3 ਕਰੋੜ ਦੀ ਆਬਾਦੀ ਵਾਲੇ ਪੰਜਾਬ ਸਿਰ 3 ਲੱਖ ਕਰੋੜ ਦਾ ਕਰਜ਼ਾ- ਰਾਘਵ ਚੱਢਾ
Published : Jan 3, 2022, 5:44 pm IST
Updated : Jan 3, 2022, 5:44 pm IST
SHARE ARTICLE
Raghav Chadha
Raghav Chadha

- ਪੰਜਾਬ ਦੇ ਬਜਟ ਦਾ 20 ਫੀਸਦ ਸਿਰਫ ਕਰਜ਼ੇ ਦਾ ਵਿਆਜ ਤਾਰਨ ’ਚ ਹੋ ਰਿਹੈ ਖ਼ਰਚ - ਰਾਘਵ ਚੱਢਾ

-ਕਿਹਾ, ਪੰਜਾਬ ਦਾ ਖਜ਼ਾਨਾ ਸਾਲ ਦਰ ਸਾਲ ਹੋ ਰਿਹਾ ਖਾਲੀ, ਪਰ ਸਿਆਸਤਦਾਨਾਂ ਦੀ ਦੌਲਤ ਵਧਦੀ ਜਾ ਰਹੀ 

- ਭਾਰਤ ਦੀ ‘ਅੰਨ ਦੀ ਟੋਕਰੀ’ ਕਹੇ ਜਾਣ ਵਾਲੇ ਪੰਜਾਬ ਸੂਬੇ ਨੂੰ ਭ੍ਰਿਸ਼ਟ ਨੇਤਾਵਾਂ ਨੇ ਬਰਬਾਦ ਕੀਤਾ-ਰਾਘਵ ਚੱਢਾ

-ਕਿਹਾ, ਆਓ ਰਲ ਮਿਲ ਕੇ ਖੁਸ਼ਹਾਲ ਪੰਜਾਬ ਬਣਾਈਏ, ਇਸ ਵਾਰ ਕੇਜਰੀਵਾਲ ਦੀ ਸਰਕਾਰ ਬਣਾਈਏ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਸੂਬੇ ਦੀ ਪਿਛਲੀ ਅਕਾਲੀ-ਭਾਜਪਾ ਅਤੇ ਮੌਜੂਦਾ ਕਾਂਗਰਸ ਸਰਕਾਰ ’ਤੇ ਪੰਜਾਬ ਨੂੰ ਕਰਜ਼ੇ ਵਿੱਚ ਡੋਬਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਬਾਦਲ ਸਰਕਾਰਾਂ ਨੇ ਪਿਛਲੇ 50 ਸਾਲਾਂ ਵਿੱਚ ਪੰਜਾਬ ਨੂੰ 3 ਲੱਖ ਕਰੋੜ ਰੁਪਏ ਦੇ ਕਰਜ਼ੇ ਦੇ ਬੋਝ ਨਾਲ ਡੋਬ ਦਿੱਤਾ ਹੈ। ਅੱਜ 3 ਕਰੋੜ ਦੀ ਆਬਾਦੀ ਵਾਲੇ ਪੰਜਾਬ ਦੇ ਹਰ ਵਿਅਕਤੀ ਦੇ ਸਿਰ ’ਤੇ 1 ਲੱਖ ਰੁਪਏ ਕਰਜ਼ੇ ਦਾ ਬੋਝ ਹੈ। ਅੱਜ ਪੰਜਾਬ ਵਿੱਚ ਜਨਮ ਲੈਂਦੇ ਹੀ ਬੱਚੇ ਸਿਰ ਇੱਕ ਲੱਖ ਰੁਪਏ ਦਾ ਕਰਜ਼ਾ ਚੜ੍ਹ ਜਾਂਦਾ ਹੈ।

Raghav Chadha Raghav Chadha

ਰਾਘਵ ਚੱਡਾ ਨੇ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਦੇ ਸਲਾਨਾ ਬਜਟ ਦਾ 20 ਫ਼ੀਸਦ ਸਿਰਫ਼ ਕਰਜ਼ੇ ਦੇ ਵਿਆਜ ਉਤਾਰਨ ’ਤੇ ਹੀ ਖਰਚ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬਾ ਸਰਕਾਰ ’ਤੇ ਇੰਨਾ ਕਰਜ਼ਾ ਨਾ ਹੁੰਦਾ ਤਾਂ ਇਹ ਪੈਸਾ ਉੱਚ ਮਿਆਰੀ ਹਸਪਤਾਲਾਂ, ਸਕੂਲ, ਸੜਕਾਂ, ਓਵਰ ਬ੍ਰਿਜ ਅਤੇ ਹੋਰ ਵਿਕਾਸ ਕਾਰਜਾਂ ਸਮੇਤ ਲੋਕਾਂ ਨੂੰ ਸਹੂਲਤਾਂ ਉਪਲਬਧ ਕਰਵਾਉਣ ਵਿੱਚ ਵਰਤਿਆ ਜਾਂਦਾ। ਪਰ ਇਥੇ ਲੋਕਾਂ ਦੇ ਟੈਕਸ ਦਾ ਪੈਸਾ ਕਰੋੜਾਂ ਰੁਪਏ ਦਾ ਕਰਜ਼ਾ ਮੋੜਨ ਵਿੱਚ ਖ਼ਰਚ ਕੀਤਾ ਜਾ ਰਿਹਾ ਹੈ।

ਅਕਾਲੀ ਅਤੇ ਕਾਂਗਰਸੀ ਆਗੂਆਂ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਂਦੇ ਹੋਏ ਰਾਘਵ ਚੱਢਾ ਨੇ ਕਿਹਾ ਕਿ ਇੱਕ ਪਾਸੇ ਜਿਥੇ ਪੰਜਾਬ ਦਾ ਖਜ਼ਾਨਾ ਸਾਲ ਦਰ ਸਾਲ ਖ਼ਾਲੀ ਹੋ ਰਿਹਾ ਹੈ, ਉਥੇ ਦੂਜੇ ਪਾਸੇ ਇਨ੍ਹਾਂ ਭ੍ਰਿਸ਼ਟ ਨੇਤਾਵਾਂ ਦੀ ਜਾਇਦਾਦ ਹਰ ਸਾਲ ਵਧਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਿਧਾਇਕ ਪਹਿਲਾਂ ਸਕੂਟਰਾਂ ’ਤੇ ਘੁੰਮਦੇ ਸਨ ਅੱਜ ਉਹ ਕਰੂਜ਼ਰ ਅਤੇ ਮਰਸਡੀਜ਼ ਕਾਰਾਂ ਵਿੱਚ ਘੁੰਮ ਰਹੇ ਹਨ।

Raghav Chadha Raghav Chadha

ਲੋਕਾਂ ਦੇ ਪੈਸਿਆਂ ਨਾਲ ਅਜਿਹੇ ਲੀਡਰਾਂ ਨੇ ਆਪਣੀਆਂ ਕੋਠੀਆਂ, ਜ਼ਮੀਨਾਂ ਅਤੇ ਵੱਡੇ ਵੱਡੇ ਫਾਰਮ ਹਾਊਸ ਬਣਾ ਲਏ ਹਨ। ਦੋ-ਦੋ ਕਰੋੜ ਰੁਪਏ ਦੀਆਂ ਕਾਰਾਂ ਉੱਤੇ ਚੜ੍ਹਨ ਵਾਲੇ ਇਹ ਭ੍ਰਿਸ਼ਟ ਆਗੂ ਅੱਜ ਕਹਿ ਰਹੇ ਹਨ ਕਿ ਪੰਜਾਬ ਦਾ ਖਜ਼ਾਨਾ ਖ਼ਾਲੀ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਪੰਜਾਬ ਦਾ ਖਜ਼ਾਨਾ ਇਹਨਾਂ ਨੇਤਾਵਾਂ ਦੀ ਲੁੱਟ ਅਤੇ ਭ੍ਰਿਸ਼ਟਾਚਾਰ ਕਾਰਨ ਹੀ ਖਾਲੀ ਹੋਇਆ ਹੈ। 

