ਗੁਰਸ਼ਰਨ ਕੌਰ ਰੰਧਾਵਾ ਨੇ ਪੰਜਾਬ ਰਾਜ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਦਾ ਸੰਭਾਲਿਆ ਅਹੁਦਾ
Published : Jan 3, 2019, 7:06 pm IST
Updated : Jan 3, 2019, 7:06 pm IST
SHARE ARTICLE
Gursharan Kaur Randhawa assumes charge as Chairperson of PSSWB
Gursharan Kaur Randhawa assumes charge as Chairperson of PSSWB

ਪੰਜਾਬ ਰਾਜ ਸਮਾਜ ਭਲਾਈ ਬੋਰਡ ਦੇ ਨਵ ਨਿਯੁਕਤ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਨੇ ਅੱਜ ਸਾਬਕਾ...

ਚੰਡੀਗੜ੍ਹ : ਪੰਜਾਬ ਰਾਜ ਸਮਾਜ ਭਲਾਈ ਬੋਰਡ ਦੇ ਨਵ ਨਿਯੁਕਤ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਨੇ ਅੱਜ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਭਲਾਈ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ, ਭਲਾਈ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ ਤੇ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਦੀ ਹਾਜ਼ਰੀ ਵਿਚ ਅਪਣਾ ਅਹੁਦਾ ਸੰਭਾਲ ਲਿਆ।

ਇਥੇ ਸੈਕਟਰ 35 ਵਿਖੇ ਸਮਾਜ ਭਲਾਈ ਭਵਨ ਵਿਖੇ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ੍ਰੀਮਤੀ ਰੰਧਾਵਾ ਦੇ ਅਹੁਦਾ ਸੰਭਾਲਣ ਮੌਕੇ ਸੰਬੋਧਨ ਕਰਦਿਆਂ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਨਵੇਂ ਚੇਅਰਪਰਸਨ ਮਿਹਨਤੀ ਅਤੇ ਤਜ਼ਰਬੇਕਾਰ ਹੈ ਜਿਨ੍ਹਾਂ ਨੇ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ ਚੇਅਰਪਰਸਨ ਵਜੋਂ ਵਧੀਆ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਕ ਮਿਹਨਤੀ ਵਰਕਰ ਨੂੰ ਇਹ ਅਹੁਦਾ ਦੇ ਕੇ ਜਿੱਥੇ ਵਰਕਰਾਂ ਦਾ ਮਾਣ ਵਧਾਇਆ ਹੈ ਉਥੇ ਸਮਾਜ ਦੇ ਸਭ ਤੋਂ ਅਹਿਮ ਵਰਗ ਬੱਚਿਆਂ ਤੇ ਔਰਤਾਂ ਦੀ ਭਲਾਈ ਦੀ ਦਿਸ਼ਾ ਵਿਚ ਵੱਡਾ ਕਦਮ ਚੁੱਕਿਆ ਹੈ।

ਉਨ੍ਹਾਂ ਸ੍ਰੀਮਤੀ ਰੰਧਾਵਾ ਨੂੰ ਸ਼ੁਭ ਕਾਮਨਾਵਾਂ ਦਿਤੀਆਂ। ਸ੍ਰੀਮਤੀ ਅਰੁਨਾ ਚੌਧਰੀ ਨੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਔਰਤਾਂ ਦੀ ਭਲਾਈ ਲਈ ਅਹਿਮ ਕਦਮ ਚੁੱਕੇ ਹਨ। ਸਭ ਤੋਂ ਵੱਡੀ ਗੱਲ ਪੰਚਾਇਤਾਂ ਅਤੇ ਮਿਉਂਸਪੈਲਟੀਆਂ ਵਿਚ ਔਰਤਾਂ ਨੂੰ 50 ਫੀਸਦੀ ਰਾਖਵਾਂਕਰਨ ਦੇ ਕੇ ਇਸ ਵਰਗ ਦੀ ਸਭ ਤੋਂ ਵੱਡੀ ਮੰਗ ਪੂਰੀ ਕੀਤੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸ੍ਰੀਮਤੀ ਰੰਧਾਵਾ ਆਪਣੇ ਕਾਰਜਕਾਲ ਦੌਰਾਨ ਸਮਾਜ ਭਲਾਈ ਦੇ ਖੇਤਰ ਵਿਚ ਵੱਡਮੁੱਲਾ ਯੋਗਦਾਨ ਪਾਉਣਗੇ।

ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਨੇ ਮੁੱਖ ਮੰਤਰੀ, ਸ੍ਰੀਮਤੀ ਪਰਨੀਤ ਕੌਰ ਤੇ ਸ੍ਰੀਮਤੀ ਅਰੁਨਾ ਚੌਧਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਨੂੰ ਦਿਤੀ ਗਈ ਹੈ, ਉਹ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਤੇ ਬੱਚਿਆਂ ਦੀ ਭਲਾਈ ਲਈ ਚਲਾਈਆਂ ਸਕੀਮਾਂ ਨੂੰ ਹੇਠਲੇ ਪੱਧਰ 'ਤੇ ਸਫਲਤਾਪੂਰਵਕ ਤਰੀਕੇ ਨਾਲ ਲਾਗੂ ਕਰਨ ਵਿਚ ਆਪਣਾ ਯੋਗਦਾਨ ਪਾਉਣਗੇ ਤਾਂ ਜੋ ਲਾਭਪਾਤਰੀ ਇਨ੍ਹਾਂ ਸਕੀਮਾਂ ਦਾ ਲਾਭ ਉਠਾ ਸਕਣ।

ਸ੍ਰੀਮਤੀ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਵਰਕਰਾਂ ਨੂੰ ਵੱਡਾ ਥਾਪੜਾ ਮਿਲਿਆ ਹੈ ਜਿਸ ਨਾਲ ਵਰਕਰਾਂ ਨੂੰ ਹੋਰ ਕੰਮ ਕਰਨ ਲਈ ਉਤਸ਼ਾਹ ਮਿਲੇਗਾ।
ਇਸ ਮੌਕੇ ਵਿਧਾਇਕ ਸ੍ਰੀ ਹਰਦਿਆਲ ਸਿੰਘ ਕੰਬੋਜ ਤੇ ਮਦਨ ਲਾਲ ਜਲਾਲਪੁਰ, ਬੋਰਡ ਦੇ ਸਕੱਤਰ ਸ੍ਰੀ ਅਭਿਸ਼ੇਕ, ਸ੍ਰੀ ਨਰਿੰਦਰ ਸਿੰਘ, ਸ੍ਰੀ ਜਸਵਿੰਦਰ ਸਿੰਘ ਰੰਧਾਵਾ ਤੇ ਸ੍ਰੀ ਦਲਬੀਰ ਸਿੰਘ ਰੰਧਾਵਾ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement