ਹਾੜੀ ਦੇ ਮੌਸਮ ਲਈ ਨਹਿਰਾਂ ਵਿੱਚ ਪਾਣੀ ਛੱਡਣ ਦੇ ਵੇਰਵੇ ਜਾਰੀ
Published : Jan 3, 2019, 6:00 pm IST
Updated : Jan 3, 2019, 6:00 pm IST
SHARE ARTICLE
Canal
Canal

ਜਲ ਸ੍ਰੋਤ ਵਿਭਾਗ ਵੱਲੋਂ ਹਾੜੀ ਦੇ ਮੌਸਮ ਦੌਰਾਨ 4 ਜਨਵਰੀ ਤੋਂ 11 ਜਨਵਰੀ, 2019 ਤੱਕ ਨਹਿਰੀ ਪਾਣੀ ਛੱਡਣ ਦੇ ਵੇਰਵੇ ਜਾਰੀ ਕੀਤੇ ਗਏ ਹਨ...

ਚੰਡੀਗੜ (ਸ.ਸ.ਸ) : ਜਲ ਸ੍ਰੋਤ ਵਿਭਾਗ ਵੱਲੋਂ ਹਾੜੀ ਦੇ ਮੌਸਮ ਦੌਰਾਨ 4 ਜਨਵਰੀ ਤੋਂ 11 ਜਨਵਰੀ, 2019 ਤੱਕ ਨਹਿਰੀ ਪਾਣੀ ਛੱਡਣ ਦੇ ਵੇਰਵੇ ਜਾਰੀ ਕੀਤੇ ਗਏ ਹਨ। ਇਸ ਸਬੰਧੀ ਇੱਕ ਬੁਲਾਰੇ ਨੇ ਦੱਸਿਆ ਕਿ ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਅਬੋਹਰ ਬ੍ਰਾਂਚ, ਪਟਿਆਲਾ ਫੀਡਰ, ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ ਅਤੇ ਬਠਿੰਡਾ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ 'ਤੇ ਚੱਲਣਗੀਆਂ। ਉਨਾਂ ਅੱਗੇ ਦੱਸਿਆ ਕਿ ਘੱਗਰ ਲਿੰਕ ਅਤੇ ਇਸ ਵਿਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਕਿ ਗਰੁੱਪ ਬੀ ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ।

ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ ਏ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ 'ਤੇ ਬਾਕੀ ਬਚਦਾ ਪਾਣੀ ਮਿਲੇਗਾ। ਹਰੀਕੇ ਅਤੇ ਫਿਰੋਜ਼ਪੁਰ ਹੈੱਡ ਵਰਕਸ ਤੋਂ ਨਿਕਲਣ ਵਾਲੀਆਂ ਨਹਿਰਾਂ ਅਤੇ ਬ੍ਰਾਂਚਾਂ ਯਾਨੀ ਕਿ ਸਰਹੰਦ ਫੀਡਰ ਵਿਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਜਿਹੜੇ ਕਿ ਗਰੁੱਪ ਬੀ ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ। ਸਰਹੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ ਏ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ 'ਤੇ ਬਾਕੀ ਬਚਦਾ ਪਾਣੀ ਮਿਲੇਗਾ।

ਉਨਾਂ ਅੱਗੇ ਦੱਸਿਆ ਕਿ ਲਾਹੌਰ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦ ਕਿ ਮੇਨ ਬਰਾਂਚ ਲੋਅਰ, ਕਸੂਰ ਬ੍ਰਾਂਚ ਲੋਅਰ, ਸਭਰਾਓ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

LokSabhaElections2024 :ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਪੰਜਾਬ, ਹਰਿਆਣਾ ਸਣੇ ਪੂਰੇ ਦੇਸ਼ 'ਚ ਇਸ ਦਿਨ ਹੋਵੇ.

20 Apr 2024 2:43 PM

Mohali News: ਕਾਰ ਨੂੰ ਹਾਰਨ ਮਾਰਨ ਕਰਕੇ ਚੱਲੇ ਘਸੁੰਨ..ਪਾੜ ਦਿੱਤੀ ਟੀ-ਸ਼ਰਟ, ਦੇਖੋ ਕਿਵੇਂ ਪਿਆ ਪੰਗਾ

20 Apr 2024 11:42 AM

Pathankot News: ਬਹੁਤ ਵੱਡਾ ਹਾਦਸਾ! ਤੇਜ਼ ਹਨ੍ਹੇਰੀ ਨੇ ਤੋੜ ਦਿੱਤੇ ਬਿਜਲੀ ਦੇ ਖੰਭੇ, ਲਪੇਟ 'ਚ ਆਈ ਬੱਸ, ਦੇਖੋ ਮੌਕੇ

20 Apr 2024 11:09 AM

ਪਟਿਆਲਾ ਦੇ ਬਾਗੀ ਕਾਂਗਰਸੀਆਂ ਲਈ Dharamvir Gandhi ਦਾ ਜਵਾਬ

20 Apr 2024 10:43 AM

ਕੀ Captain Amarinder Singh ਕਰਕੇ ਨਹੀਂ ਦਿੱਤੀ ਟਕਸਾਲੀ ਕਾਂਗਰਸੀਆਂ ਨੂੰ ਟਿਕਟ?

20 Apr 2024 10:00 AM
Advertisement