ਤਾਜ਼ਾ ਖ਼ਬਰਾਂ

Advertisement

ਪੰਜਾਬ ‘ਚ ਸਰਕਾਰੀ ਅਧਿਆਪਕਾਂ ਨੂੰ ਬਦਲੀ ਕਰਵਾਉਣੀ ਹੋਈ ਆਸਾਨ

ਸਪੋਕਸਮੈਨ ਸਮਾਚਾਰ ਸੇਵਾ
Published Jan 3, 2019, 10:22 am IST
Updated Jan 3, 2019, 10:23 am IST
ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਅਧਿਆਪਕਾਂ ਦੀ ਬਦਲੀ ਹੁਣ ਆਨਲਾਈਨ ਮਾਧਿਅਮ ਰਾਹੀਂ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਬਦਲੀ....
ਓ.ਪੀ ਸੋਨੀ
 ਓ.ਪੀ ਸੋਨੀ

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਅਧਿਆਪਕਾਂ ਦੀ ਬਦਲੀ ਹੁਣ ਆਨਲਾਈਨ ਮਾਧਿਅਮ ਰਾਹੀਂ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਬਦਲੀ ਦੇ ਚਾਹਵਾਨ ਅਧਿਆਪਕਾਂ ਨੂੰ ਤਾਜ਼ਾ ਪੋਸਟਿੰਗ ਤੋਂ ਇੱਕ ਸਾਲ ਦੇ ਅੰਦਰ-ਅੰਦਰ ਨਵੀਂ ਥਾਂ 'ਤੇ ਨਹੀਂ ਭੇਜਿਆ ਜਾਵੇਗਾ। ਪੰਜਾਬ ਦੇ ਸਿੱਖਿਆ ਮੰਤਰੀ ਓ.ਪੀ. ਸੋਨੀ ਨੇ ਕਿਹਾ ਕਿ ਪੰਜਾਬ ਦੀ ਕੈਬਨਿਟ ਮੀਟਿੰਗ 'ਚ ਸਿੱਖਿਆ ਵਿਭਾਗ ਵਿੱਚ ਹੋਣ ਵਾਲੀਆਂ ਬਦਲੀਆਂ ਹੁਣ ਆਨਲਾਈਨ ਹੋਣਗੀਆਂ।

Image result for ਸਰਕਾਰੀ ਅਧਿਆਪਕਅਧਿਆਪਕ

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਦੇ ਅਧਿਆਪਕ, ਪ੍ਰਿੰਸੀਪਲ ਅਤੇ ਹੋਰ ਅਮਲੇ ਬਦਲੀ ਲਈ ਪਹਿਲਾਂ ਆਨਲਾਈਨ ਅਪਲਾਈ ਕਰਨਗੇ ਅਤੇ ਫਿਰ ਵਿਭਾਗ ਉਨ੍ਹਾਂ ਦੇ ਪ੍ਰਦਰਸ਼ਨ ਦੇ ਹਿਸਾਬ ਨਾਲ ਹੀ ਬਦਲੀ ਕਰੇਗਾ। ਸਿੱਖਿਆ ਮੰਤਰੀ ਓਪੀ ਸੋਨੀ ਨੇ ਕਿਹਾ ਕਿ ਐਮਰਜੈਂਸੀ ਕੇਸਾਂ, ਜਿਵੇਂ ਮੈਡੀਕਲ ਜਾਂ ਵਿਆਹ ਆਦਿ ਵਾਲੇ ਮਾਮਲਿਆਂ ਨੂੰ ਛੋਟ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਬਦਲੀ ਮੰਗਣ ਵਾਲੇ ਜੇਕਰ ਹੰਗਾਮੀ ਹਾਲਤ ਵਿੱਚ ਅਪਲਾਈ ਕਰਦੇ ਹਨ ਤਾਂ ਉਨ੍ਹਾਂ ਲਈ ਨਿਯਮਾਂ ਵਿੱਚ ਛੋਟ ਦਿੱਤੀ ਗਈ ਹੈ। ਸੋਨੀ ਨੇ ਕਿਹਾ ਪੋਸਟਿੰਗ ਤੋਂ ਬਾਅਦ ਘੱਟ ਤੋਂ ਘੱਟ ਇੱਕ ਸਾਲ ਬਾਅਦ ਕੋਈ ਵੀ ਬਦਲੀ ਲਈ ਅਪਲਾਈ ਨਹੀਂ ਕਰ ਸਕੇਗਾ।

Image result for ਸਰਕਾਰੀ ਅਧਿਆਪਕਅਧਿਆਪਕ

ਸਿੱਖਿਆ ਵਿਭਾਗ ਵਿੱਚ ਬਦਲੀਆਂ ਲਈ ਕਾਫੀ ਭੱਜ-ਨੱਠ ਹੁੰਦੀ ਹੈ ਤੇ ਕਈ ਵਾਰ ਰਿਸ਼ਵਤਖੋਰੀ ਦੇ ਮਾਮਲੇ ਵੀ ਸਾਹਮਣੇ ਆਉਂਦੇ ਹਨ। ਸਰਕਾਰ ਨੇ ਹੁਣ ਇਸ ਪ੍ਰਬੰਧ ਨੂੰ ਮੈਰਿਟ ਦੇ ਆਧਾਰ 'ਤੇ ਹੀ ਕਰ ਦਿੱਤਾ ਹੈ।

Advertisement