ਲੋਕ ਨਿਰਮਾਣ ਵਿਭਾਗ ਦਾ ਸੀਨੀਅਰ ਸਹਾਇਕ 5,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
Published : Jan 3, 2023, 5:39 pm IST
Updated : Jan 3, 2023, 5:39 pm IST
SHARE ARTICLE
Senior Assistant of Public Works Department caught red-handed taking bribe of Rs 5,000
Senior Assistant of Public Works Department caught red-handed taking bribe of Rs 5,000

ਨਾਭਾ ਵਿਖੇ ਤਾਇਨਾਤ ਕੁਲਜੀਤ ਕੁਮਾਰ ਨੇ ਬਿੱਲ ਪ੍ਰਵਾਨਗੀ ਬਦਲੇ ਮੰਗੀ ਸੀ ਰਿਸ਼ਵਤ

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ, ਬੀ.ਐਂਡ.ਆਰ, ਨਾਭਾ, ਜਿਲਾ ਪਟਿਆਲਾ ਦੇ ਦਫ਼ਤਰ ਵਿੱਚ ਤਾਇਨਾਤ ਸੀਨੀਅਰ ਸਹਾਇਕ ਕੁਲਜੀਤ ਕੁਮਾਰ 5,000 ਰੁਪਏ ਦੀ ਰਿਸ਼ਵਤ ਮੰਗਦੇ ਅਤੇ ਲੈਂਦੇ ਹੋਏ ਰੰਗੇ ਹੱਥੀ ਨੂੰ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ: ਉਤਰਾਖੰਡ ਵਿਚ 4,500 ਪਰਿਵਾਰ ਹੋਣਗੇ ਬੇਘਰ! ਹਾਈ ਕੋਰਟ ਨੇ 7 ਦਿਨਾਂ ’ਚ ਘਰ ਖਾਲੀ ਕਰਨ ਲਈ ਕਿਹਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਉਸਦੇ ਜੂਨੀਅਰ ਸਹਾਇਕ ਜਸਵਿੰਦਰ ਦਾਸ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਦਾ ਉਕਤ ਸੀਨੀਅਰ ਕਰਮਚਾਰੀ ਉਸਦੇ ਛੁੱਟੀ ਯਾਤਰਾ ਰਿਆਇਤ (ਐਲਟੀਸੀ) ਬਿੱਲਾਂ ਨੂੰ ਪਾਸ ਕਰਨ ਬਦਲੇ 5000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਇਹ ਵੀ ਪੜ੍ਹੋ: 'ਔਰਤਾਂ ਖ਼ਿਲਾਫ਼ ਅਪਰਾਧ ਨਾਲ ਨਜਿੱਠਣ ਦੀ ਰਣਨੀਤੀ ਬਣਾਉਣ ਲਈ ਗ੍ਰਹਿ ਮੰਤਰਾਲੇ ਵੱਲੋਂ ਕੀਤਾ ਜਾਵੇ ਕਮੇਟੀ ਦਾ ਗਠਨ'

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੁਸ਼ਟੀ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਕੁਲਜੀਤ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।  ਉਨ੍ਹਾਂ ਦੱਸਿਆ ਕਿ ਉਕਾ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement