ਕਿਸਾਨਾਂ ਲਈਭੱਦੀ ਭਾਸ਼ਾਦੀ ਵਰਤੋਂਕਰਨ ਵਾਲੇ ਭਾਜਪਾ ਆਗੂਆਂ ਨੂੰ ਆਪ'ਨੇ ਨੋਟਿਸ ਭੇਜਣੇ ਸ਼ੁਰੂ ਕੀਤੇਚੱਢਾ
Published : Jan 3, 2021, 2:43 am IST
Updated : Jan 3, 2021, 2:43 am IST
SHARE ARTICLE
image
image

ਕਿਸਾਨਾਂ ਲਈ ਭੱਦੀ ਭਾਸ਼ਾ ਦੀ ਵਰਤੋਂ ਕਰਨ ਵਾਲੇ ਭਾਜਪਾ ਆਗੂਆਂ ਨੂੰ 'ਆਪ' ਨੇ ਨੋਟਿਸ ਭੇਜਣੇ ਸ਼ੁਰੂ ਕੀਤੇ : ਚੱਢਾ

ਕਿਹਾ, ਕੀ ਭਾਜਪਾ ਨੂੰ ਸਾਡੇ ਦੇਸ਼ ਦੇ ਕਿਸਾਨ ਅਤਿਵਾਦੀ ਲਗਦੇ ਹਨ? 

