ਜੇਕਰ ਅਮਨ-ਕਾਨੂੰਨ ਦੀ ਵਿਵਸਥਾ ਉਤੇ ਕੋਈ ਸਪੱਸ਼ਟੀਕਰਨ ਚਾਹੁੰਦੇ ਹੋ
Published : Jan 3, 2021, 2:34 am IST
Updated : Jan 15, 2021, 12:54 pm IST
SHARE ARTICLE
image
image

ਜੇਕਰ ਅਮਨ-ਕਾਨੂੰਨ ਦੀ ਵਿਵਸਥਾ ਉਤੇ ਕੋਈ ਸਪੱਸ਼ਟੀਕਰਨ ਚਾਹੁੰਦੇ ਹੋ ਤਾਂ ਮੇਰੇ ਅਫ਼ਸਰਾਂ ਨੂੰ ਨਹੀਂ, ਮੈਨੂੰ ਸੱਦੋ, ਮੁੱਖ ਮੰਤਰੀ ਨੇ ਰਾਜਪਾਲ ਨੂੰ ਕਿਹਾ

ਰਾਜਪਾਲ ਵਲੋਂ ਭਾਜਪਾ ਦੇ ਘਿਰਣਾਜਨਕ ਪ੍ਰਾਪੇਗੰਡੇ ਅੱਗੇ ਝੁਕ ਜਾਣ ਨੂੰ ਮੰਦਭਾਗਾ ਦਸਿਆ


ਚੰਡੀਗੜ੍ਹ, 2 ਜਨਵਰੀ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਦੀ ਸਥਿਤੀ ਉਤੇ ਭਾਰਤੀ ਜਨਤਾ ਪਾਰਟੀ ਦੀ ਘਟੀਆ ਅਤੇ ਸਿਆਸਤ ਤੋਂ ਪ੍ਰੇਰਿਤ ਸ਼ਿਕਾਇਤ ਉਪਰ ਕਾਰਵਾਈ ਕਰਦੇ ਹੋਏ ਪੰਜਾਬ ਦੇ ਰਾਜਪਾਲ ਦੁਆਰਾ ਇਸ ਸਬੰਧੀ ਉਹਨਾਂ (ਕੈਪਟਨ ਅਮਰਿੰਦਰ ਸਿੰਘ) ਪਾਸੋਂ ਸੂਬੇ ਦੇ ਗ੍ਰਹਿ ਮੰਤਰੀ ਹੋਣ ਦੇ ਨਾਤੇ ਰਿਪੋਰਟ ਮੰਗਣ ਦੀ ਬਜਾਏ ਸਿਖਰਲੇ ਅਧਿਕਾਰੀਆਂ ਨੂੰ ਸੱਦਣ ਦਾ ਸਖਤ ਨੋਟਿਸ ਲਿਆ ਹੈ |  
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਢਾਹ ਲੱਗਣ ਬਾਰੇ ਭਾਜਪਾ ਦਾ ਕੂੜ ਪ੍ਰਚਾਰ ਖੇਤੀ ਕਾਨੂੰਨਾਂ ਦੇ ਮਸਲੇ ਅਤੇ ਕਿਸਾਨਾਂ ਦੇ ਅੰਦੋਲਨ ਤੋਂ ਧਿਆਨ ਹਟਾਉਣ ਦੇ ਹੱਥਕੰਡੇ ਤੋਂ ਵੱਧ ਕੁੱਝ ਵੀ ਨਹੀਂ ਪਰ ਫਿਰ ਵੀ ਜੇਕਰ ਰਾਜਪਾਲ ਨੂੰ ਸਥਿਤੀ ਬਾਰੇ ਕਿਸੇ ਤਰ੍ਹਾਂ ਦਾ ਸਰੋਕਾਰ ਸੀ ਤਾਂ ਇਹ ਮਸਲਾ ਗ੍ਰਹਿ ਮਾਮਲਿਆਂ ਦਾ ਨਿਗਰਾਨ ਹੋਣ ਦੇ ਨਾਤੇ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਕੋਲ ਉਠਾਉਣਾ ਚਾਹੀਦਾ ਸੀ | ਮੁੱਖ ਮੰਤਰੀ ਨੇ ਇਹ ਪ੍ਰਤੀਕਿਰਿਆ ਕੱੁਝ ਮੋਬਾਈਲ ਟਾਵਰਾਂ ਨੂੰ ਨੁਕਸਾਨ ਪਹੁੰਚਣ ਦੀਆਂ ਇਕਾ-ਦੁੱਕਾ ਘਟਨਾਵਾਂ ਦੇ ਮੱਦੇਨਜ਼ਰ ਸੂਬੇ ਵਿਚ ਅਮਨ-ਕਾਨੂੰਨ ਦੀ ਕਥਿਤ ਸਮੱਸਿਆ ਬਾਰੇ ਰਾਜਪਾਲ ਵਲੋਂ ਸੂਬੇ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ ਬੁਲਾਉਣ ਉਤੇ ਜ਼ਾਹਰ ਕੀਤੀ | ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਲੈ ਕੇ ਪਹਿਲਾਂ ਹੀ ਭਖੇ ਹੋਏ ਮਾਹੌਲ ਉਤੇ ਗ਼ੈਰ-ਜ਼ਿੰਮੇਵਾਰਾਨਾ ਬਿਆਨਬਾਜ਼ੀ ਰਾਹੀਂ ਬਲਦੀ ਉਤੇ ਤੇਲ ਪਾਉਣ ਲਈ ਸੂਬੇ ਦੀ ਭਾਜਪਾ ਲੀਡਰਸ਼ਿਪ ਦੀ ਸਖ਼ਤ ਆਲੋਚਨਾ ਕੀਤੀ ਹੈ | 

