ਇਕ ਕਹਾਵਤ ਹੈ ਸਾਇਕਲ ਦਾ ਵੀ ਸਟੈਂਡ ਹੁੰਦਾ ਹੈ, ਪਰ ਸਿੱਧੂ ਦਾ ਕੋਈ 'ਸਟੈਂਡ' ਨਹੀਂ: ਰਾਘਵ ਚੱਢਾ
Published : Jan 3, 2022, 6:27 pm IST
Updated : Jan 3, 2022, 6:27 pm IST
SHARE ARTICLE
Raghav Chadda
Raghav Chadda

ਪੰਜਾਬ 'ਚ ਇਨੀਂ ਦਿਨੀਂ ਇੱਕ ਨਕਲੀ ਕੇਜਰੀਵਾਲ ਘੁੰਮ ਰਿਹਾ ਹੈ

 

ਚੰਡੀਗੜ -  ਨਵਜੋਤ ਸਿੱਧੂ ਵੱਲੋਂ ਘਰੇਲੂ ਔਰਤਾਂ ਨੂੰ 2000 ਰੁਪਏ ਮਹੀਨਾਂ ਅਤੇ ਅੱਠ ਐਲਪੀਜੀ ਸਿਲੰਡਰ ਮੁਫਤ ਦੇਣ ਦੇ ਐਲਾਨ 'ਤੇ 'ਆਪ' ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਨਵਜੋਤ ਸਿੱਧੂ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਸੋਮਵਾਰ ਨੂੰ ਚੱਢਾ ਨੇ ਇੱਕ ਟਵੀਟ ਵਿੱਚ ਨਵਜੋਤ ਸਿੱਧੂ ਦੀ ਪੁਰਾਣੀ ਅਤੇ ਨਵੀਂ ਵੀਡੀਓ ਜਾਰੀ ਕੀਤੀ ਅਤੇ ਲਿਖਿਆ ਕਿ ਪੰਜਾਬੀ ਕਹਿੰਦੇ ਹਨ ਕਿ ਸਾਈਕਲ ਦਾ ਵੀ ਸਟੈਂਡ ਹੁੰਦਾ ਹੈ, ਪਰ ਸਿੱਧੂ ਦਾ ਕੋਈ ਸਟੈਂਡ ਨਹੀਂ ਹੈ।

Navjot SidhuNavjot Sidhu

ਪਹਿਲੀ ਵੀਡੀਓ ਵਿੱਚ, ਸਿੱਧੂ ਪੰਜਾਬ ਵਿਚ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਦੇਣ ਦੇ ਅਰਵਿੰਦ ਕੇਜਰੀਵਾਲ ਦੇ ਐਲਾਨ ਦੀ ਆਲੋਚਨਾ ਕਰ ਰਹੇ ਹਨ।  ਦੂਜੇ ਪਾਸੇ ਦੂਜੀ ਵੀਡੀਓ 'ਚ ਸਿੱਧੂ ਖੁਦ ਪੰਜਾਬ ਦੀਆਂ ਘਰੇਲੂ ਔਰਤਾਂ ਨੂੰ ਸਾਲਾਨਾ 2000 ਰੁਪਏ ਪ੍ਰਤੀ ਮਹੀਨਾ ਅਤੇ ਅੱਠ ਐਲਪੀਜੀ ਗੈਸ ਸਿਲੰਡਰ ਮੁਫਤ ਦੇਣ ਦਾ ਐਲਾਨ ਕਰ ਰਹੇ ਹਨ। ਇਸ ਐਲਾਨ ਤੋਂ ਬਾਅਦ ਹੋਰ ਸਿਆਸੀ ਪਾਰਟੀਆਂ ਵੀ ਨਵਜੋਤ ਸਿੱਧੂ 'ਤੇ ਤਿੱਖੇ ਹਮਲੇ ਕਰ ਰਹੀਆਂ ਹਨ ਅਤੇ ਲੋਕ ਸੋਸਲ ਮੀਡੀਆ 'ਤੇ ਵੀ ਸਿੱਧੂ ਦਾ ਮਜਾਕ ਉਡਾ ਰਹੇ ਹਨ।

Raghav ChadhaRaghav Chadha

ਆਮ ਆਦਮੀ ਪਾਰਟੀ ਨੇ ਨਵਜੋਤ ਸਿੱਧੂ ਅਤੇ ਕਾਂਗਰਸ 'ਤੇ ਅਰਵਿੰਦ ਕੇਜਰੀਵਾਲ ਦੇ ਐਲਾਨਾਂ ਦੀ ਨਕਲ ਕਰਨ ਦਾ ਦੋਸ ਲਗਾਇਆ ਹੈ। ਅਰਵਿੰਦ ਕੇਜਰੀਵਾਲ ਆਪਣੀਆਂ ਜਨਤਕ ਮੀਟਿੰਗਾਂ 'ਚ ਕਈ ਵਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ 'ਫਰਜੀ ਕੇਜਰੀਵਾਲ' ਬਣਨ ਦਾ ਦੋਸ ਵੀ ਲਗਾ ਚੁੱਕੇ ਹਨ।  ਚੰਨੀ 'ਤੇ ਨਿਸਾਨਾ ਲਗਾਉਂਦੇ ਹੋਏ ਕੇਜਰੀਵਾਲ ਨੇ ਕਿਹਾ ਸੀ ਕਿ ਪੰਜਾਬ 'ਚ ਇਨੀਂ ਦਿਨੀਂ ਇੱਕ ਨਕਲੀ ਕੇਜਰੀਵਾਲ ਘੁੰਮ ਰਿਹਾ ਹੈ।  ਮੈਂ (ਅਰਵਿੰਦ ਕੇਜਰੀਵਾਲ) ਪੰਜਾਬ ਦੇ ਲੋਕਾਂ ਨਾਲ ਜੋ ਵੀ ਵਾਅਦੇ ਕਰਦਾ ਹਾਂ, ਇਹ ਫਰਜ਼ੀ ਕੇਜਰੀਵਾਲ ਦੋ ਦਿਨਾਂ ਬਾਅਦ ਉਹੀ ਵਾਅਦੇ ਸੂਬੇ ਦੀ ਜਨਤਾ ਨਾਲ  ਕਰਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

24 Apr 2024 4:56 PM

ਦਿਨੇ ਕਰਦਾ Bank 'ਚ ਨੌਕਰੀ, ਸ਼ਾਮੀਂ ਵੇਚਦਾ ਕੜੀ-ਚੌਲ, ਸਰਦਾਰ ਮੁੰਡੇ ਨੇ ਸਾਬਿਤ ਕਰ ਦਿੱਤਾ

24 Apr 2024 4:47 PM

Roaways Bus Update : Chandigarh 'ਚ Punjab ਦੀਆਂ Buses ਦੀ No-Entry, ਖੜਕ ਗਈ ਚੰਡੀਗੜ੍ਹ CTU ਨਾਲ!

24 Apr 2024 1:08 PM

'AAP ਦੇ 13-0 ਦਾ ਮਤਲਬ - 13 ਮਰਦ ਉਮੀਦਵਾਰ ਅਤੇ 0 ਔਰਤਾਂ'

24 Apr 2024 12:14 PM

Amritsar News: ਕੰਡਮ ਹੋਏ ਘੜੁੱਕੇ 'ਤੇ ਪਈ 28 ਕੁਇੰਟਲ ਤੂੜੀ, ਨਾਕੇ ਤੇ ਖੜ੍ਹੇ Police ਵਾਲੇ ਵੀ ਰਹਿ ਗਏ ਹੈਰਾਨ..

24 Apr 2024 10:59 AM
Advertisement