
ਕਈ ਥਾਵਾਂ 'ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਦਰਜ ਕੀਤਾ ਗਿਆ। ਇਸ ਦੌਰਾਨ ਦੋਹਾਂ ਸੂਬਿਆਂ ਵਿਚ ਜ਼ਿਆਦਾਤਰ ਥਾਵਾਂ ’ਤੇ ਸੰਘਣੀ ਧੁੰਦ ਦੇਖਣ ਨੂੰ ਮਿਲੀ।
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਵਿਚ ਮੰਗਲਵਾਰ ਨੂੰ ਸੀਤ ਲਹਿਰ ਦਾ ਕਹਿਰ ਜਾਰੀ ਰਿਹਾ। ਕਈ ਥਾਵਾਂ 'ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਦਰਜ ਕੀਤਾ ਗਿਆ। ਇਸ ਦੌਰਾਨ ਦੋਹਾਂ ਸੂਬਿਆਂ ਵਿਚ ਜ਼ਿਆਦਾਤਰ ਥਾਵਾਂ ’ਤੇ ਸੰਘਣੀ ਧੁੰਦ ਦੇਖਣ ਨੂੰ ਮਿਲੀ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੂੰ 10 ਲੱਖ ਦਾ ਜੁਰਮਾਨਾ, ਸੰਗਰੂਰ ਡੀਬੀਏ ਦੇ ਚੈਂਬਰਾਂ ਦੀ ਉਸਾਰੀ ਲਈ ਗਰਾਂਟ ਨਹੀਂ ਕੀਤੀ ਜਾਰੀ
ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਪੰਜਾਬ ਵਿਚ ਸਭ ਤੋਂ ਠੰਢਾ ਸਥਾਨ ਬਠਿੰਡਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 1.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਹਰਿਆਣਾ ਦੇ ਸਿਰਸਾ ਵਿਚ ਘੱਟੋ-ਘੱਟ ਤਾਪਮਾਨ ਜ਼ੀਰੋ ਤੋਂ ਤਿੰਨ ਡਿਗਰੀ ਹੇਠਾਂ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਜੇਲ੍ਹਾਂ ’ਚੋ ਮੋਬਾਈਲ ਫੋਨ ਮਿਲਣ ਦਾ ਸਿਲਸਿਲਾ ਜਾਰੀ: ਕਪੂਰਥਲਾ ਜੇਲ੍ਹ ’ਚੋਂ ਤਲਾਸ਼ੀ ਦੌਰਾਨ 8 ਮੋਬਾਈਲ ਫੋਨ, 5 ਸਿਮ ਕਾਰਡ, 7 ਬੈਟਰੀਆਂ ਬਰਾਮਦ
ਪੰਜਾਬ ਦੇ ਗੁਰਦਾਸਪੁਰ 'ਚ ਘੱਟੋ-ਘੱਟ ਤਾਪਮਾਨ 2 ਡਿਗਰੀ ਸੈਲਸੀਅਸ, ਲੁਧਿਆਣਾ 'ਚ 5.8 ਡਿਗਰੀ, ਪਟਿਆਲਾ 'ਚ 4.8 ਡਿਗਰੀ, ਪਠਾਨਕੋਟ 'ਚ 6.6 ਡਿਗਰੀ, ਫਰੀਦਕੋਟ 'ਚ 4.8 ਡਿਗਰੀ ਅਤੇ ਅੰਮ੍ਰਿਤਸਰ 'ਚ 5.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਸਵੇਰੇ ਉੱਠਣ ਤੋਂ ਬਾਅਦ ਮਾਸਪੇਸ਼ੀਆਂ ਦੀ ਕਠੋਰਤਾ ਅਤੇ ਜੋੜਾਂ ਵਿਚ ਹੈ ਦਰਦ? ਦੂਰ ਕਰਨ ਲਈ ਅਪਣਾਓ ਇਹ ਤਰੀਕੇ
ਇਸ ਦੇ ਨਾਲ ਹੀ ਹਰਿਆਣਾ ਦੇ ਨਾਰਨੌਲ 'ਚ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ, ਹਿਸਾਰ 'ਚ 4.5 ਡਿਗਰੀ ਸੈਲਸੀਅਸ, ਭਿਵਾਨੀ 'ਚ 6.9 ਡਿਗਰੀ ਸੈਲਸੀਅਸ ਅਤੇ ਝੱਜਰ 'ਚ 5.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 6.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।