ਉਹਨਾਂ ਨੇ ਭਾਜਪਾ ਵੱਲੋਂ ਮੋਬਾਇਲ ਟਾਵਰਾਂ ਨੂੰ ਨੁਕਸਾਨ ਪਹੁੰਚਾਉਣ ਦੀਆਂ ਕੁਝ ਘਟਨਾਵਾਂ ਨੂੰ ਅਮਨ-ਕਾਨੂੰਨ ਦੀ ਸਮੱਸਿਆ ਦੱਸ ਕੇ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਨੂੰ ਕਮਜੋਰ ਕਰਨ ਦੀ ਗਿਣੀ-ਮਿੱਥੀ ਘਟੀਆ ਸਾਜਿਸ਼ ਕਰਾਰ ਦਿੱਤਾ | ਮੁੱਖ ਮੰਤਰੀ ਨੇ ਕਿਹਾ,Uਨੁਕਸਾਨੇ ਗਏ ਟਾਵਰਾਂ ਦੀ ਮੁਰੰਮਤ ਤਾਂ ਕੀਤੀ ਜਾ ਸਕਦਾ ਹੈ ਅਤੇ ਕੀਤੀ ਵੀ ਜਾ ਰਹੀ ਹੈ ਪਰ ਦਿੱਲੀ ਦੀਆਂ ਸਰਹੱਦਾਂ, ਜਿੱਥੇ ਕਿਸਾਨਾਂ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਦੇ ਹੱਠਧਰਮੀ ਵਾਲੇ ਰਵੱਈਏ ਵਿਰੁੱਧ ਆਪਣਾ ਹੱਕ ਲੈਣ ਲਈ ਲੜਾਈ ਲੜੀ ਜਾ ਰਹੀ ਹੈ, ਹੱਡ ਚੀਰਵੀਂ ਠੰਢ ਵਿੱਚ ਜਾਨਾਂ ਗੁਆ ਚੁੱਕੇ ਕਿਸਾਨਾ ਵਾਪਸ ਨਹੀਂ ਆ ਸਕਦੇ | ਉਹਨਾਂ ਨੇ ਇਸ ਗੱਲ ਉਤੇ ਹੈਰਾਨੀ ਜਾਹਰ ਕੀਤੀ ਕਿ ਕਿਸੇ ਵੀ ਭਾਜਪਾ ਨੇਤਾ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਜਿਹਨਾਂ ਵਿੱਚੋਂ ਕੁਝ ਨੇ ਖੁਦਕੁਸ਼ੀ ਕਰ ਲਈ ਸੀ, ਉਪਰ ਚਿੰਤਾ ਜਾਹਰ ਨਹੀਂ ਕੀਤੀ | ਉਹਨਾਂ ਕਿਹਾ,Uਫੌਤ ਹੋ ਚੁੱਕੀਆਂ ਜਿੰਦਗੀਆਂ ਮੁੜ ਇਸ ਜਹਾਨ ਉਤੇ ਨਹੀਂ ਆ ਸਕਦੀਆਂ |T ਉਹਨਾਂ ਨੇ ਪੰਜਾਬ ਭਾਜਪਾ ਦੇ ਨੇਤਾਵਾਂ ਨੂੰ ਆਪਣੀ ਘਟੀਆ ਬਿਆਨੀ ਨਾਲ ਸ਼ਾਂਤਮਈ ਅੰਦੋਲਨ ਉਤੇ ਸਿਆਸਤ ਨਾ ਖੇਡਣ ਲਈ ਆਖਿਆ |  ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੇ ਮੱਥੇ ਉਤੇ ਨਕਸਲੀ, ਖਾਲਿਸਤਾਨੀ ਵਰਗੇ ਸ਼ਬਦਾਂ ਦਾ ਕਲੰਕ ਲਾਉਣ ਦੀ ਬਜਾਏ ਭਾਜਪਾ ਨੂੰ ਭਾਰਤ ਸਰਕਾਰ ਵਿੱਚ ਆਪਣੀ ਕੇਂਦਰੀ ਲੀਡਰਸ਼ਿਪ ਉਪਰ ਅੰਨਦਾਤਿਆਂ ਦੀ ਆਵਾਜ ਸੁਣਨ ਅਤੇ ਕਾਲੇ ਖੇਤੀ ਕਾਨੂੰਨ ਕਰਨ ਲਈ ਦਬਾਅ ਪਾਉਣਾ ਚਾਹੀਦਾ ਹੈ ਕਿਉ ਜੋ ਇਹ ਕਾਨੂੰਨ ਕਿਸਾਨ ਭਾਈਚਾਰੇ ਦੇ ਜੀਵਨ ਅਤੇ ਭਵਿੱਖ ਲਈ ਖਤਰਾ ਬਣੇ ਹੋਏ ਹਨ | ਉਹਨਾਂ ਕਿਹਾ,Uਜਦੋਂ ਕਿਸਾਨਾਂ ਦੀ ਹੋਂਦ ਤੱਕ ਦਾਅ ਉਤੇ ਲੱਗੀ ਹੋਵੇ ਤਾਂ ਉਸ ਵੇਲੇ ਭਾਜਪਾ ਲੀਡਰ ਘਟੀਆ ਸਿਆਸਤ ਵਿੱਚ ਗਲਤਾਨ ਹਨ ਅਤੇ ਇੱਥੋਂ ਤੱਕ ਕਿ ਰਾਜਪਾਲ ਦੇ ਸੰਵਿਧਾਨਕ ਅਹੁਦੇ ਨੂੰ ਵੀ ਇਸ ਅਣਸੁਖਾਵੇਂ ਏਜੰਡੇ ਵਿੱਚ ਲਪੇਟ ਲਿਆ |T