ਮੋਗਾ, 2 ਜਨਵਰੀ (ਨਵਦੀਪ ਸੋਨੂੰ/ਪ੍ਰੇਮ ਹੈਪੀ) : ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਮੋਗਾ 'ਚ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਕਿਸਾਨਾਂ ਨੇ ਹੁਣ ਭਾਜਪਾ ਆਗੂਆਂ ਵਲੋਂ ਕੀਤੀਆਂ ਗਈਆਂ ਅਪਮਾਨਜਨਕ ਟਿੱਪਣੀਆਂ ਲਈ ਲੀਗਲ ਨੋਟਿਸ ਭੇਜਣੇ ਸ਼ੁਰੂ ਕਰ ਦਿਤੇ ਹਨ | 'ਆਪ' ਕਿਸਾਨਾਂ ਨੂੰ ਕਾਨੂੰਨੀ ਸਹਾਇਤਾ ਅਤੇ ਸਲਾਹ ਮੁਹਈਆ ਕਰਵਾ ਰਹੀ ਹੈ | 
ਇਸੇ ਕੜੀ ਤਹਿਤ ਪਹਿਲਾਂ 3 ਲੀਗਲ ਨੋਟਿਸ ਕਿਸਾਨਾਂ ਵਲੋਂ ਗੁਜਰਾਤ ਦੇ ਉਪ-ਮੁੱਖ ਮੰਤਰੀ ਨਿਤਿਨ ਪਟੇਲ, ਕੇਂਦਰੀ ਮੰਤਰੀ ਗਿਰੀਰਾਜ ਸਿੰਘ ਅਤੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਰਾਮ ਮਾਧਵ ਨੂੰ ਭੇਜੇ ਗਏ ਹਨ | ਚੱਢਾ ਨੇ ਕਿਹਾ ਕਿ ਕਿਸਾਨਾਂ ਨੇ ਮੋਦੀ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਜਿਸ ਦੇ ਬਦਲੇ ਉਨ੍ਹਾਂ ਨੂੰ ਗਾਲ੍ਹਾਂ ਮਿਲੀਆਂ | ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਅਤਿਵਾਦੀ, ਦੇਸ਼ਧ੍ਰੋਹੀ, ਗੁੰਡਾ, ਦਲਾਲ ਅਤੇ ਚੀਨ-ਪਾਕਿਸਤਾਨ ਦਾ ਏਜੰਟ ਦਸਿਆ | ਕੀ ਭਾਜਪਾ ਨੂੰ ਸਾਡੇ ਦੇਸ਼ ਦੇ ਕਿਸਾਨ ਅਤਿਵਾਦੀ ਲਗਦੇ ਹਨ? ਹੁਣ ਕਿਸਾਨ ਅਪਮਾਨ ਅਤੇ ਗਾਲ੍ਹਾਂ ਨਹੀਂ  ਸਹਿਣ ਵਾਲੇ, ਕਿਸਾਨ ਹੁਣ ਨਿਆਂ ਲਈ ਅਦਾਲਤ ਦਾ ਦਰਵਾਜ਼ਾ ਖਟਕਾਉਣਾ ਚਾਹੁੰਦੇ ਹਨ | ਚੱਢਾ ਨੇ ਕਿਹਾ ਕਿ ਕਰੀਬ 20 ਤੋਂ ਜ਼ਿਆਦਾ ਭਾਜਪਾ ਆਗੂਆਂ ਨੇ ਤਥਾਕਥਿਤ ਤੌਰ 'ਤੇ ਦੇਸ਼ ਦੇ ਕਿਸਾਨਾਂ ਲਈ ਭੱਦੀ ਭਾਸ਼ਾ ਦੀ ਵਰਤੋਂ ਕੀਤੀ ਹੈ | ਭਾਜਪਾ ਦੇ ਕੌਮੀ ਜਨਰਲ ਸਕੱਤਰ ਰਾਮ ਮਾਧਵ ਨੇ ਬਿਆਨ ਦਿਤਾ ਸੀ ਕਿ ਕਿਸਾਨਾਂ ਦਾ ਜੋ ਅੰਦੋਲਨ ਚਲ ਰਿਹਾ ਹੈ, ਉਸ ਨੂੰ ਖ਼ਾਲਿਸਤਾਨੀਆਂ ਵਲੋਂ ਫ਼ੰਡ ਦਿਤਾ ਗਿਆ ਹੈ | ਇਸ ਤੋਂ ਦੁਖੀ ਹੋ ਕੇ ਸੰਗਰੂਰ ਦੇ ਕਿਸਾਨ ਸੁਖਵਿੰਦਰ ਸਿੰਘ ਸਿੱਧੂ (ਮਹਿੰਦਰ ਸਿੰਘ ਸਿੱਧੂ) ਨੇ ਉਨ੍ਹਾਂ ਨੂੰ ਲੀਗਲ ਨੋਟਿਸ ਭੇਜ ਕੇ ਬਿਨਾਂ ਸ਼ਰਤ ਕਿਸਾਨਾਂ ਤੋਂ ਮੁਆਫ਼ੀ ਮੰਗਣ ਅਤੇ ਕਿਸਾਨਾਂ ਵਿਰੁਧ ਬੋਲੇ ਗਏ ਅਪਮਾਨ ਜਨਕ ਸ਼ਬਦ ਵਾਪਸ ਲੈਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲਾਗੂ ਕਰਵਾਉਣ ਵਿਚ ਅਕਾਲੀ ਅਤੇ ਕਾਂਗਰਸੀਆਂ ਦਾ ਪੂਰਾ ਯੋਗਦਾਨ ਹੈ , ਜਦੋਂ ਲੋਕਾਂ ਇਨ੍ਹਾਂ ਕਾਨੂੰਨਾਂ ਵਿਰੁਧ ਲੋਕ ਰੋਹ ਉਠ ਖੜ੍ਹਾ ਹੋਇਆ ਤਾਂ ਇਹ ਪਾਰਟੀਆਂ ਵੀ ਕਿਸਾਨਾਂ ਦਾ ਸਮਰਥਨ ਕਰਨ ਲਈ ਤਰਲੋਮੱਛੀ ਹੋ ਰਹੀਆਂ ਹਨ |  ਇਸ ਮੌਕੇ ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ, ਬੀਬੀ ਸਰਬਜੀਤ ਕੌਰ ਮਾਣੂੰਕੇ, ਮੀਤ ਹੇਅਰ, ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ, ਪਿ੍ੰਸੀਪਲ ਬੁੱਧ ਰਾਮ, ਕੁਲਵੰਤ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਮਾਸਟਰ ਬਲਦੇਵ ਸਿੰਘ (ਸਾਰੇ ਵਿਧਾਇਕ), ਹਰਮਨਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਮੋਗਾ, ਦੀਪਕ ਜ਼ਿਲ੍ਹਾ ਸਕੱਤਰ, ਅਮਨ ਰਖੜਾ ਜ਼ਿਲ੍ਹਾ ਮੀਡੀਆ ਇੰਚਾਰਜ, ਤੇਜਿੰਦਰ ਬਰਾੜ ਜ਼ਿਲ੍ਹਾ ਖਜ਼ਾਨਚੀ, ਅਵਤਾਰ ਬੰਟੀ ਪ੍ਰਬੰਧਕ, ਬੀਰ ਸਿੰਘ, ਨਸੀਬ ਬਾਵਾ, ਨਵਦੀਪ ਸੰਘਾ, ਅਜੈ ਸ਼ਰਮਾ, ਅਮਿ੍ਤਪਾਲ ਸਿੱਧੂ, ਸੰਜੀਵ ਕੋਛੜ, ਅਜਮੇਰ ਕਾਲੜਾ, ਮਨਪ੍ਰੀਤ ਰਿੰਕੂ, ਵਿਕਰਮ ਘਾਤੀ ਤੇ ਗੋਲਡੀ ਆਦਿ ਹਾਜ਼ਰ ਸਨ |    
ਫੋਟੋ ਨੰਬਰ -02 ਮੋਗਾ 06 ਪੀ 
 

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement