
ਸਿੱਧੂ ਨੇ ਆਪਣੇ ਟਵੀਟ ਵਿੱਚ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਕੋਈ ਸਮੱਸਿਆ ਨਹੀਂ ਹੈ ।
ਚੰਡੀਗੜ੍ਹ : ਕਾਂਗਰਸੀ ਦੇ ਸਾਬਕਾ ਮੰਤਰੀ ਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਅੱਜ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਇਸ਼ਾਰਾ ਕੀਤਾ ਹੈ ਕਿ ਪੰਜਾਬ ਵਿੱਚ ਰਾਸ਼ਟਰਪਤੀ ਸਾਸ਼ਨ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਤਾਜ਼ਾ ਟਵੀਟ ਵਿੱਚ ਨਵਜੋਤ ਸਿੱਧੂ ਨੇ ਕਿਹਾ ਹੈ ਕਿ ਸਰਕਾਰ ਰਿਲਾਇੰਸ ਦੇ ਵਪਾਰਕ ਹਿੱਤ ਬਚਾਉਣ ਤੇ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਉਣ ਦਾ ਬਹਾਨਾ ਲੱਭ ਰਹੀ ਹੈ।
photoਕਾਂਗਰਸੀ ਆਗੂ ਨਵਜੋਤ ਸਿੱਧੂ ਨੇ ਆਪਣੇ ਟਵੀਟ ਵਿੱਚ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਕੋਈ ਸਮੱਸਿਆ ਨਹੀਂ ਹੈ, ਦਿੱਲੀ ਦੀਆਂ ਸਰਹੱਦਾਂ 'ਤੇ ਮਰ ਰਹੇ ਕਿਸਾਨ ਸਰਕਾਰ ਦੀ ਅਸਲ ਚਿੰਤਾ ਹੋਣੀ ਚਾਹੀਦੀ ਹੈ। ਰਿਲਾਇੰਸ ਦੇ ਕਾਰੋਬਾਰੀ ਹਿੱਤਾਂ ਦੀ ਰਾਖੀ ਲਈ ਅਤੇ ਰਾਸ਼ਟਰਪਤੀ ਦੇ ਸ਼ਾਸਨ ਲਈ ਆਧਾਰ ਬਣਾਉਣ ਲਈ ਸਰਕਾਰ ਦੇਸ਼ ਵਿਰੋਧੀ ਵਜੋਂ ਪੇਸ਼ ਕਰ ਕੇ ਪੰਜਾਬੀਆਂ ਨੂੰ ਬਦਨਾਮ ਕਰ ਰਹੀ ਹੈ ਅਤੇ ਸਾਡੀ ਲੋਕਤੰਤਰੀ ਆਵਾਜ਼ ਨੂੰ ਬਦਨਾਮ ਕਰ ਰਹੀ ਹੈ।
Navjot Sidhu &CMਜ਼ਿਕਰਯੋਗ ਹੈ ਕਿ ਖੇਤੀਬਾੜੀ ਬਿੱਲਾਂ ਦੇ ਖ਼ਿਲਾਫ਼ ਦੇਸ਼ ਦੀ ਕਿਸਾਨਾਂ ਦਾ ਸੰਘਰਸ਼ ਲਗਭਗ ਸਵਾ ਮਹੀਨੇ ਤੋਂ ਉੱਪਰ ਹੋ ਗਿਆ ਹੈ । ਕਿਸਾਨੀ ਸੰਘਰਸ਼ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ । ਇਕ ਪਾਸੇ ਕੇਂਦਰ ਸਰਕਾਰ ਕਾਲੇ ਕਾਨੂੰਨਾਂ ‘ਤੇ ਅੜੀ ਹੋਈ ਹੈ ਅਤੇ ਕਾਨੂੰਨਾਂ ਨੂੰ ਸਹੀ ਹੋਣ ਦੇ ਦਾਅਵੇ ਪੇਸ਼ ਕਰ ਰਹੀ ਹੈ ਦੂਸਰੇ ਪਾਸੇ ਕਿਸਾਨ ਜਥੇਬੰਦੀਆਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ‘ਤੇ ਅੜੀਆਂ ਹੋਈਆਂ ਹਨ । ਇਸੇ ਦੌਰਾਨ ਚੱਲ ਰਹੇ ਸੰਘਰਸ਼ ਵਿਚ ਪੰਜਾਹ ਤੋਂ ਉਪਰ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਇਹ ਸੰਘਰਸ਼ ਕੇਂਦਰ ਸਰਕਾਰ ਦੀ ਗਲੇ ਦੀ ਹੱਡੀ ਬਣਿਆ ਹੋਇਆ ਹੈ । ਜਿਸ ਦੇ ਖ਼ਿਲਾਫ਼ ਦੇਸ਼ ਵਿਚ ਸੰਘਰਸ਼ ਤਿੱਖਾ ਹੁੰਦਾ ਜਾ ਰਿਹਾ ਹੈ।