ਦਿੜ੍ਹਬਾ ਅਤੇ ਹੰਡਿਆਇਆ ਵਿਖੇ ਸੀਵਰੇਜ ਸਿਸਟਮ ਦੀ ਸਹੂਲਤ ਦੇਣ ਲਈ ਖਰਚੇ ਜਾਣਗੇ 12.07 ਕਰੋੜ ਰੁਪਏ: ਡਾ. ਨਿੱਜਰ
Published : Jan 3, 2023, 3:56 pm IST
Updated : Jan 3, 2023, 3:56 pm IST
SHARE ARTICLE
Inderbir Singh Nijjar
Inderbir Singh Nijjar

ਕਿਹਾ- ਸੂਬਾ ਸਰਕਾਰ ਦਾ ਮੁੱਖ ਉਦੇਸ਼ ਰਾਜ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਵੱਛ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਪ੍ਰਦਾਨ ਕਰਨਾ

 

ਚੰਡੀਗੜ੍ਹ: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੰਗਰੂਰ ਦੇ ਦਿੜ੍ਹਬਾ ਅਤੇ ਬਰਨਾਲਾ ਦੇ ਹੰਡਿਆਇਆ ਵਿਖੇ ਸੀਵਰੇਜ ਸਿਸਟਮ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਲਗਭਗ 12.07 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਕੀਤਾ ਹੈ।  ਇਸ ਸਬੰਧੀ ਪੰਜਾਬ ਜਲ ਸਪਲਾਈ ਸੀਵਰੇਜ ਬੋਰਡ ਵੱਲੋਂ ਦਫ਼ਤਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।  ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਸੂਬੇ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਇਹ ਵੀ ਪੜ੍ਹੋ: ਨਵੇਂ ਸਾਲ ਦੇ ਜਸ਼ਨ ’ਚ ਦਿੱਲੀ ਵਾਸੀਆਂ ਨੇ ਪੀਤੀ 218 ਕਰੋੜ ਦੀ ਸ਼ਰਾਬ, ਵਿਕੀਆਂ 1.10 ਕਰੋੜ ਬੋਤਲਾਂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸੰਗਰੂਰ ਦੇ ਦਿੜ੍ਹਬਾ ਵਿੱਚ ਯੂਪੀਵੀਸੀ ਪਾਈਪ ਸੀਵਰੇਜ  ਵਿਛਾਉਣ ਅਤੇ ਮੈਨਹੋਲ ਦੇ ਨਿਰਮਾਣ, ਸੀਵਰ ਹਾਊਸ ਕੁਨੈਕਸ਼ਨ ਮੁਹੱਈਆ ਕਰਵਾਉਣ ਅਤੇ ਹੋਰ ਸਬੰਧਤ ਕੰਮਾਂ ਲਈ ਲਗਭਗ 7.80 ਕਰੋੜ ਰੁਪਏ ਖਰਚ ਕੀਤੇ ਜਾਣਗੇ।  ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਬਰਨਾਲਾ ਜ਼ਿਲ੍ਹੇ ਦੇ ਹੰਡਿਆਇਆ ਵਿਖੇ ਯੂਪੀਵੀਸੀ ਪਾਈਪ ਸੀਵਰੇਜ ਅਤੇ ਮੈਨਹੋਲ ਦੀ ਉਸਾਰੀ, ਸੀਵਰ ਹਾਊਸ ਕੁਨੈਕਸ਼ਨ ਮੁਹੱਈਆ ਕਰਵਾਉਣ ਅਤੇ ਹੋਰ ਸਬੰਧਤ ਕੰਮਾਂ ਲਈ ਵੀ ਲਗਭਗ 4.27 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਹ ਵੀ ਪੜ੍ਹੋ: ਈਰਾਨੀ ਲੇਖਕ ਮੇਹਦੀ ਬਹਮਨ ਨੂੰ ਮੌਤ ਦੀ ਸਜ਼ਾ, ਇਜ਼ਰਾਇਲੀ ਚੈਨਲ 'ਤੇ ਇੰਟਰਵਿਊ ਦੌਰਾਨ ਕੀਤੀ ਸੀ ਸਰਕਾਰ ਦੀ ਆਲੋਚਨਾ

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣਾ ਹੈ।  ਇਸ ਲਈ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਕਾਰਜਾਂ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਉਨ੍ਹਾਂ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement