ਜੇਲ੍ਹ ਮੰਤਰੀ ਸ. ਰੰਧਾਵਾ ਦੇ ਨਿਰਦੇਸ਼ਾਂ 'ਤੇ ਜੇਲ੍ਹ ਕੈਦੀਆਂ ਦੇ ਮੁੜ ਵਸੇਬੇ ਲਈ ਬਣਾਇਆ ਬੋਰਡ
Published : Jan 3, 2019, 6:54 pm IST
Updated : Jan 3, 2019, 6:54 pm IST
SHARE ARTICLE
Board constituted on directions of Jails Minister Randhawa
Board constituted on directions of Jails Minister Randhawa

ਜੇਲ੍ਹ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਨੇ ਜੇਲ੍ਹ ਕੈਦੀਆਂ ਦੇ ਮੁੜ ਵਸੇਬੇ, ਭਲਾਈ ਅਤੇ ਸ਼ਿਕਾਇਤਾਂ ਦੇ...

ਚੰਡੀਗੜ੍ਹ : ਜੇਲ੍ਹ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਨੇ ਜੇਲ੍ਹ ਕੈਦੀਆਂ ਦੇ ਮੁੜ ਵਸੇਬੇ, ਭਲਾਈ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਜੇਲ੍ਹਾਂ ਵਿਚ ਸੁਧਾਰ ਲਈ ਰਾਜ ਸਲਾਹਕਾਰ ਬੋਰਡ ਦਾ ਗਠਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੇਲ੍ਹ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਮੁੱਖ ਸਕੱਤਰ (ਜੇਲ੍ਹਾਂ) ਬੋਰਡ ਦੇ ਚੇਅਰਮੈਨ ਹੋਣਗੇ ਅਤੇ ਆਈ.ਜੀ. (ਜੇਲ੍ਹਾਂ) ਮੈਂਬਰ ਸਕੱਤਰ ਹੋਣਗੇ।

ਇਸ ਬੋਰਡ ਦੇ ਹੋਰ ਮੈਂਬਰਾਂ ਵਿਚ ਜੁਡੀਸ਼ੀਅਲ ਸਕੱਤਰ ਜਾਂ ਉਸ ਦੇ ਪ੍ਰਤੀਨਿਧ, ਜੋ ਕਿ ਘੱਟੋ-ਘੱਟ ਸਕੱਤਰ ਪੱਧਰ ਦੇ ਆਈ.ਜੀ. (ਹੈੱਡਕੁਆਟਰ) ਦੇ ਅਹੁਦੇ 'ਤੇ ਤਾਇਨਾਤ ਹੋਣਗੇ, ਇਸ ਤੋਂ ਇਲਾਵਾ ਡਾਇਰੈਕਟਰ ਤਕਨੀਕੀ ਸਿੱਖਿਆ, ਡਾਇਰੈਕਟਰ ਸਿਹਤ ਸੇਵਾਵਾਂ, ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਮੁੱਖ ਇੰਜੀਨੀਅਰ ਲੋਕ ਨਿਰਮਾਣ ਬੋਰਡ ਦੇ ਮੈਂਬਰ ਹੋਣਗੇ।

ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਤੋਂ ਇਲਾਵਾ ਗੈਰ-ਸਰਕਾਰੀ ਮੈਂਬਰਾਂ ਵਿੱਚ ਲੋਕ ਸਭਾ ਮੈਂਬਰ ਸ੍ਰੀ ਰਵਨੀਤ ਸਿੰਘ ਬਿੱਟੂ ਤੇ ਗੁਰਜੀਤ ਸਿੰਘ ਔਜਲਾ, ਵਿਧਾਇਕ ਸ੍ਰੀਮਤੀ ਸਤਕਾਰ ਕੌਰ, ਸ੍ਰੀ ਕੁਲਬੀਰ ਸਿੰਘ ਜ਼ੀਰਾ ਤੇ ਸ੍ਰੀ ਕੁਲਤਾਰ ਸਿੰਘ ਸੰਧਵਾਂ, ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਦੇ ਬੱਚਿਆਂ ਦੇ ਮਾਹਿਰ ਪ੍ਰੋ.ਹਰਸ਼ਿੰਦਰ ਕੌਰ ਐਮ.ਡੀ., ਸਮਾਜ ਸੇਵੀ ਸ੍ਰੀ ਮੁਕੇਸ਼ ਸ਼ਰਮਾ, ਸਾਬਕਾ ਵਿਧਾਇਕ ਸ੍ਰੀ ਸਵਿੰਦਰ ਸਿੰਘ ਅਤੇ ਸੇਵਾਮੁਕਤ ਆਈ.ਜੀ. (ਜੇਲ੍ਹਾਂ) ਸ੍ਰੀ ਬਿਕਰਮਜੀਤ ਸਿੰਘ ਸੰਧੂ ਸ਼ਾਮਲ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

24 Apr 2024 4:56 PM

ਦਿਨੇ ਕਰਦਾ Bank 'ਚ ਨੌਕਰੀ, ਸ਼ਾਮੀਂ ਵੇਚਦਾ ਕੜੀ-ਚੌਲ, ਸਰਦਾਰ ਮੁੰਡੇ ਨੇ ਸਾਬਿਤ ਕਰ ਦਿੱਤਾ

24 Apr 2024 4:47 PM

Roaways Bus Update : Chandigarh 'ਚ Punjab ਦੀਆਂ Buses ਦੀ No-Entry, ਖੜਕ ਗਈ ਚੰਡੀਗੜ੍ਹ CTU ਨਾਲ!

24 Apr 2024 1:08 PM

'AAP ਦੇ 13-0 ਦਾ ਮਤਲਬ - 13 ਮਰਦ ਉਮੀਦਵਾਰ ਅਤੇ 0 ਔਰਤਾਂ'

24 Apr 2024 12:14 PM

Amritsar News: ਕੰਡਮ ਹੋਏ ਘੜੁੱਕੇ 'ਤੇ ਪਈ 28 ਕੁਇੰਟਲ ਤੂੜੀ, ਨਾਕੇ ਤੇ ਖੜ੍ਹੇ Police ਵਾਲੇ ਵੀ ਰਹਿ ਗਏ ਹੈਰਾਨ..

24 Apr 2024 10:59 AM
Advertisement