ਪੰਜਾਬ ਰੈਵੇਨਿਊ ਕਮਿਸ਼ਨ ਨੇ ਨਵੇਂ ਕਾਨੂੰਨ ਦੇ ਖਰੜੇ 'ਤੇ ਸੁਝਾਅ ਮੰਗੇ
Published : Jan 3, 2019, 6:13 pm IST
Updated : Jan 3, 2019, 6:13 pm IST
SHARE ARTICLE
Captain Amrinder Singh
Captain Amrinder Singh

ਪੰਜਾਬ ਦੇ ਮਾਲ ਵਿਭਾਗ ਦੇ ਕੰਮ-ਕਾਜ ਨੂੰ ਹੋਰ ਸੁਚਾਰੂ ਬਣਾਉਣ, ਕੁਸ਼ਲਤਾ ਲਿਆਉਣ ਅਤੇ ਆਮ ਜਨਤਾ ਦੀਆਂ ਮੁਸ਼ਕਲਾਂ ਹੱਲ ਕਰਨ ਵਾਸਤੇ ਮੁੱਖ ਮੰਤਰੀ....

ਚੰਡੀਗੜ (ਸ.ਸ.ਸ) : ਪੰਜਾਬ ਦੇ ਮਾਲ ਵਿਭਾਗ ਦੇ ਕੰਮ-ਕਾਜ ਨੂੰ ਹੋਰ ਸੁਚਾਰੂ ਬਣਾਉਣ, ਕੁਸ਼ਲਤਾ ਲਿਆਉਣ ਅਤੇ ਆਮ ਜਨਤਾ ਦੀਆਂ ਮੁਸ਼ਕਲਾਂ ਹੱਲ ਕਰਨ ਵਾਸਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਾਇਮ ਕੀਤੇ ਗਏ ਪੰਜਾਬ ਰੈਵੇਨਿਊ ਕਮਿਸ਼ਨ ਨੇ 'ਦਿ ਪੰਜਾਬ ਲੈਂਡ ਲੀਜ਼ਿੰਗ ਐਂਡ ਟੇਨੈਂਸੀ ਬਿੱਲ, 2019' ਦਾ ਖਰੜਾ ਤਿਆਰ ਕੀਤਾ ਹੈ। ਜਸਟਿਸ (ਰਿਟਾ.) ਐਸ.ਐਸ. ਸਾਰੋਂ ਦੀ ਅਗਵਾਈ ਵਾਲੇ ਇਸ ਛੇ ਮੈਂਬਰੀ ਕਮਿਸ਼ਨ ਨੇ ਇਹ ਖਰੜਾ ਮਾਲ ਵਿਭਾਗ ਅਤੇ ਪੀਐਲਆਰਐਸ ਦੀਆਂ ਵੈੱਬਸਾਈਟਾਂ revenue.punjab.gov.in/, plrs.org.in/ 'ਤੇ ਪਾ ਦਿੱਤਾ ਹੈ। 

ਦੱਸਣਯੋਗ ਹੈ ਕਿ ਮਾਲ ਵਿਭਾਗ ਨਾਲ ਸਬੰਧਤ ਐਕਟਾਂ ਅਤੇ ਮੈਨੂਅਲਾਂ ਆਦਿ ਵਿੱਚ ਲੋੜੀਂਦੀਆਂ ਸੋਧਾਂ ਕਰਨ, ਨਵੇਂ ਐਕਟ ਬਣਾਉਣ ਅਤੇ ਪੁਰਾਣੇ ਐਕਟਾਂ ਨੂੰ ਮਨਸੂਖ਼ ਕਰਨ ਲਈ ਸੁਝਾਅ ਦੇਣ ਵਾਸਤੇ ਇਹ ਛੇ ਮੈਂਬਰੀ ਰੈਵੇਨਿਊ ਕਮਿਸ਼ਨ ਕਾਇਮ ਕੀਤਾ ਗਿਆ ਹੈ। ਕਮਿਸ਼ਨ ਨੇ ਕਾਫੀ ਘੋਖ ਬਾਅਦ ਇਹ ਲੋਕ-ਪੱਖੀ ਕਾਨੂੰਨ ਤਿਆਰ ਕੀਤਾ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 'ਦਿ ਪੰਜਾਬ ਲੈਂਡ ਲੀਜ਼ਿੰਗ ਐਂਡ ਟੇਨੈਂਸੀ ਬਿੱਲ, 2019' ਦੇ ਖਰੜੇ ਨੂੰ ਪੜਨ ਉਪਰੰਤ ਆਮ ਲੋਕ/ਜਥੇਬੰਦੀਆਂ ਇਸ ਬਾਰੇ ਆਪਣੇ ਸੁਝਾਅ 17 ਜਨਵਰੀ, 2019 ਤੱਕ ਭੇਜ ਸਕਦੇ ਹਨ।

ਉਨਾਂ ਦੱਸਿਆ ਕਿ ਇਹ ਐਕਟ ਬਣਾਉਣ ਦਾ ਮਕਸਦ ਠੇਕੇ 'ਤੇ ਖੇਤੀਬਾੜੀ ਵਾਲੀ ਜ਼ਮੀਨ ਦੇਣ ਵਾਲੇ ਜ਼ਮੀਨ ਮਾਲਕਾਂ ਦੇ ਮਾਲਕੀ ਹੱਕਾਂ ਅਤੇ ਜ਼ਮੀਨ ਠੇਕੇ 'ਤੇ ਲੈ ਕੇ ਵਾਹੀ ਕਰਨ ਵਾਲੇ ਕਾਸ਼ਤਕਾਰਾਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਹੈ। ਇਸ ਨਾਲ ਦੋਵੇਂ ਧਿਰਾਂ ਦਰਮਿਆਨ ਸਹਿਯੋਗ ਵਧੇਗਾ ਅਤੇ ਇਸ ਤੋਂ ਇਲਾਵਾ ਕਾਸ਼ਤਕਾਰ ਕਿਸਾਨ ਸੰਸਥਾਗਤ ਕਰਜ਼ੇ ਲੈ ਸਕਣਗੇ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement