ਕੈਬਿਨਟ ਮੰਤਰੀ ETO ਨੇ ਹਲਕਾ ਜੰਡਿਆਲਾ ਦੇ ਵੱਖ-ਵੱਖ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਦਿੱਤੇ ਕਰੀਬ 1 ਕਰੋੜ ਦੇ ਚੈਕ
Published : Jan 3, 2024, 6:51 pm IST
Updated : Jan 3, 2024, 6:51 pm IST
SHARE ARTICLE
Harbhajan Singh ETO
Harbhajan Singh ETO

20 ਪਿੰਡਾਂ ਦੇ ਨੌਜਵਾਨਾਂ ਨੂੰ ਵੰਡੀਆਂ ਸਪੋਰਟਸ ਕਿੱਟਾਂ

ਚੰਡੀਗੜ੍ਹ - ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਭਰ ਵਿਚ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ 'ਤੇ ਕੀਤਾ ਜਾ ਰਿਹਾ ਹੈ ਅਤੇ ਵਿਕਾਸ ਕਾਰਜਾਂ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜੰਡਿਆਲਾ ਗੁਰੂ ਹਲਕੇ ਦੇ ਬਲਾਕ ਜੰਡਿਆਲਾ ਅਤੇ ਤਰਸਿੱਕਾ ਦੇ 20 ਪਿੰਡਾਂ ਦੀ ਪੰਚਾਇਤਾਂ ਨੂੰ ਵਿਵੇਕੀ ਫੰਡ ਵਿਚੋਂ 1 ਕਰੋੜ 3 ਲੱਖ ਰੁਪਏ ਦੇ ਚੈਕ ਤਕਸੀਮ ਕਰਨ ਸਮੇਂ ਕੀਤਾ।

ਉਨ੍ਹਾਂ ਦੱਸਿਆ ਕਿ ਇਸ ਗਰਾਂਟ ਨਾਲ ਪੰਚਾਇਤਾਂ ਆਪਣੇ ਪਿੰਡਾਂ ਵਿਚ ਗਲੀਆਂ-ਨਾਲੀਆਂ, ਛੱਪੜਾਂ ਅਤੇ ਫਿਰਨੀਆਂ ਦਾ ਕੰਮ ਕਰਵਾ ਸਕਦੀਆਂ ਹਨ। ਈ.ਟੀ.ਓ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਆਪਣੀ ਵਿਵੇਕੀ ਗਰਾਂਟ ਵਿਚੋਂ 1.5 ਕਰੋੜ ਰੁਪਏ ਦੇ ਫੰਡਜ਼ ਵੱਖ ਵੱਖ ਪੰਚਾਇਤਾਂ ਨੂੰ ਵੰਡੇ ਗਏ ਸਨ। ਉਨ੍ਹਾਂ ਕਿਹਾ ਕਿ ਜੰਡਿਆਲਾ ਗੁਰੂ ਹਲਕੇ ਦੇ ਸਾਰੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਲਦੀ ਹੀ ਫੰਡ ਮੁਹੱਈਆ ਕਰਵਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਵਿਕਾਸ ਵਿਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਜੰਡਿਆਲਾ ਗੁਰੂ ਹਲਕੇ ਨੂੰ ਵਿਕਾਸ ਪੱਖੋਂ ਸੱਖਣਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਿੰਡਾਂ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ। ਇਸ ਮੌਕੇ ਈ.ਟੀ.ਓ ਵਲੋਂ 20 ਪਿੰਡਾਂ ਦੇ ਨੌਜਵਾਨਾਂ ਨੂੰ ਖੇਡ ਕਿੱਟਾਂ ਦੀ ਵੰਡ ਵੀ ਕੀਤੀ ਅਤੇ ਦੱਸਿਆ ਕਿ ਹਰੇਕ ਪਿੰਡ ਵਿਚ ਖੇਡ ਸਟੇਡੀਅਮ ਬਣਾਏ ਜਾਣਗੇ ਤੇ ਖੇਡ ਕਿੱਟਾਂ ਵੀ ਦਿੱਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨ ਖੇਡਾਂ ਨਾਲ ਜੁੜਣਗੇ ਅਤੇ ਨਸ਼ਿਆਂ ਤੋ ਦੂਰ ਰਹਿਣਗੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਰਾਜਨੀਤੀ ਕਰਨ ਨਹੀਂ ਸਗੋਂ ਰਾਜਨੀਤੀ ਵਿਚ ਬਦਲਾਅ ਲਿਆ ਕੇ ਵਿਕਾਸ ਦੇ ਕੰਮਾਂ ਨੂੰ ਤਰਜੀਹ ਦੇ ਰਹੀ ਹੈ। ਈ.ਟੀ.ਓ ਨੇ  ਕਿਹਾ ਕਿ ਦੇਸ਼ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਸਾਡੀ ਸਰਕਾਰ ਨੇ ਪ੍ਰਾਈਵੇਟ ਕੰਪਨੀ ਤੋਂ ਗੋਬਿੰਦਵਾਲ ਥਰਮਲ ਪਲਾਂਟ ਨੂੰ ਖਰੀਦ ਕੇ ਸਰਕਾਰੀ ਕਰ ਦਿੱਤਾ ਹੈ ਅਤੇ ਹੁਣ ਇਸ ਪਲਾਂਟ ਨੂੰ ਪ੍ਰਾਈਵੇਟ ਨਹੀਂ ਬਲਕਿ ਸਰਕਾਰੀ ਪਲਾਂਟ ਵਜੋ ਜਾਣਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਤਾਂ ਸਰਕਾਰੀ ਜਾਇਦਾਦਾਂ ਨੂੰ ਕੇਵਲ ਵੇਚਿਆ ਹੈ ਇਹ ਪਹਿਲੀ ਵਾਰ ਹੈ ਕਿ ਸਾਡੀ ਸਰਕਾਰ ਨੇ ਪ੍ਰਾਈਵੇਟ ਜਾਇਦਾਦ ਨੂੰ ਖਰੀਦ ਕੇ ਸਰਕਾਰੀ ਕੀਤਾ ਹੈ, ਜਿਸ ਨਾਲ ਸੂਬੇ ਦੇ ਲੋਕਾਂ ਨੂੰ ਹੋਰ ਸਸਤੀ ਬਿਜਲੀ ਮੁਹੱਈਆ ਹੋਵੇਗੀ। ਕੈਬਿਨਟ ਮੰਤਰੀ ਈ.ਟੀ.ਓ ਨੇ ਦੱਸਿਆ ਕਿ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 43 ਸਰਕਾਰੀ ਸੇਵਾਵਾਂ ਘਰ ਬੈਠੇ ਹੀ ਦੇਣੀਆਂ ਹਨ, ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਅਸੀਂ ਲਗਾਤਾਰ ਕੰਮ ਕਰ ਰਹੇ ਹਾਂ ਤਾਂ ਜੋ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ।   

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement