇ ਗਿਆਰਵੀਂ ਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਆਈ.ਈ.ਐਲ.ਟੀ.ਐਸ ਪੱਧਰ ਦੀ ਅੰਗਰੇਜ਼ੀ ਦੀ ਸਿਖਲਾਈ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM

ਦਿਲਰੋਜ਼ ਦੀ ਕਾਤਲ ਨੂੰ ਫਾਂ.ਸੀ ਦੀ ਸਜਾ, ਇਨਸਾਫ਼ ਮਗਰੋਂ ਕੋਰਟ ਬਾਹਰ ਫੁੱਟ ਫੁੱਟ ਰੋਏ ਮਾਪੇ,ਦੇਖੋ ਮੌਕੇ ਦੀਆਂ ਤਸਵੀਰਾਂ

18 Apr 2024 2:43 PM

Today Kharar News: ਪੱਕੀ ਕਣਕ ਨੂੰ ਲੱਗੀ ਭਿਆਨਕ ਅੱਗ, ਕਿਸਾਨ ਨੇ 50 ਹਜ਼ਾਰ ਰੁਪਏ ਠੇਕੇ ‘ਤੇ ਲਈ ਸੀ ਜ਼ਮੀਨ

18 Apr 2024 12:13 PM

ULO Immigration ਵਾਲੇ ਤਾਂ ਲੋਕਾਂ ਨੂੰ ਘਰ ਬੁਲਾ ਕੇ ਵਿਦੇਸ਼ ਜਾਣ ਲਈ ਕਰ ਰਹੇ ਗਾਈਡ

18 Apr 2024 12:00 PM

Big Breaking : ਰਮਿੰਦਰ ਆਵਲਾ ਛੱਡਣਗੇ ਕਾਂਗਰਸ! ਵਿਜੇ ਸਾਂਪਲਾ ਵੀ ਛੱਡ ਸਕਦੇ ਨੇ ਭਾਜਪਾ?

18 Apr 2024 11:23 AM
Advertisement