
ਪੰਜਾਬ ਸਿੱਖਿਆ ਵਿਭਾਗ ਵਲੋਂ ਵਧਦੀ ਠੰਡ ਅਤੇ ਧੁੰਦ ਨੂੰ ਵੇਖਦੇ ਹੋਏ ਸੂਬੇ ਵਿਚ ਸਾਰੇ...
ਚੰਡੀਗੜ੍ਹ : ਪੰਜਾਬ ਸਿੱਖਿਆ ਵਿਭਾਗ ਵਲੋਂ ਵਧਦੀ ਠੰਡ ਅਤੇ ਧੁੰਦ ਨੂੰ ਵੇਖਦੇ ਹੋਏ ਸੂਬੇ ਵਿਚ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ ਤਬਦੀਲ ਕਰ ਦਿਤਾ ਗਿਆ ਹੈ। ਧੁੰਦ ਦੇ ਕਾਰਨ ਹੁਣ ਤੱਕ ਕਈ ਹਾਦਸੇ ਵਾਪਰ ਚੁੱਕੇ ਹਨ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ।
ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ 4.15 ਵਜੇ ਤੱਕ ਹੋਵੇਗਾ। ਇਹ ਸਮਾਂ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ।