ਸਾਬਕਾ AIG ਆਸ਼ੀਸ਼ ਕਪੂਰ ਖ਼ਿਲਾਫ਼ ਜਬਰ-ਜ਼ਿਨਾਹ ਦਾ ਮਾਮਲਾ ਦਰਜ: ਰਾਜਪਾਲ ਦੇ ਦਖ਼ਲ ਨਾਲ 4 ਸਾਲ ਪੁਰਾਣੇ ਮਾਮਲੇ ’ਚ ਸ਼ੁਰੂ ਹੋਈ ਕਾਰਵਾਈ
Published : Jan 3, 2023, 9:44 am IST
Updated : Jan 3, 2023, 9:44 am IST
SHARE ARTICLE
Rape case registered against former AIG Ashish Kapoor: Action started in 4-year-old case with Governor's intervention
Rape case registered against former AIG Ashish Kapoor: Action started in 4-year-old case with Governor's intervention

ਜਾਂਚ ਲਈ 3 ਮੈਂਬਰੀ SIT ਕੀਤੀ ਗਈ ਗਠਿਤ

 

ਚੰਡੀਗੜ੍ਹ- 4 ਸਾਲ ਪਹਿਲਾਂ ਅੰਮ੍ਰਿਤਸਰ ਜੇਲ੍ਹ ਵਿੱਚ ਬਲਾਤਕਾਰ ਦੇ ਮਾਮਲੇ ਵਿੱਚ ਸਾਬਕਾ ਏਆਈਜੀ ਆਸ਼ੀਸ਼ ਕਪੂਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਰਾਜਪਾਲ ਨਾਲ ਬਲਾਤਕਾਰ ਦਾ ਦੋਸ਼ ਲਗਾਉਣ ਵਾਲੀ ਔਰਤ ਦੀ ਮੁਲਾਕਾਤ ਤੋਂ ਬਾਅਦ ਜਾਂਚ ਨੇ ਤੇਜ਼ੀ ਫੜ ਲਈ ਹੈ। ਪੰਜਾਬ ਸਰਕਾਰ ਨੇ 3 ਮੈਂਬਰੀ ਐਸਆਈਟੀ ਗਠਿਤ ਕਰ ਕੇ ਜਾਂਚ ਦੇ ਨਿਰਦੇਸ਼ ਦਿੱਤੇ ਹਨ। ਏਡੀਜੀਪੀ ਸੁਰੱਖਿਆ ਸੁਧਾਂਸ਼ੂ ਐਸ ਸ੍ਰੀਵਾਸਤਵ, ਡੀਆਈਜੀ ਨੀਲਾਂਬਰੀ ਜਗਦਾਲੇ ਅਤੇ ਅਲਕਾ ਮੀਨਾ ਨੂੰ ਐਸਆਈਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਦੋਸ਼ੀ ਪਾਏ ਜਾਣ 'ਤੇ ਆਸ਼ੀਸ਼ ਕਪੂਰ ਦਾ ਸਮਰਥਨ ਕਰਨ ਵਾਲੇ ਅਫਸਰਾਂ ਦੇ ਨਾਂ ਵੀ ਨਾਮਜ਼ਦ ਕੀਤੇ ਜਾਣਗੇ।

ਐਸਆਈਟੀ 60 ਦਿਨਾਂ ਵਿੱਚ ਜਾਂਚ ਪੂਰੀ ਕਰ ਕੇ ਡੀਜੀਪੀ ਗੌਰਵ ਯਾਦਵ ਨੂੰ ਰਿਪੋਰਟ ਸੌਂਪੇਗੀ। ਬਿਊਰੋ ਆਫ ਇਨਵੈਸਟੀਗੇਸ਼ਨ ਦੇ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਵਿਜੀਲੈਂਸ ਨੇ ਆਸ਼ੀਸ਼ ਅਤੇ ਏਐਸਆਈ ਹਰਜਿੰਦਰ ਨੂੰ ਇੱਕ ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਸੀ। ਕਪੂਰ ਇਸ ਸਮੇਂ ਜੇਲ੍ਹ ਵਿੱਚ ਹਨ।

ਗ੍ਰਿਫਤਾਰੀ ਦੇ ਸਮੇਂ ਆਸ਼ੀਸ਼ ਪਠਾਨਕੋਟ ਵਿੱਚ ਚੌਥੀ ਭਾਰਤੀ ਰਿਜ਼ਰਵ ਬਟਾਲੀਅਨ ਦਾ ਕਮਾਂਡੈਂਟ ਸੀ। ਵਿਜੀਲੈਂਸ ਨੇ ਡੀਐਸਪੀ ਇੰਟੈਲੀਜੈਂਸ ਪਵਨ ਕੁਮਾਰ ਨੂੰ ਵੀ ਨਾਮਜ਼ਦ ਕੀਤਾ ਸੀ। ਸਾਰੇ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈਪੀਸੀ ਦੀ ਧਾਰਾ 420, 120ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ। 2016 ਵਿੱਚ ਅਸ਼ੀਸ਼ ਕਪੂਰ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਸੁਪਰਡੈਂਟ ਦੇ ਅਹੁਦੇ ’ਤੇ ਸਨ।

ਔਰਤ ਦਾ ਦੋਸ਼ ਹੈ ਕਿ ਤਤਕਾਲੀ ਸੁਪਰਡੈਂਟ ਕਪੂਰ ਨੇ ਨੇੜਤਾ ਵਧਾ ਕੇ ਅੰਮ੍ਰਿਤਸਰ ਜੇਲ੍ਹ ਵਿੱਚ ਉਸ ਨਾਲ ਕਈ ਵਾਰ ਬਲਾਤਕਾਰ ਕੀਤਾ। ਜੇਲ ਤੋਂ ਲੈ ਕੇ ਉਸ ਦੇ ਕ੍ਰੈਡਿਟ ਕਾਰਡ ਨਾਲ ਖਰੀਦਦਾਰੀ ਵੀ ਕਰਵਾਉਂਦੇ ਸਨ। ਕਪੂਰ ਕੈਪਟਨ ਸਰਕਾਰ ਦੇ ਕਾਰਜਕਾਲ ਦੌਰਾਨ ਵਿਜੀਲੈਂਸ ਬਿਊਰੋ ਵਿੱਚ ਤਾਇਨਾਤ ਸਨ। ਆਈਜੀ ਕੁੰਵਰ ਵਿਜੇ ਪ੍ਰਤਾਪ ਨੇ ਮਹਿਲਾ ਦੇ ਬਿਆਨ ਲੈ ਕੇ ਰਿਪੋਰਟ ਬਣਾ ਦਿੱਤੀ ਸੀ ਪਰ ਕਪੂਰ ਨੇ ਸਿਆਸੀ ਸਬੰਧਾਂ ਦੀ ਵਰਤੋਂ ਕਰ ਕੇ ਕੋਈ ਕਾਰਵਾਈ ਨਹੀਂ ਹੋਣ ਦਿੱਤੀ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement