BJP ਲੀਡਰ ਦੇ ਘਰ ਗੋਹਾ ਸੁੱਟਣ ਵਾਲੇ ਨੌਜਵਾਨ ਨਾਲ ਡਟੇ ਪਿੰਡ ਵਾਸੀ, ਪੁਲਿਸ ਨੂੰ ਦਿੱਤੀ ਚੇਤਾਵਨੀ
Published : Jan 3, 2021, 2:02 pm IST
Updated : Jan 3, 2021, 2:03 pm IST
SHARE ARTICLE
BJP LEADER HOUSE
BJP LEADER HOUSE

ਇਸ ਮੌਕੇ ਤੀਕਸ਼ਣ ਸੂਦ ਤੇ ਪੁਲਿਸ ਖਿਲਾਫ ਜਮ ਕੇ ਨਾਰੇਬਾਜ਼ੀ ਕੀਤੀ ਗਈ।

ਹੁਸ਼ਿਆਰਪੁਰ: ਖੇਤੀ ਕਾਨੂੰਨ ਖਿਲਾਫ ਕਿਸਾਨਾਂ ਦਾ ਅੰਦੋਲਨ ਚਲ ਰਿਹਾ ਹੈ ਤੇ ਦੂਜੇ ਪਾਸੇ ਅੱਜ ਬੀਜੇਪੀ ਦੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਦੇ ਘਰ ਗੋਹਾ ਸੁੱਟ ਕੇ ਵਿਰੋਧ ਕਰਨ ਵਾਲੇ ਨੌਜਵਾਨਾਂ 'ਚੋਂ ਪਿੰਡ ਮੂਨਕਾਂ ਨਾਲ ਸਬੰਧਤ ਗੁਰਨਾਮ ਸਿੰਘ ਦੇ ਹੱਕ ਵਿੱਚ ਲੋਕ ਡਟ ਗਏ ਹਨ। ਬੀਤੇ ਦਿਨੀ ਪਿੰਡ ਮੂਨਕਾਂ ਨਾਲ ਸਬੰਧਤ ਗੁਰਨਾਮ ਸਿੰਘ ਨੇ ਬੀਜੇਪੀ ਲੀਡਰ ਦੇ ਘਰ ਗੋਹਾ ਸੁੱਟ ਕੇ ਵਿਰੋਧ ਕੀਤਾ ਸੀ। 

ਪਰ ਅੱਜ ਪਿੰਡ ਵਾਸੀਆਂ ਨੂੰ ਜਾਣਕਾਰੀ ਮਿਲੀ ਕਿ ਪੁਲਿਸ ਗੁਰਨਾਮ ਸਿੰਘ ਨੂੰ ਗ੍ਰਿਫਤਾਰ ਕਰਨ ਆ ਰਹੀ ਹੈ। ਇਸ ਗੱਲ ਦਾ ਪਤਾ ਲੱਗਣ ਤੋਂ ਬਾਅਦ ਪਿੰਡ ਵਾਸੀਆਂ ਨੇ ਗੁਰਨਾਮ ਸਿੰਘ ਦੇ ਘਰ ਬਾਹਰ ਇਕੱਠ ਕਰ ਲਿਆ। ਇਸ ਮੌਕੇ ਤੀਕਸ਼ਣ ਸੂਦ ਤੇ ਪੁਲਿਸ ਖਿਲਾਫ ਜਮ ਕੇ ਨਾਰੇਬਾਜ਼ੀ ਕੀਤੀ ਗਈ। ਲੋਕਾਂ ਨੇ ਕਿਹਾ ਕਿ ਜੇਕਰ ਪੁਲਿਸ ਗੁਰਨਾਮ ਸਿੰਘ ਨੂੰ ਗ੍ਰਿਫਤਾਰ ਕਰਨ ਜਾਂ ਉਸ ਦੇ ਘਰ ਛਾਪਾ ਮਾਰਨ ਆਈ ਤਾਂ ਵੱਡੇ ਪੱਧਰ 'ਤੇ ਵਿਰੋਧ ਕੀਤਾ ਜਾਵੇਗਾ। ਲੋਕਾਂ ਨੇ ਇਹ ਵੀ ਕਿਹਾ ਸਾਬਕਾ ਕੈਬਨਿਟ ਮੰਤਰੀ ਵੱਲੋਂ ਨੌਜਵਾਨਾਂ ਖਿਲਾਫ ਵਰਤੀ ਗਈ ਸ਼ਬਦਾਵਲੀ ਤੇ ਗਲਤ ਠਹਿਰਾਉਂਦੇ ਹੋਏ ਉਨ੍ਹਾਂ ਖਿਲਾਫ ਪਰਚਾ ਦਰਜ ਕਰਨ ਦੀ ਮੰਗ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement