ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ‘ਜਨਤਾ ਦਰਬਾਰ’ ਦੌਰਾਨ ਸੁਣੀਆਂ ਲੋਕਾਂ ਦੀਆਂ 200 ਤੋਂ ਵੱਧ ਸ਼ਿਕਾਇਤਾਂ 
Published : Jan 3, 2023, 5:48 pm IST
Updated : Jan 3, 2023, 5:48 pm IST
SHARE ARTICLE
Cabinet Minister Kuldeep Dhaliwal heard more than 200 complaints of people during the 'Janata Darbar'
Cabinet Minister Kuldeep Dhaliwal heard more than 200 complaints of people during the 'Janata Darbar'

• ਸਬੰਧਤ ਅਧਿਕਾਰੀਆਂ ਨੂੰ ਮਾਮਲੇ ਛੇਤੀ ਹੱਲ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਅੱਜ ਵਿਕਾਸ ਭਵਨ, ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਕਰਵਾਏ ਹਫ਼ਤਾਵਾਰੀ ‘ਜਨਤਾ ਦਰਬਾਰ’ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮੌਕੇ ਕੀਤਾ।

ਧਾਲੀਵਾਲ ਨੇ ਸਬੰਧਤ ਮੁੱਖ ਦਫ਼ਤਰ, ਚੰਡੀਗੜ੍ਹ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਨਿਪਟਾਰਾ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਨਿਪਟਾਰਾ ਬਿਨ੍ਹਾਂ ਦੇਰੀ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ।

ਧਾਲੀਵਾਲ ਨੇ ਦੱਸਿਆ ਕਿ ਅੱਜ 200 ਤੋਂ ਵੱਧ ਮਾਮਲਿਆਂ ਦੀ ਸੁਣਵਾਈ ਕੀਤੀ ਗਈ ਹੈ ਅਤੇ ਮੌਕੇ `ਤੇ ਸਬੰਧਤ ਅਧਿਕਾਰੀਆਂ ਨੂੰ ਫੋਨ ਰਾਹੀਂ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਆਪਣੇ ਵਿਭਾਗਾਂ ਨਾਲ ਸਬੰਧਤ ਕਰਮਚਾਰੀਆਂ / ਅਧਿਕਾਰੀਆਂ ਨੂੰ ਲੋਕ ਹਿੱਤ ਵਿੱਚ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ।

ਧਾਲੀਵਾਲ ਅੱਗੇ ਦੱਸਿਆ ਕਿ ਸੂਬਾ ਸਰਕਾਰ ਲੋਕਾਂ ਦੇ ਮਾਮਲਿਆਂ ਦੇ ਹੱਲ ਤੋਂ ਇਲਾਵਾ ਪੰਜਾਬ ਦੇ ਚਹੁੰਮੁਖੀ ਵਿਕਾਸ ਵਿੱਚ ਉਨ੍ਹਾਂ ਨੂੰ ਸਰਗਰਮ ਭਾਈਵਾਲ ਬਣਾ ਰਹੀ ਹੈ। ਉਨ੍ਹਾਂ ਦੱਸਿਆ ਕਿ ਛੇਤੀ ਹੀ ਲੋਕਾਂ ਦੀਆਂ ਸ਼ਿਕਾਇਤਾਂ ‘ਤੇ ਪੰਚਾਇਤੀ ਹੀ ਜ਼ਮੀਨਾਂ ‘ਤੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਛੁਡਾਉਣ ਲ਼ਈ ਦੂਜੀ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲੀ ਮੁਹਿੰਮ ਦੌਰਾਨ ਲਗਭੱਗ 10 ਹਜ਼ਾਰ ਏਕੜ ਤੋਂ ਵੱਧ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement