Goldy Brar Life Story: ਸਬ-ਇੰਸਪੈਕਟਰ ਦਾ ਪੁੱਤ ਹੈ ਗੋਲਡੀ ਬਰਾੜ, ਭਰਾ ਦੇ ਕਤਲ ਨੇ ਬਣਾਇਆ ਗੈਂਗਸਟਰ, ਪੜ੍ਹੋ ਪੂਰੀ ਕਹਾਣੀ

By : GAGANDEEP

Published : Jan 3, 2024, 1:02 pm IST
Updated : Jan 3, 2024, 1:20 pm IST
SHARE ARTICLE
How Goldy Brar became a gangster News in punjabi
How Goldy Brar became a gangster News in punjabi

Goldy Brar Life Story: ਗੋਲਡੀ ਆਪਣਾ ਚਿਹਰਾ ਬਦਲ ਕੇ ਕੈਨੇਡਾ ਵਿਚ ਰਹਿੰਦਾ ਹੈ ਤਾਂ ਜੋ ਉਸ ਨੂੰ ਫੜਿਆ ਨਾ ਜਾ ਸਕੇ

How Goldy Brar became a gangster News in punjabi : ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਗੈਂਗਸਟਰ ਗੋਲਡੀ ਬਰਾੜ ਨੂੰ ਯੂ.ਏ.ਪੀ.ਏ. ਤਹਿਤ ਅਤਿਵਾਦੀ ਐਲਾਨਿਆ ਗਿਆ। ਉਸ ਦਾ ਖਾਲਿਸਤਾਨੀ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਸਬੰਧ ਹੈ। ਗੋਲਡੀ ਬਰਾੜ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸੱਜਾ ਹੱਥ ਹੈ। ਗੋਲਡੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸੁਰਖੀਆਂ ਵਿੱਚ ਆਇਆ ਸੀ। ਕੇਂਦਰ ਸਰਕਾਰ ਦੀ ਕਾਰਵਾਈ ਤੋਂ ਬਾਅਦ ਹੁਣ ਗੋਲਡੀ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ।

ਇਹ ਵੀ ਪੜ੍ਹੋ: Ludhiana News: ਪਤਨੀ ਦੇ ਪ੍ਰੇਮੀ ਨਾਲ ਫਰਾਰ ਹੋਣ ਤੋਂ ਦੁਖੀ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਹਰ ਕੋਈ ਜਾਣਨਾ ਚਾਹੁੰਦਾ ਹੈ ਕਿ ਗੋਲਡੀ ਬਰਾੜ ਕੌਣ ਹੈ ਅਤੇ ਗੈਂਗਸਟਰ ਬਣ ਕੇ ਅਤਿਵਾਦੀ ਕਿਵੇਂ ਬਣਿਆ। ਦਰਅਸਲ ਗੋਲਡੀ ਬਰਾੜ ਪੰਜਾਬ ਪੁਲਿਸ ਦੇ ਸੇਵਾਮੁਕਤ ਸਬ ਇੰਸਪੈਕਟਰ ਦਾ ਪੁੱਤਰ ਹੈ। ਆਪਣੇ ਭਰਾ ਦੇ ਕਤਲ ਤੋਂ ਬਾਅਦ ਉਹ ਗੈਂਗਸਟਰ ਬਣ ਗਿਆ। ਹੁਣ ਉਹ ਚਿਹਰੇ ਬਦਲ ਕੇ ਅਪਰਾਧ ਕਰਦਾ ਰਹਿੰਦਾ ਹੈ।

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਠੰਢ ਨੇ ਠਾਰੇ ਲੋਕ, ਮੌਸਮ ਵਿਭਾਗ ਨੇ ਕੋਹਰੇ ਦਾ ਅਲਰਟ ਕੀਤਾ ਜਾਰੀ

ਗੋਲਡੀ ਬਰਾੜ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦਾ ਵਸਨੀਕ ਹੈ। ਸਾਲ 1994 ਵਿੱਚ ਜਨਮੇ ਗੋਲਡੀ ਦੇ ਮਾਪਿਆਂ ਨੇ ਉਸ ਦਾ ਨਾਮ ਸਤਵਿੰਦਰ ਸਿੰਘ ਰੱਖਿਆ। ਪਿਤਾ ਪੁਲਿਸ ਵਿੱਚ ਸਬ-ਇੰਸਪੈਕਟਰ ਸਨ। ਉਹ ਆਪਣੇ ਬੇਟੇ ਨੂੰ ਪੜ੍ਹਾ-ਲਿਖਾ ਕੇ ਕਾਬਲ ਬਣਾਉਣਾ ਚਾਹੁੰਦੇ ਸਨ ਪਰ ਸਤਵਿੰਦਰ ਉਰਫ ਗੋਲਡੀ ਨੇ ਆਪਣਾ ਰਾਹ ਆਪ ਹੀ ਚੁਣ ਲਿਆ ਸੀ।

ਇਹ ਵੀ ਪੜ੍ਹੋ: America Cyber ​​Kidnapping News: ਅਮਰੀਕਾ 'ਚ ਚੀਨੀ ਵਿਦਿਆਰਥੀ ਦੀ ਸਾਈਬਰ ਕਿਡਨੈਪਿੰਗ, ਕਰੀਬ 67 ਲੱਖ ਦੀ ਮੰਗੀ ਫਿਰੌਤੀ

ਗੋਲਡੀ ਬਰਾੜ ਦੇ ਚਚੇਰੇ ਭਰਾ ਗੁਰਲਾਲ ਬਰਾੜ ਦਾ ਚੰਡੀਗੜ੍ਹ ਵਿੱਚ ਕਤਲ ਕਰ ਦਿੱਤਾ ਗਿਆ ਸੀ। ਗੁਰਲਾਲ ਨੂੰ 11 ਅਕਤੂਬਰ 2020 ਦੀ ਰਾਤ ਨੂੰ ਇੰਡਸਟਰੀਅਲ ਏਰੀਆ ਫੇਜ਼-1 ਸਥਿਤ ਕਲੱਬ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਸੀ। ਉਹ ਪੰਜਾਬ ਯੂਨੀਵਰਸਿਟੀ (PU) ਦਾ ਵਿਦਿਆਰਥੀ ਸੀ। ਗੁਰਲਾਲ ਬਰਾੜ ਲਾਰੈਂਸ ਬਿਸ਼ਨੋਈ ਦੇ ਸਭ ਤੋਂ ਨੇੜੇ ਸਨ। ਗੁਰਲਾਲ ਅਤੇ ਲਾਰੈਂਸ ਨੇ ਮਿਲ ਕੇ ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਜਥੇਬੰਦੀ (SOPU) ਬਣਾਈ।

ਗੁਰਲਾਲ ਬਰਾੜ ਦੇ ਕਤਲ ਤੋਂ ਬਾਅਦ ਲਾਰੈਂਸ ਗੈਂਗ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਸੀ ਕਿ ਹੁਣ ਨਵੀਂ ਜੰਗ ਸ਼ੁਰੂ ਹੋ ਗਈ ਹੈ, ਸੜਕਾਂ 'ਤੇ ਖੂਨ ਨਹੀਂ ਸੁੱਕੇਗਾ। ਇਸ ਕਤਲ ਦਾ ਬਦਲਾ ਲੈਣ ਲਈ ਗੋਲਡੀ ਨੇ ਅਪਰਾਧ ਦਾ ਰਾਹ ਚੁਣਿਆ। ਗੋਲਡੀ ਗੈਂਗਸਟਰਾਂ ਦੇ ਸੰਪਰਕ ਵਿੱਚ ਆਇਆ। ਉਹ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਨੂੰ ਵੀ ਮਿਲਿਆ। ਫਿਰ ਗੋਲਡੀ ਨੇ 8 ਫਰਵਰੀ 2021 ਨੂੰ ਫਰੀਦਕੋਟ ਜਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਗੁਰਲਾਲ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿਤੀ, ਜਿਸ 'ਤੇ ਉਸ ਦੇ ਭਰਾ ਦੇ ਕਤਲ ਦਾ ਦੋਸ਼ ਸੀ।

ਇਹ ਵੀ ਪੜ੍ਹੋ: ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਕਤਲ ਤੋਂ ਬਾਅਦ ਗੋਲਡੀ ਚੋਰੀ-ਛਿਪੇ ਸਟੂਡੈਂਟ ਵੀਜ਼ੇ 'ਤੇ ਕੈਨੇਡਾ ਭੱਜ ਗਿਆ ਸੀ। ਪੁਲਿਸ ਮੁਤਾਬਕ ਗੋਲਡੀ ਆਪਣਾ ਚਿਹਰਾ ਬਦਲ ਕੇ ਕੈਨੇਡਾ ਵਿਚ ਰਹਿੰਦਾ ਹੈ ਤਾਂ ਜੋ ਉਸ ਨੂੰ ਫੜਿਆ ਨਾ ਜਾ ਸਕੇ। ਪੁਲਿਸ ਕੋਲ ਇਸ ਦੇ 5 ਵੱਖ-ਵੱਖ ਰੂਪਾਂ ਦੀਆਂ ਤਸਵੀਰਾਂ ਹਨ। ਗੈਂਗਸਟਰ ਖਿਲਾਫ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਹੈ।

ਗੋਲਡੀ ਬਰਾੜ ਨੇ ਕਿਹਾ ਸੀ- ਸਲਮਾਨ ਮੇਰੇ ਗੈਂਗ ਦਾ ਨਿਸ਼ਾਨਾ
ਗੋਲਡੀ ਬਰਾੜ ਨੇ ਕੁਝ ਮਹੀਨੇ ਪਹਿਲਾਂ ਇਕ ਨਿੱਜੀ ਨਿਊਜ਼ ਚੈਨਲ ਨੂੰ ਦਿੱਤੇ ਇੰਟਰਵਿਊ 'ਚ ਕਿਹਾ ਸੀ ਕਿ ਉਨ੍ਹਾਂ ਦਾ ਗੈਂਗ ਸਲਮਾਨ ਖਾਨ ਨੂੰ ਜ਼ਰੂਰ ਮਾਰੇਗਾ। ਜਦੋਂ ਵੀ ਸਾਨੂੰ ਮੌਕਾ ਮਿਲੇਗਾ, ਅਸੀਂ ਉਸ ਨੂੰ ਮਾਰ ਦੇਵਾਂਗੇ। 

29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਪਹਿਲਾਂ ਲਾਰੈਂਸ ਗੈਂਗ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ। ਫਿਰ ਗੋਲਡੀ ਬਰਾੜ ਨੇ ਇੱਕ ਟੀਵੀ ਚੈਨਲ 'ਤੇ ਇੰਟਰਵਿਊ ਦਿੰਦਿਆਂ ਕਿਹਾ ਕਿ ਉਸ ਨੇ ਮੂਸੇਵਾਲਾ ਨੂੰ ਮਰਵਾਇਆ ਹੈ।

ਉਸ ਨੇ ਮੂਸੇਵਾਲਾ 'ਤੇ ਲਾਰੈਂਸ ਦੇ ਕਾਲਜ ਦੋਸਤ ਵਿੱਕੀ ਮਿੱਡੂਖੇੜਾ ਦੇ ਕਤਲ 'ਚ ਸ਼ਾਮਲ ਹੋਣ ਦਾ ਦੋਸ਼ ਲਾਇਆ। ਗੋਲਡੀ ਨੇ ਦਾਅਵਾ ਕੀਤਾ ਸੀ ਕਿ ਜਦੋਂ ਪੁਲਿਸ ਨੇ ਮੂਸੇਵਾਲਾ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਤਾਂ ਉਸ ਨੂੰ ਕਤਲ ਕਰਨ ਲਈ ਮਜਬੂਰ ਕੀਤਾ ਗਿਆ। ਗੋਲਡੀ ਨੇ ਹਰਿਆਣਾ ਅਤੇ ਪੰਜਾਬ ਤੋਂ 6 ਸ਼ੂਟਰ ਭੇਜ ਕੇ ਮੂਸੇਵਾਲਾ ਦਾ ਕਤਲ ਕਰਵਾਇਆ ਸੀ।

(For more news apart from How Goldy Brar became a gangster News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement