ਪੰਜਾਬ ਸਰਕਾਰ ਨੂੰ 10 ਲੱਖ ਦਾ ਜੁਰਮਾਨਾ, ਸੰਗਰੂਰ ਡੀਬੀਏ ਦੇ ਚੈਂਬਰਾਂ ਦੀ ਉਸਾਰੀ ਲਈ ਗਰਾਂਟ ਨਹੀਂ ਕੀਤੀ ਜਾਰੀ

By : GAGANDEEP

Published : Jan 3, 2023, 12:56 pm IST
Updated : Jan 3, 2023, 1:47 pm IST
SHARE ARTICLE
photo
photo

ਸੰਗਰੂਰ ਡੀਬੀਏ ਦੀ ਪਟੀਸ਼ਨ ਨੂੰ ਸਵੀਕਾਰ ਕਰਦਿਆਂ ਹਾਈ ਕੋਰਟ ਦੇ ਸਿੰਗਲ ਬੈਂਚ ਨੇ ਇਹ ਖਰਚਾ ਪੰਜਾਬ ਸਰਕਾਰ 'ਤੇ ਲਗਾਇਆ ਹੈ

 

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਇੱਕ ਕੇਸ ਵਿੱਚ 10 ਲੱਖ ਰੁਪਏ ਦਾ ਖਰਚਾ ਅਦਾ ਕਰਨ ਲਈ ਕਿਹਾ ਹੈ। ਹਾਈ ਕੋਰਟ ਨੇ ਕਿਹਾ ਕਿ ਸੰਗਰੂਰ ਜ਼ਿਲ੍ਹਾ ਬਾਰ ਐਸੋਸੀਏਸ਼ਨ (ਡੀਬੀਏ) ਦਾ ਸਰਕਾਰ ਵੱਲੋਂ ਬੇਲੋੜਾ ਸ਼ੋਸ਼ਣ ਕੀਤਾ ਗਿਆ ਹੈ। ਵਕੀਲਾਂ ਦੇ ਚੈਂਬਰ ਦੀ ਉਸਾਰੀ ਲਈ 1 ਕਰੋੜ ਰੁਪਏ ਦੀ ਗਰਾਂਟ ਜਾਰੀ ਕਰਨ ਵਿੱਚ ਅਸਫਲ ਰਹੀ।

ਇਸ ਦੇ ਨਾਲ ਹੀ ਬਾਰ ਦੀ ਲਾਇਬ੍ਰੇਰੀ ਦੀ ਉਸਾਰੀ ਲਈ 5 ਲੱਖ ਰੁਪਏ ਦੀ ਗਰਾਂਟ ਵੀ ਸਰਕਾਰ ਨਹੀਂ ਦੇ ਸਕੀ। ਸੰਗਰੂਰ ਡੀਬੀਏ ਦੀ ਪਟੀਸ਼ਨ ਨੂੰ ਸਵੀਕਾਰ ਕਰਦਿਆਂ ਹਾਈ ਕੋਰਟ ਦੇ ਸਿੰਗਲ ਬੈਂਚ ਨੇ ਇਹ ਖਰਚਾ ਪੰਜਾਬ ਸਰਕਾਰ 'ਤੇ ਲਗਾਇਆ ਹੈ। ਜਾਣਕਾਰੀ ਅਨੁਸਾਰ ਸੰਗਰੂਰ ਡੀਬੀਏ ਵੱਲੋਂ ਚਾਰ ਮੰਜ਼ਿਲਾ ਇਮਾਰਤ ਦੇ ਰੂਪ ਵਿੱਚ ਕੁੱਲ 204 ਚੈਂਬਰਾਂ ਦੀ ਉਸਾਰੀ ਕੀਤੀ ਜਾਣੀ ਸੀ। ਇਸ ਪ੍ਰੋਜੈਕਟ ਦੀ ਕੁੱਲ ਲਾਗਤ 381.60 ਲੱਖ ਸੀ। ਗਰਾਂਟ ਜਾਰੀ ਨਾ ਹੋਣ ਕਾਰਨ ਉਸਾਰੀ ਦਾ ਕੰਮ ਰੁਕ ਗਿਆ ਹੈ। ਇਹ ਨਿਰਮਾਣ ਕਾਰਜ ਕਰੀਬ 9 ਸਾਲਾਂ ਤੋਂ ਰੁਕਿਆ ਹੋਇਆ ਸੀ। ਜਨਵਰੀ 2013 ਵਿੱਚ ਸਰਕਾਰ ਤੋਂ ਗ੍ਰਾਂਟ ਜਾਰੀ ਕਰਨ ਦੀ ਮੰਗ ਕੀਤੀ ਗਈ ਸੀ।

ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਸੰਗਰੂਰ ਵਿਖੇ ਵਕੀਲਾਂ ਲਈ ਵਾਧੂ ਚੈਂਬਰ ਅਤੇ ਬਾਰ ਲਾਇਬ੍ਰੇਰੀ ਦੀ ਉਸਾਰੀ ਦਾ ਪ੍ਰਸਤਾਵ ਹਾਈ ਕੋਰਟ ਨੂੰ ਭੇਜਿਆ ਗਿਆ ਸੀ, ਜਿਸ ਨੂੰ ਹਾਈ ਕੋਰਟ ਦੀ ਬਿਲਡਿੰਗ ਕਮੇਟੀ ਨੇ ਨਵੰਬਰ, 2012 ਵਿੱਚ ਪ੍ਰਵਾਨਗੀ ਦਿੱਤੀ ਸੀ। ਇਸ ਤੋਂ ਬਾਅਦ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਅਤੇ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਤਹਿਤ ਢਾਂਚੇ ਦੇ ਡਿਜ਼ਾਈਨ ਅਤੇ ਉਸਾਰੀ ਦਾ ਕੰਮ ਸ਼ੁਰੂ ਕੀਤਾ ਗਿਆ।

ਸੰਗਰੂਰ ਦੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਗਈ ਕਿ ਸਰਕਾਰੀ ਨੋਟੀਫਿਕੇਸ਼ਨ ਤਹਿਤ ਚੈਂਬਰਾਂ ਦੀ ਉਸਾਰੀ ਲਈ 1 ਕਰੋੜ ਰੁਪਏ ਅਤੇ ਲਾਇਬ੍ਰੇਰੀ ਦੀ ਉਸਾਰੀ ਲਈ 5 ਲੱਖ ਰੁਪਏ ਦੀ ਗਰਾਂਟ ਦਿੱਤੀ ਜਾਵੇ। ਹਾਲਾਂਕਿ ਕਈ ਕੋਸ਼ਿਸ਼ਾਂ ਦੇ ਬਾਵਜੂਦ ਗਰਾਂਟ ਜਾਰੀ ਨਹੀਂ ਹੋਈ। ਅਜਿਹੇ 'ਚ ਹਾਈਕੋਰਟ ਦਾ ਰੁਖ ਕੀਤਾ ਗਿਆ ਸੀ।
ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਕਿ ਸੰਗਰੂਰ ਡੀਬੀਏ ਦੀ ਮੰਗ ਜਾਇਜ਼ ਕਾਰਨਾਂ ਕਰਕੇ ਰੱਦ ਕੀਤੀ ਗਈ ਸੀ।

ਕਿਹਾ ਗਿਆ ਸੀ ਕਿ 1.20 ਕਰੋੜ ਰੁਪਏ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ। ਸੰਬੰਧਿਤ ਨੋਟੀਫਿਕੇਸ਼ਨਾਂ/ਆਰਡਰਾਂ ਦਾ ਹਵਾਲਾ ਦਿੰਦੇ ਹੋਏ, ਇਹ ਕਿਹਾ ਗਿਆ ਸੀ ਕਿ ਕਲਾਜ਼ 'ਈ' ਅਧੀਨ ਦੁਬਾਰਾ ਗ੍ਰਾਂਟ ਦੀ ਮੰਗ ਨਹੀਂ ਉਠਾਈ ਜਾ ਸਕਦੀ ਹੈ। ਇਸ ਦੇ ਨਾਲ ਹੀ ਸਾਲ 2022 ਦੀ ਇੱਕ ਨੋਟੀਫਿਕੇਸ਼ਨ ਦਾ ਵੀ ਹਵਾਲਾ ਦਿੱਤਾ ਗਿਆ। ਇਸ ਵਿਚ ਕਿਹਾ ਗਿਆ ਹੈ ਕਿ ਸਰਕਾਰ ਨੇ ਚੈਂਬਰਾਂ ਲਈ ਸਿਰਫ ਜਗ੍ਹਾ ਮੁਹੱਈਆ ਕਰਵਾਉਣੀ ਸੀ ਅਤੇ ਚੈਂਬਰਾਂ ਦੀ ਉਸਾਰੀ ਡੀ.ਬੀ.ਏ. ਨੇ ਖੁਦ ਕਰਨਾ ਸੀ। ਇਸ ਦੇ ਨਾਲ ਹੀ ਸਾਲ 2009 ਦੀ ਨੀਤੀ ਵਿੱਚ ਵੀ ਗਰਾਂਟ ਦੀ ਮੰਗ ਜਾਇਜ਼ ਨਹੀਂ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Today Punjab News: ਪੁਲਿਸ ਤੋਂ ਹੱਥ ਛੁੱਡਾਕੇ ਭੱਜੇ ਮੁਲਜ਼ਮ ਦੇ ਪਿੱਛੇ ਪੈ ਗਈ ਪੁਲਿਸ, ਬਹਾਦਰੀ ਨਾਲ ਇਸ ਪੁਲਿਸ...

15 May 2024 4:20 PM

Chandigarh News: ਢਾਬੇ ਵਾਲਾ ਦੇ ਰਿਹਾ ਸਫ਼ਾਈਆਂ - 'ਮੈਂ ਨਹੀਂ ਬਣਾਉਂਦਾ Diesel ਨਾਲ Parantha, ਢਾਬਾ ਹੋਇਆ ਵੀਡਿਓ

15 May 2024 4:00 PM

ਜੇਕਰ ਤੁਹਾਨੂੰ ਵੀ ਹੈ ਸ਼ਾਹੀ ਗਹਿਣਿਆਂ ਦਾ ਸ਼ੋਂਕ, ਤਾਂ ਜਲਦੀ ਪਹੁੰਚੋ ਨਿੱਪੀ ਜੇਵੈੱਲਰਸ, | Nippy Jewellers"

15 May 2024 2:00 PM

ਕਿਸ਼ਤੀ 'ਚ ਸਤਲੁਜ ਦਰਿਆ ਪਾਰ ਕਰਕੇ ਖੇਤੀ ਕਰਨ ਆਉਂਦੇ ਨੇ ਕਿਸਾਨ, ਲੀਡਰਾਂ ਤੋਂ ਇਕ ਪੁਲ਼ ਨਾ ਬਣਵਾਇਆ ਗਿਆ

15 May 2024 1:45 PM

Gurjeet Singh Aujla ਨੇ Interview 'ਚ Kuldeep Dhaliwal ਤੇ Taranjit Sandhu ਨੂੰ ਕੀਤਾ ਖੁੱਲ੍ਹਾ ਚੈਲੰਜ |

15 May 2024 1:36 PM
Advertisement