ਪੰਜਾਬ ਦੇ ਸੁਨਹਿਰੀ ਇਤਿਹਾਸ ਦਾ ਜ਼ਿਕਰ ਕਰਦਿਆਂ ਰਾਘਵ ਚੱਢਾ ਨੇ ਕਿਹਾ ਕਿ ਕਿਸੇ ਸਮੇਂ ਪੰਜਾਬ ਭਾਰਤ ਦੀ ‘ਅੰਨ  ਦੀ ਟੋਕਰੀ’ ਵਾਲਾ ਸੂਬਾ ਹੁੰਦਾ ਸੀ। ਦੇਸ਼ ਦਾ ਸਭ ਤੋਂ ਵੱਡਾ ਖੇਡ ਉਦਯੋਗ ਪੰਜਾਬ ’ਚ ਹੁੰਦਾ ਸੀ, ਪਰ ਪਿਛਲੀ ਅਕਾਲੀ-ਭਾਜਪਾ ਸਮੇਤ ਮੌਜੂਦਾ ਕਾਂਗਰਸ ਸਰਕਾਰ ਦੀ ਲੁੱਟ ਅਤੇ ਭ੍ਰਿਸ਼ਟਾਚਾਰ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ।  ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਵਪਾਰੀ ਅਤੇ ਕਾਰੋਬਾਰੀ ਪੰਜਾਬ ਛੱਡ ਕੇ ਦੂਜੇ ਸੂਬਿਆਂ ਵਿੱਚ ਨਿਵੇਸ਼ ਕਰ ਰਹੇ ਹਨ। ਪੰਜਾਬ ਤੋਂ ਉਦਯੋਗਾਂ ਦਾ ਲਗਾਤਾਰ ਪਰਵਾਸ ਹੋ ਰਿਹਾ ਹੈ।

Raghav Chadha Raghav Chadha

ਰਾਘਵ ਚੱਢਾ ਨੇ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਸਮੇਂ  ਪੰਜਾਬ ਨੂੰ ਮੁੜ ਤੋਂ ਖੁਸ਼ਹਾਲ ਬਣਾਉਣ ਲਈ ਬਦਲਾਅ ਲਿਆਉਣ ਅਤੇ ਇੱਕ ਸਵੱਛ ਸ਼ਾਸਨ ਅਤੇ ਦੂਰ-ਦ੍ਰਿਸ਼ਟੀ ਵਾਲੀ  ਸਰਕਾਰ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਓ ਰਲ ਕੇ ਇਸ ਵਾਰ ਕੇਜਰੀਵਾਲ ਦੀ ਸਰਕਾਰ ਬਣਾਈਏ ਅਤੇ ਇੱਕ ਖੁਸ਼ਹਾਲ ਪੰਜਾਬ ਬਣਾਈਏ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking: ਪਰਨੀਤ ਕੌਰ ਦਾ ਵਿਰੋਧ ਕਰਨ ਆਏ ਕਿਸਾਨਾਂ ਨਾਲ ਪ੍ਰਸ਼ਾਸਨ ਦੀ ਝੜਪ!, ਇੱਕ ਕਿਸਾਨ ਦੀ ਮੌ.ਤ, ਬਹੁਤ ਮੰਦਭਾਗਾ

04 May 2024 5:08 PM

Valtoha ‘ਤੇ ਵਰ੍ਹੇ Simranjit Mann ਦੀ Party ਦਾ ਉਮੀਦਵਾਰ, ਉਦੋਂ ਤਾਂ ਬਾਹਾਂ ਖੜ੍ਹੀਆਂ ਕਰਕੇ ਬਲੂ ਸਟਾਰ ਦੌਰਾਨ...

04 May 2024 3:11 PM

ਅਮਰ ਸਿੰਘ ਗੁਰਕੀਰਤ ਕੋਟਲੀ ਨੇ ਦਲ ਬਦਲਣ ਵਾਲਿਆਂ ਨੂੰ ਦਿੱਤਾ ਕਰਾਰਾ ਜਵਾਬ

04 May 2024 1:29 PM

NSA ਲੱਗੀ ਦੌਰਾਨ Amritpal Singh ਕੀ ਲੜ ਸਕਦਾ ਚੋਣ ? ਕੀ ਕਹਿੰਦਾ ਕਾਨੂੰਨ ? ਸਜ਼ਾ ਹੋਣ ਤੋਂ ਬਾਅਦ ਲੀਡਰ ਕਿੰਨਾ ਸਮਾਂ

04 May 2024 12:46 PM

ਡੋਪ ਟੈਸਟ ਦਾ ਚੈਲੰਜ ਕਰਨ ਵਾਲੇ Kulbir Singh Zira ਨੂੰ Laljit Singh Bhullar ਨੇ ਚੱਲਦੀ Interview 'ਚ ਲਲਕਾਰਿਆ

04 May 2024 11:44 AM
Advertisement