
ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਮਾਰਕਫੈਡ ਵੱਲੋਂ ਨਵੇਂ ਵਰ੍ਹੇ 2022 ਲਈ ਤਿਆਰ ਕੀਤਾ ਕੈਲੰਡਰ ਜਾਰੀ ਕੀਤਾ।
ਚੰਡੀਗੜ੍ਹ: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਮਾਰਕਫੈਡ ਵੱਲੋਂ ਨਵੇਂ ਵਰ੍ਹੇ 2022 ਲਈ ਤਿਆਰ ਕੀਤਾ ਕੈਲੰਡਰ ਜਾਰੀ ਕੀਤਾ। ਉਪ ਮੁੱਖ ਮੰਤਰੀ ਰੰਧਾਵਾ ਨੇ ਸਮੂਹ ਸੂਬਾ ਵਾਸੀਆਂ ਨੂੰ ਨਵੇਂ ਵਰ੍ਹੇ ਦੀ ਮੁਬਾਰਕਬਾਦ ਦਿੰਦਿਆਂ ਸੂਬੇ ਵਿੱਚ ਅਮਨ, ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਦੀ ਅਰਦਾਸ ਵੀ ਕੀਤੀ। ਉਨ੍ਹਾਂ ਕਿਹਾ ਕਿ ਨਵਾਂ ਵਰ੍ਹਾ ਹਰ ਵਰਗ ਲਈ ਖੁਸ਼ੀਆਂ ਖੇੜੇ ਲੈ ਕੇ ਆਏ ਅਤੇ ਸਰਬੱਤ ਦਾ ਭਲਾ ਹੋਵੇ। ਇਸ ਮੌਕੇ ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਤੇ ਮਾਰਕਫੈਡ ਦੇ ਐਮ.ਡੀ. ਵਰੁਣ ਰੂਜ਼ਮ ਵੀ ਹਾਜ਼ਰ ਸਨ।