ਭਾਜਪਾ ਦੇ ਇਹਨਾਂ ਹੱਥਕੰਡਿਆਂ ਅੱਗੇ ਰਾਜਪਾਲ ਵੱਲੋਂ ਝੁਕ ਜਾਣ ਨੂੰ ਮੰਦਭਾਗਾ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਮਨ-ਕਾਨੂੰਨ ਦੀ ਵਿਵਸਥਾ ਬਾਰੇ ਭਾਜਪਾ ਲੀਡਰ ਦੀ ਸ਼ਿਕਾਇਤ ਉਤੇ ਰਾਜਪਾਲ ਨੇ ਸਿਰਫ ਇਕ ਦਿਨ ਵਿੱਚ ਹੀ ਪ੍ਰਤੀਕਰਮ ਦੇ ਦਿੱਤਾ ਜੋ ਵਿਧਾਨ ਸਭਾ ਵਿੱਚ ਭਾਜਪਾ ਨੂੰ ਛੱਡ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਪਾਸੇ ਕੀਤੇ ਸੂਬਾਈ ਸੋਧ ਬਿੱਲਾਂ ਨੂੰ ਰਾਸ਼ਟਰਪਤੀ ਦੀ ਮਨਜੂਰੀ ਲਈ ਗਈ ਲੰਮੀ ਦੇਰੀ ਦੇ ਬਿਲਕੁਲ ਉਲਟ ਹੈ |
ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਦੀ ਪੰਜਾਬ ਇਕਾਈ ਵੱਲੋਂ ਕਾਂਗਰਸ ਦੁਆਰਾ ਪੰਜਾਬ ਵਿੱਚ ਜਮਹੂਰੀਅਤ ਉਤੇ ਕੀਤੇ ਹਮਲੇ ਦੇ ਦੋਸ਼ਾਂ ਦਾ ਮਜਾਕ ਉਡਾਉਾਦਿਆਂ ਇਸ ਨੂੰ ਸ਼ਰਮਨਾਕ ਕਾਰਵਾਈ ਕਰਾਰ ਦਿੱਤਾ | ਉਹਨਾਂ ਨੇ ਚੁਟਕੀ ਲੈਂਦਿਆਂ ਕਿਹਾ,Uਇਕ ਪਾਰਟੀ ਜਿਸ ਨੇ ਅਸਲੀਅਤ ਵਿੱਚ ਸੂਬੇ ਦੀ ਹਰੇਕ ਜਮਹੂਰੀ ਸੰਸਥਾ ਨੂੰ ਖੇਰੂੰ-ਖੇਰੂੰ ਕਰ ਦਿੱਤਾ ਹੋਵੇ, ਉਸ ਵੱਲੋਂ ਕਿਸੇ ਹੋਰ ਨੂੰ ਗੈਰ-ਜਮਹੂਰੀ ਦੱਸਣ ਦਾ ਕੋਈ ਹੱਕ ਨਹੀਂ |T
 

SHARE ARTICLE

ਏਜੰਸੀ

Advertisement

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM

Bhai Baldev Singh Wadala meet Harvir Father: ਅਸੀਂ Parvasi ਦੇ ਨਾਂਅ 'ਤੇ ਪੰਜਾਬ 'ਚ ਅਪਰਾਧੀ ਨਹੀਂ ਰਹਿਣ ਦੇਣੇ

18 Sep 2025 3:15 PM

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM

Kapurthala migrant grabs sikh beard : Parvasi ਦਾ Sardar ਨਾਲ ਪੈ ਗਿਆ ਪੰਗਾ | Sikh Fight With migrant

17 Sep 2025 3:21 PM

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM
Advertisement