ਮੋਗਾ 'ਚ BJP ਲੀਡਰਾਂ ਵਲੋਂ ਰੱਖੀ ਮੀਟਿੰਗ ਦਾ ਕਿਸਾਨਾਂ ਵਲੋਂ ਜ਼ੋਰਦਾਰ ਵਿਰੋਧ
Published : Jan 3, 2021, 2:24 pm IST
Updated : Jan 3, 2021, 2:24 pm IST
SHARE ARTICLE
bjp
bjp

ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਇਹ ਖੇਤੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਉਦੋਂ ਤੱਕ ਪੰਜਾਬ ਵਿੱਚ ਬੀਜੇਪੀ ਲੀਡਰਾਂ ਦਾ ਬਾਈਕਾਟ ਕੀਤਾ ਜਾਵੇਗਾ।

ਮੋਗਾ: ਖੇਤੀ ਕਾਨੂੰਨ ਖਿਲਾਫ ਕਿਸਾਨਾਂ ਅੰਦੋਲਨ ਲਗਾਤਰ ਤੇਜ ਹੁੰਦਾ ਜਾ ਰਿਹਾ ਹੈ। ਕਿਸਾਨ ਬੀਜੇਪੀ ਲੀਡਰਾਂ ਦਾ ਪੰਜਾਬ ਵਿਚ ਕਾਫੀ ਸਮੇਂ ਤੋਂ ਵਿਰੋਧ ਕਰ ਰਹੇ ਹਨ ਪਰ ਹੁਣ ਬੀਜੇਪੀ ਪੰਜਾਬ ਵਿੱਚ ਸਰਗਰਮ ਹੋਈ ਹੈ ਪਰ ਕਿਸਾਨਾਂ ਸਾਹਮਣੇ ਲੀਡਰਾਂ ਦੀ ਕੋਈ ਪੇਸ਼ ਨਹੀਂ ਚੱਲ ਰਹੀ। ਅੱਜ ਮੋਗਾ ਵਿਖੇ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਕੁਮਾਰ ਜਿਆਣੀ, ਰਾਜ ਸਭਾ ਮੈਂਬਰ ਸ਼ਵੇਤ ਮਲਿਕ ਸਥਾਨਕ ਸ਼ਹਿਰ ਦੇ ਢੀਂਗਰਾ ਹੋਟਲ ਦੇ ਵਿਚ ਭਾਜਪਾ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕਰਨ ਆਏ ਸਨ।  ਪਰ ਇਸ ਦਾ ਪਤਾ ਕਿਸਾਨਾਂ ਨੂੰ ਲੱਗਣ ਤੋਂ ਬਾਅਦ ਉਨ੍ਹਾਂ ਵਲੋਂ ਜੰਮ ਕੇ ਵਿਰੋਧ ਕੀਤਾ ਹੈ।

bjp

ਦੱਸ ਦੇਈਏ ਕਿ ਪੰਜਾਬ ਬੀਜੇਪੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਕੁਮਾਰ ਜਿਆਣੀ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦਾ ਮੋਗਾ ਵਿੱਚ ਬੇਹੱਧ ਵਿਰੋਧ ਹੋਇਆ।

Ashwani Sharma
 

ਬੀਜੇਪੀ ਲੀਡਰ ਅੱਜ ਸ਼ਹਿਰ ਦੇ ਢੀਂਗਰਾ ਹੋਟਲ ਵਿੱਚ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕਰਨ ਆਏ ਸਨ ਪਰ ਕਿਸਾਨਾਂ ਨੇ ਪੁਲਿਸ ਦੇ ਸਖ਼ਤ ਪ੍ਰਬੰਧਾਂ ਹੇਠ ਕਿਸਾਨ ਆਗੂਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਇਸ ਦੇ ਬਾਵਜੂਦ ਕਿਸਾਨ ਹੋਟਲ ਕੋਲ ਪਹੁੰਚ ਗਏ ਤੇ ਜ਼ਬਰਦਸਤ ਨਾਅਰੇਬਾਜ਼ੀ ਕਰਨ ਲੱਗੇ।

Shwet Malik

ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਇਹ ਖੇਤੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਉਦੋਂ ਤੱਕ ਪੰਜਾਬ ਵਿੱਚ ਬੀਜੇਪੀ ਲੀਡਰਾਂ ਦਾ ਬਾਈਕਾਟ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement